Pakistani drone
ਜਲਾਲਾਬਾਦ 'ਚ ਪਾਕਿਸਤਾਨੀ ਡਰੋਨ ਦੀ ਮੂਵਮੈਂਟ ਹੋਈ ਕੈਦ
Pakistani Drone Movement: ਜਲਾਲਾਬਾਦ ਵਿਖੇ ਭਾਰਤ ਪਾਕਿਸਤਾਨ ਸਰਹੱਦੀ ਇਲਾਕੇ ਦੇ ਪਿੰਡ ਹਜਾਰਾ ਰਾਮ ਸਿੰਘ ਵਾਲਾ ਦੇ ਇਲਾਕੇ ਦੇ ਵਿੱਚ ਡਰੋਨ ਦੀ ਮੂਵਮੈਂਟ ਹੋਈ l ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਮੌਕੇ ਤੇ ਪੁਲਿਸ ਪਹੁੰਚੀ ਹੈ l ਜਿਨਾਂ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਤੇ ਸਰਚ ਆਪਰੇਸ਼ਨ ਚਲਾਇਆ ਗਿਆ l ਜਿਸ ਦੌਰਾਨ ਪਾਕਿਸਤਾਨ ਤੋਂ ਆਇਆ ਇੱਕ ਡਰੋਨ ਅਤੇ 571 ਗ੍ਰਾਮ ਵਜਣ ਦਾ ਹੈਰੋਇਨ ਦਾ ਪੈਕਟ ਮਿਲਿਆ ਹੈ l ਜਿਸ ਮਾਮਲੇ ਵਿੱਚ ਪੁਲਿਸ ਨੇ ਮੁਕਦਮਾ ਦਰਜ ਕਰ ਦਿੱਤਾ ਹੈ ਤੇ ਤਫਤੀਸ਼ ਕੀਤੀ ਜਾ ਰਹੀ ਹੈ।
Jul 22,2025, 14:26 PM IST
PM Modi
ਜਗਦੀਪ ਧਨਖੜ ਦੇ ਅਸਤੀਫ਼ੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ
PM Modi Statement on Jagdeep Dhankhar Resignation: ਜਗਦੀਪ ਧਨਖੜ ਦੇ ਅਸਤੀਫ਼ੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
Jul 22,2025, 12:54 PM IST
Sukhbir Badal
BJP-ਅਕਾਲੀ ਦਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਨੇ ਦਿੱਤਾ ਗੋਲਮੋਲ ਜਵਾਬ
BJP-Akali Dal Alliance: BJP-ਅਕਾਲੀ ਦਲ ਗਠਜੋੜ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਗੋਲਮੋਲ ਜਵਾਬ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਵਿਧਾਨਸਭਾ ਚੋਣਾਂ ਅਜੇ ਦੂਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪੰਜਾਬ ਦੀ ਤਰੱਕੀ ਚਾਹੁੰਦੇ ਹਨ ਉਨ੍ਹਾਂ ਵਰਕਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਦੇਖਦੇ ਹਾਂ ਅੱਗੇ ਕੀ ਹੁੰਦਾ ਹੈ।
Jul 22,2025, 11:26 AM IST
Khanna News
ਬੋਲੇਰੋ ਗੱਡੀ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਹੋਈ ਮੌਤ
Khanna News: ਖੰਨਾ ਦੇ ਮਲੇਰਕੋਟਲਾ ਰੋਡ 'ਤੇ ਦਰਦਨਾਕ ਸੜਕ ਹਾਦਸੇ ਵਿੱਚ ਇਕ ਗੱਡੀ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਬੋਲੇਰੋ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।
Jul 22,2025, 10:20 AM IST
Gurdaspur News
ਗੁਰਦਾਸਪੁਰ ਵਿੱਚ ਤੜਕਸਾਰ ਹੋਈ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ
Gurdaspur News: ਗੁਰਦਸਪੁਰ ਦੇ ਬਾਜ਼ਾਰ ਵਿੱਚ ਪੰਜਾਬ ਵਾਚ ਹਾਊਸ ਸ਼ੋਰੂਮ ਤੇ ਗੋਲੀਆ ਚਲਾਉਣ ਵਾਲੇ ਆਰੋਪੀ ਪੁਲਿਸ ਮੁਕਾਬਲੇ ਵਿੱਚ ਹੋਇਆ ਫੱਟੜ। ਜਾਣਕਾਰੀ ਮੁਤਾਬਕ ਆਰੋਪੀ ਰਾਹੁਲ ਨੇ ਚਲਾਈ ਸੀ ਗੋਲੀ।
Jul 22,2025, 9:26 AM IST
Mohali News
ਨਿਹੰਗਾਂ ਨੇ ਪ੍ਰਵਾਸੀ ਮਜ਼ਦੂਰ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ
Mohali News: ਮੋਹਾਲੀ ਦੇ ਪਿੰਡ ਮੀਆਂਪੁਰ ਚੰਗਰ ਵਿਖੇ ਦੋ ਨਿਹੰਗਾਂ ਨੇ ਪ੍ਰਵਾਸੀ ਮਜ਼ਦੂਰ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Jul 22,2025, 9:05 AM IST
Punjab Cabinet Meeting
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲੈਂਡ ਪੂਲਿੰਗ ਸਣੇ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ
Punjab Cabinet Meeting: ਅੱਜ ਪੰਜਾਬ ਕੈਬਨਿਟ ਮੀਟਿੰਗ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।
Jul 22,2025, 8:43 AM IST
Punjab Weather Update
ਪੰਜਾਬ ਵਿੱਚ 24 ਜੁਲਾਈ ਤੱਕ ਯੈਲੋ ਅਲਰਟ, ਅੱਜ ਵੀ 6 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
Punjab Weather: ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਆਮ ਤੋਂ ਵੱਧ ਮੀਂਹ ਪੈਣ ਦੀ ਉਮੀਦ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਵਾਂਗ ਰਹੇਗਾ।
Jul 22,2025, 7:48 AM IST
Jagdeep Dhankhar
ਭਾਰਤ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Vice President Jagdeep Dhankhar Resigns: ਭਾਰਤ ਦੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੇ ਤੁਰੰਤ ਪ੍ਰਭਾਵ ਨਾਲ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।
Jul 22,2025, 6:18 AM IST
ajj da hukamnama
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਜੁਲਾਈ 2025
Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
Jul 22,2025, 5:52 AM IST
MLA Goldy Kamboj
ਵਿਧਾਇਕ ਗੋਲਡੀ ਕੰਬੋਜ ਹੋ ਗਿਆ ਤੱਤਾ, ਭਰੇ ਬਾਜ਼ਾਰ 'ਚ ਅਧਿਕਾਰੀਆਂ ਦੀ ਲਾਈ ਕਲਾਸ
MLA Goldy Kamboj: ਵਿਧਾਇਕ ਗੋਲਡੀ ਕੰਬੋਜ ਅੱਜ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦਾ ਨਿਵਾਰਨ ਕਰਨ ਦੇ ਲਈ ਸਕੂਟੀ ਤੇ ਸਵਾਰ ਹੋ ਕੇ ਬਾਜ਼ਾਰ ਵਿੱਚ ਨਿਕਲੇ l ਤਾਂ ਦੇਖਿਆ ਕਿ ਹਰ ਪਾਸੇ ਬੁਰੇ ਹਾਲਾਤ ਸਨ। ਸੀਵਰੇਜ ਓਵਰਫਲੋ ਸੀ l ਨਗਰ ਕੌਂਸਲ ਤੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਸਨ । ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵਿਧਾਇਕ ਨੇ ਸਾਰੇ ਸ਼ਹਿਰ ਦਾ ਦੌਰਾ ਕੀਤਾ l ਜਿਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਦੀ ਜੰਮ ਕੇ ਕਲਾਸ ਲਾਈ l ਅਤੇ ਮੌਕੇ ਤੇ ਹੀ ਨਗਰ ਕੌਂਸਲ ਦੇ ਵਿੱਚ ਸਾਰੇ ਐਮਸੀ ਸਾਹਿਬਾਨਾਂ ਦੀ ਮੀਟਿੰਗ ਸੱਦੀ ਹੈ। ਵਿਧਾਇਕ ਨੇ ਕਿਹਾ ਕਿ ਅਧਿਕਾਰੀਆਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ l
Jul 21,2025, 18:13 PM IST
firozpur news
ਪਾਣੀ ਦੀ ਨਿਕਾਸੀ ਵਾਸਤੇ ਬਣੇ ਟੋਏ ’ਚ ਡੁੱਬਣ ਨਾਲ ਛੇ ਸਾਲਾ ਬੱਚੇ ਦੀ ਮੌਤ
Firozpur News: ਫਿਰੋਜ਼ਪੁਰ ਦੇ ਕਸਬਾ ਮਮਦੋਟ ਚ ਪਾਣੀ ਦੀ ਨਿਕਾਸੀ ਵਾਸਤੇ ਬਣੇ ਟੋਭੇ 'ਚ ਛੇ ਸਾਲਾ ਬੱਚੇ ਦੀ ਡੁੱਬਣ ਨਾਲ ਮੌਤ, ਪਾਣੀ ਕੱਢਣ ਲਈ ਪੁੱਟਿਆ ਹੋਇਆ ਸੀ 6-7 ਫੁੱਟ ਡੂੰਘਾ ਟੋਆ।
Jul 21,2025, 17:56 PM IST
amritsar news
ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਦੋਸ਼ੀ ਗ੍ਰਿਫ਼ਤਾਰ
Amritsar News: ਅੰਮ੍ਰਿਤਸਰ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਤੋਂ ਦੋ ਗਲੌਕ ਪਿਸਤੌਲ, ਦੋ ਸਟਾਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
Jul 21,2025, 16:51 PM IST
AIR INDIA
ਏਅਰਪੋਰਟ ਦੇ ਰਨਵੇਅ 'ਤੇ ਫਿਸਲਿਆ ਏਅਰ ਇੰਡੀਆ ਦਾ ਜਹਾਜ਼
Air India Plane Skids On Runway: ਸੋਮਵਾਰ ਸਵੇਰੇ ਕੋਚੀ ਤੋਂ ਮੁੰਬਈ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਲੈਂਡਿੰਗ ਦੌਰਾਨ ਫਿਸਲ ਗਈ। ਇਹ ਸਥਿਤੀ ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਅਤੇ ਜਹਾਜ਼ ਲੈਂਡਿੰਗ ਦੌਰਾਨ ਥੋੜ੍ਹਾ ਜਿਹਾ ਫਿਸਲ ਗਿਆ। ਇਸ ਕਾਰਨ ਜਹਾਜ਼ ਰਨਵੇਅ ਤੋਂ ਬਾਹਰ ਚਲਾ ਗਿਆ ਅਤੇ ਇਸਦੇ ਤਿੰਨ ਟਾਇਰ ਫਟ ਗਏ। ਜਹਾਜ਼ ਦੇ ਇੰਜਣ ਨੂੰ ਵੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ, ਲੈਂਡਿੰਗ ਪੂਰੀ ਤਰ੍ਹਾਂ ਸੁਰੱਖਿਅਤ ਰਹੀ। ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਰਹੇ।
Jul 21,2025, 15:39 PM IST
Ludhiana News
ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੋਹਿਤ ਵਾਸੀ ਹੈਬੋਵਾਲ ਵਜੋਂ ਹੋਈ ਹੈ।
Jul 21,2025, 14:18 PM IST
Ganiv Kaur Majithia
ਗਨੀਵ ਕੌਰ ਮਜੀਠੀਆ ਨੇ ਸਪੀਕਰ ਸੰਧਵਾ ਨੂੰ ਲਿਖੀ ਚਿੱਠੀ, ਸਖਤ ਕਾਰਵਾਈ ਦੀ ਕੀਤੀ ਮੰਗ
Ganiv Kaur Majithia: ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖ ਕੇ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
Jul 21,2025, 13:52 PM IST
ਇੱਕ ਵਾਰ ਫਿਰ ਤੋਂ ਗੋਲੀਬਾਰੀ ਨਾਲ ਦਹਿਲਿਆ ਅੰਮ੍ਰਿਤਸਰ
Amritsar News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਐਡਵੋਕੇਟ ਦੇ ਉੱਪਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਗੋਲੀਆਂ ਚੱਲਣ ਦਾ ਅਜੇ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।
Jul 21,2025, 12:07 PM IST
Sri Hemkunt Sahib
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਸਿੱਖ ਨੌਜਵਾਨ ਦੀ ਹੋਈ ਮੌਤ
Sikh Youth Dies: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਇਕ ਪੰਜਾਬੀ ਸਿੱਖ ਨੌਜਵਾਨ ਡੂੰਘੀ ਖੱਡ ਵਿਚ ਡਿੱਗ ਗਿਆ, ਜਿਸ ਦੀ ਮੌਤ ਹੋ ਚੁੱਕੀ ਹੈ। ਸਿੱਖ ਨੌਜਵਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਤੇ ਉਸ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ‘ਤੇ ਡੂੰਘੀ ਖੱਡ ਵਿਚ ਡਿਗਣ ਨਾਲ ਗੁਰਪ੍ਰੀਤ ਦੀ ਮੌਤ ਹੋ ਗਈ ਹੈ। SDRF ਟੀਮ ਨੇ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਬਰਾਮਦ ਕਰ ਲਈ ਹੈ। ਮੌਕੇ ‘ਤੇ ਟੀਮਾਂ ਵੱਲੋਂ ਗੁਰਪ੍ਰੀਤ ਸਿੰਘ ਨੂੰ ਹਸਪਤਾਲ ਵੀ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ।
Jul 21,2025, 11:39 AM IST
PM ਮੋਦੀ ਦਾ ਵੱਡਾ ਬਿਆਨ, ਫੌਜ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਸਾਰੇ ਟੀਚੇ ਕੀਤੇ ਪ੍ਰਾਪਤ
Parliament Monsoon Session: ਸੰਸਦ 2025 ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਸ਼ਨ ਦੀ ਸ਼ੁਰੂਆਤ ਵਿੱਚ ਆਪਣੇ ਸੰਬੋਧਨ ਵਿੱਚ ਕਿਹਾ, ਮਾਨਸੂਨ ਸੈਸ਼ਨ ਦੇਸ਼ ਲਈ ਇੱਕ ਮਾਣ ਵਾਲਾ ਸੈਸ਼ਨ ਹੈ। ਅੰਤਰਰਾਸ਼ਟਰੀ ਪੁਲਾੜ 'ਤੇ ਪਹਿਲੀ ਵਾਰ ਭਾਰਤੀ ਝੰਡਾ ਲਹਿਰਾਉਣਾ ਮਾਣ ਵਾਲੀ ਗੱਲ ਹੈ।
Jul 21,2025, 11:09 AM IST
health tips
ਮਾਨਸੂਨ ਵਿੱਚ ਜ਼ਰੂਰ ਖਾਓ ਇਹ ਸਬਜ਼ੀਆਂ, ਪਾਚਨ ਤੰਤਰ ਰਹੇਗਾ ਮਜ਼ਬੂਤ
Health Tips: ਬਦਲਦੇ ਮੌਸਮ ਵਿੱਚ ਲੋਕਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਇਸ ਮੌਸਮ ਵਿੱਚ ਇਨ੍ਹਾਂ ਸਬਜ਼ੀਆਂ ਦਾ ਸੇਵਨ ਸਿਹਤ ਲਈ ਫਾਇਦੇਮੰਦ ਹੋ ਸਕਦਾ ਹੈ। ਆਓ ਜਾਣਦੇ ਹਾਂ ਬਰਸਾਤ ਦੇ ਮੌਸਮ ਵਿੱਚ ਕਿਹੜੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ।
Jul 20,2025, 20:01 PM IST
DGP Gaurav Yadav
ਬੱਬਰ ਖਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਹਥਿਆਰ ਤੇ ਹੈਂਡ ਗ੍ਰਨੇਡ ਹੋਏ ਬਰਾਮਦ
DGP Gaurav Yadav: ਪੰਜਾਬ ਪੁਲਿਸ ਨੇ ਬੱਬਰ ਖਾਲਸਾ ਦੇ 3 ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਕੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਤੇ ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।
Jul 20,2025, 19:19 PM IST
CM Mann
ਬਿਕਰਮ ਮਜੀਠੀਆ 'ਤੇ CM ਮਾਨ ਦਾ ਮੁੜ ਵੱਡਾ ਹਮਲਾ
CM Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜਾ ਪੰਜਾਬ ਦੀ ਜਵਾਨੀ ਬਰਬਾਦ ਕਰੇਗਾ, ਘਰਾਂ 'ਚ ਚਿੱਟੇ ਦੇ ਸੱਥਰ ਵਿਛਾਏਗਾ, ਲੱਖਾਂ ਧੀਆਂ-ਭੈਣਾਂ ਦੀਆਂ ਰੰਗਲੀਆਂ ਚੁੰਨ੍ਹੀਆਂ ਦੇ ਰੰਗ ਚਿੱਟੇ ਕਰੇਗਾ, ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ 'ਤੇ ਕੋਈ ਤਰਸ ਨਹੀਂ ਕੀਤਾ ਜਾਵੇ। ਆਉਣ ਵਾਲੇ ਸਮੇਂ 'ਚ ਤਰ੍ਹਾਂ-ਤਰ੍ਹਾਂ ਦੀਆਂ ਮੱਛੀਆਂ ਜਾਲ 'ਚ ਫਸਣਗੀਆਂ। ਹੁਣ ਪੰਜਾਬ ਸਰਕਾਰ ਵੱਡੀਆਂ ਮੱਛੀਆਂ ਨੂੰ ਫੜ ਰਹੀ ਹੈ। ਜਿਨ੍ਹਾਂ ਨੇ ਵੀ ਵੱਡੀ ਮੱਛੀ ਨੂੰ ਦੇਖਣਾ ਹੈ ਉਹ ਨਾਭਾ ਜੇਲ੍ਹ ਜਾ ਕੇ ਦੇਖ ਸਕਦੇ ਹਨ।
Jul 20,2025, 18:13 PM IST
ਲੁਧਿਆਣਾ ਵਿੱਚ ਭੀਖ ਮੰਗਣ ਵਾਲੇ ਗਿਰੋਹ 'ਤੇ ਕਾਰਵਾਈ, ਛੁਡਾਏ ਗਏ 8 ਬੱਚੇ
Ludhiana News: ਲੁਧਿਆਣਾ ਵਿੱਚ ਭੀਖ ਮੰਗਣ ਵਾਲੇ ਗਿਰੋਹ 'ਤੇ ਕਾਰਵਾਈ ਕਰਕੇ 8 ਬੱਚਿਆਂ ਨੂੰ ਛੁਡਾਇਆ ਗਿਆ ਹੈ, ਅਧਿਕਾਰੀਆਂ ਨੂੰ ਸ਼ੱਕ ਹੈ ਕਿ ਕੁਝ ਬੱਚੇ ਮਨੁੱਖੀ ਤਸਕਰੀ ਜਾਂ ਅਗਵਾ ਦਾ ਸ਼ਿਕਾਰ ਹੋ ਸਕਦੇ ਹਨ।
Jul 20,2025, 17:23 PM IST
Parliament Monsoon Session
ਮਾਨਸੂਨ ਸੈਸ਼ਨ ਵਿੱਚ 8 ਬਿੱਲ ਪੇਸ਼ ਕਰੇਗੀ ਕੇਂਦਰ ਸਰਕਾਰ! ਵਿਰੋਧੀ ਧਿਰ ਵੀ ਹਮਲੇ ਲਈ ਤਿਆਰ
Monsoon Session of Parliament: ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਵੇਗਾ। ਕੇਂਦਰੀ ਮੰਤਰੀ ਰਿਜਿਜੂ ਨੇ ਕਿਹਾ, 'ਅਸੀਂ ਸੰਸਦ ਵਿੱਚ ਆਪ੍ਰੇਸ਼ਨ ਸਿੰਦੂਰ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਤਾਲਮੇਲ ਹੋਣਾ ਚਾਹੀਦਾ ਹੈ।
Jul 20,2025, 15:50 PM IST
Tarn Taran By-election
ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ
Tarn Taran By-Election: ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਉਮੀਦਵਾਰ ਦਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਉਮੀਦਵਾਰ ਦਾ ਐਲਾਨ ਕਰਦੇ ਹੋਏ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ। ਅਕਾਲੀ ਦਲ ਵੱਲੋਂ ਝਬਾਲ ਤੋਂ ਹੀ ਤਰਨ ਤਾਰਨ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ।
Jul 20,2025, 15:13 PM IST
ਅੰਮ੍ਰਿਤਸਰ ਦੇ ਛੇਹਰਟਾ ’ਚੋਂ NTF ਨੇ 80 ਕਰੋੜ ਦੀ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ
Amritsar News: ਅੰਮ੍ਰਿਤਸਰ ਦੇ ਛੇਹਰਟਾ ’ਚੋਂ NTF ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਨਟੀਐਫ ਨੇ ਵੱਡੀ ਮਾਤਰਾ ਦੇ ਵਿੱਚ 80 ਕਰੋੜ ਦੀ ਹੈਰੋਇਨ ਦੇ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 15 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
Jul 20,2025, 14:26 PM IST
fazilka news
ਭਾਰਤ-ਪਾਕਿਸਤਾਨ ਸਰਹੱਦ 'ਤੇ ਹੁਣ ਲਹਿਰਾਏਗਾ 200 ਫੁੱਟ ਉੱਚਾ ਤਿਰੰਗਾ ਝੰਡਾ
Fazilka News: ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਕੀ 'ਤੇ 200 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕੰਮ 15 ਅਗਸਤ ਤੱਕ ਪੂਰਾ ਹੋ ਜਾਵੇਗਾ।
Jul 20,2025, 13:23 PM IST
Fauja Singh
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜਾ ਸਿੰਘ ਦੇ ਦੇਹਾਂਤ 'ਤੇ ਸੋਗ ਕੀਤਾ ਪ੍ਰਗਟ
Fauja Singh: ਦੁਨੀਆਂ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ (114) ਦਾ ਅੱਜ ਦੁਪਹਿਰ 12 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਪੰਜਾਬ ਦੇ ਜਲੰਧਰ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਪਿੰਡ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਆਉਣਗੇ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਰਿਵਾਰ ਨੂੰ ਇੱਕ ਪੱਤਰ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਬਜ਼ੁਰਗ ਐਥਲੀਟ ਫੌਜਾ ਸਿੰਘ ਦੇ ਦੇਹਾਂਤ 'ਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ।
Jul 20,2025, 12:13 PM IST
IND vs Pak
ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਹੋਇਆ ਰੱਦ, ਭਾਰਤੀ ਖਿਡਾਰੀਆਂ ਨੇ ਕੀਤਾ ਬਾਈਕਾਟ
IND vs PAK WCL: ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼ ਵਿੱਚ ਹੁਣ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਨਹੀਂ ਹੋਵੇਗਾ। ਇਸ ਮੈਚ ਨੂੰ ਰੱਦ ਕਰਨ ਦਾ ਕਾਰਨ ਭਾਰਤੀ ਖਿਡਾਰੀਆਂ ਦੇ ਨਾਮ ਵਾਪਸ ਲੈਣਾ ਹੈ। WCL ਨੇ ਇਸ ਸਬੰਧ ਵਿੱਚ ਇੱਕ ਬਿਆਨ ਵੀ ਦਿੱਤਾ ਹੈ।
Jul 20,2025, 11:41 AM IST
CM Bhagwant Mann
ਅਨਮੋਲ ਗਗਨ ਮਾਨ ਦੇ ਅਸਤੀਫ਼ੇ 'ਤੇ ਸੀਐਮ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ
CM Bhagwant Mann: ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਦੀ ਖ਼ਬਰ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
Jul 19,2025, 20:24 PM IST
Aman Arora
ਅਨਮੋਲ ਗਗਨ ਮਾਨ ਦੇ ਅਸਤੀਫ਼ੇ ਦੀ ਖ਼ਬਰ 'ਤੇ ਅਮਨ ਅਰੋੜਾ ਨੇ ਦਿੱਤਾ ਵੱਡਾ ਬਿਆਨ
Aman Arora Big Statement On Anmol Gagan Mann: ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਦੀ ਖ਼ਬਰ ਦੇ ਵਿਚਕਾਰ, ਪਾਰਟੀ ਦੇ ਪੰਜਾਬ ਮੁਖੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
Jul 19,2025, 19:29 PM IST
Naib Tehsildar Suspend
ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ ਵੱਡੀ ਕਾਰਵਾਈ
Naib Tehsildar Suspend: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਤੁਰੰਤ ਸਸਪੈਂਡ ਕਰ ਦਿੱਤਾ ਹੈ। ਇਹ ਫੈਸਲਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਿਆ ਗਿਆ ਹੈ ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਦਿਖਾਈ ਦੇ ਰਹੀ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ।
Jul 19,2025, 19:13 PM IST
SGPC President Dhami
SGPC ਪ੍ਰਧਾਨ ਧਾਮੀ ਦਾ ਅਹਿਮ ਬਿਆਨ, ਸਰਕਾਰ ਚਾਹੇ ਤਾਂ ਕੁਝ ਘੰਟਿਆਂ 'ਚ ਦੋਸ਼ੀਆਂ ਨੂੰ ਫੜ ਸਕਦੀ ਹੈ
SGPC President Advocate Dhami: ਦਰਬਾਰ ਸਾਹਿਬ ਨੂੰ ਲਗਾਤਾਰ ਆ ਰਹੀਆਂ ਧਮਕੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕੇ ਦਰਬਾਰ ਸਾਹਿਬ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ ਤਾਂ ਜੋ ਇਸ ਘਟਨਾਕ੍ਰਮ ਪਿੱਛੇ ਲੋਕੇ ਸਾਜ਼ਿਸ਼ ਘਾੜਿਆਂ ਦਾ ਲੋਕਾਂ ਨੂੰ ਪਤਾ ਲੱਗ ਸਕੇ।
Jul 19,2025, 18:11 PM IST
anmol gagan mann
ਅਨਮੋਲ ਗਗਨ ਮਾਨ ਦੇ ਸਿਆਸਤ ਛੱਡਣ ਦੇ ਫੈਸਲੇ 'ਤੇ ਵਿਰੋਧੀਆਂ ਦਾ ਤਿੱਖਾ ਹਮਲਾ
MLA Anmol Gagan Mann Resigned: ਅਨਮੋਲ ਗਗਨ ਮਾਨ ਨੇ ਫੇਸਬੁੱਕ 'ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਇਸੇ ਨੂੰ ਲੈ ਕੇ ਕਈ ਸਿਆਸੀ ਆਗੂਆਂ ਦੇ ਪ੍ਰਤੀਕਰਮ ਵੀ ਸਾਹਮਣੇ ਰਹੇ ਹਨ।
Jul 19,2025, 17:26 PM IST
ਪੁਲਿਸ ਨੇ ਜਵਾਹਰ ਨਗਰ 'ਚ ਗੋਲੀਆਂ ਚਲਾਉਣ ਵਾਲੇ ਦੋਸ਼ੀ ਵਿਦੇਸ਼ੀ ਪਿਸਤੋਲਾਂ ਸਮੇਤ ਕੀਤੇ ਗ੍ਰਿਫਤਾਰ
Ludhiana News: ਲੁਧਿਆਣਾ ਪੁਲਿਸ ਨੇ ਜਵਾਹਰ ਨਗਰ ਇਲਾਕੇ ਵਿੱਚ ਗੋਲੀਆਂ ਚਲਾਉਣ ਵਾਲੇ ਤਿੰਨ ਦੋਸ਼ੀਆਂ ਨੂੰ ਵਿਦੇਸ਼ੀ ਪਿਸਤੋਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਯੂਰਪ ਵਿੱਚ ਬੈਠੇ ਵਿਅਕਤੀ ਨੇ ਦਿੱਤੀ ਸੀ ਸੁਪਾਰੀ।
Jul 19,2025, 16:57 PM IST
Ganiv Kaur
ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਏ ਜਾਣ ਮਗਰੋਂ ਗਨੀਵ ਕੌਰ ਦਾ ਵੱਡਾ ਬਿਆਨ
Ganiv Kaur Big Statement: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਉਹ ਹੁਣ ਹੋਰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਰਹਿਣਗੇ, ਜਿਸ ਦਾ ਮਤਲਬ ਹੈ ਕਿ ਉਹ ਹੁਣ 2 ਅਗਸਤ ਤੱਕ ਜੇਲ੍ਹ ‘ਚ ਬੰਦ ਰਹਿਣਗੇ। ਜਿਸ ਤੋਂ ਕੋਰਟ ਪਹੁੰਚੇ ਮਜੀਠੀਆ ਦੀ ਧਰਮ ਪਤਨੀ ਅਤੇ ਅਕਾਲੀ ਦਲ ਦੀ ਵਿਧਾਇਕ ਨੇ ਇਸ ਨੂੰ ਲੈ ਕੇ ਮੀਡਿਆ ਨਾਲ ਗੱਲ ਕੀਤੀ ਅਤੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ।
Jul 19,2025, 15:26 PM IST
ਅੰਮ੍ਰਿਤਸਰ ਪੁਲਿਸ ਨੇ ਨਿੱਜੀ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼
Amritsar News: ਅੰਮ੍ਰਿਤਸਰ ਪੁਲਿਸ ਨੇ ਇੱਕ ਨਿੱਜੀ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਮੁੱਖਬਰ ਸੂਚਨਾ ਦੇ ਅਧਾਰ ਤੇ ਇੱਕ ਨਿਜੀ ਹੋਟਲ ਵਿੱਚ ਰੇਡ ਕਰਕੇ ਮੈਨੇਜਰ ਅਤੇ ਪੰਜ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ।
Jul 19,2025, 15:01 PM IST
ਲੁਧਿਆਣਾ ਵਿੱਚ ਭਾਜਪਾ ਨੇਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Unkonwn Persons Attack On BJP Leader: ਲੁਧਿਆਣਾ ਵਿੱਚ ਭਾਜਪਾ ਯੁਵਾ ਮੋਰਚਾ ਦੇ ਉਪ ਪ੍ਰਧਾਨ ਨਮਨ ਬਾਂਸਲ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਲਗਭਗ 10 ਹਮਲਾਵਰਾਂ ਨੇ ਕੁਹਾੜੀਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
Jul 19,2025, 14:10 PM IST
Joe Root
ਟੈਸਟ ਕ੍ਰਿਕਟ ਵਿੱਚ ਇਤਿਹਾਸ ਰਚਣ ਦੇ ਨੇੜੇ ਜੋਅ ਰੂਟ, ਬਣ ਜਾਣਗੇ ਦੂਸਰੇ ਸਭ ਤੋਂ ਸਫਲ ਬੱਲੇਬਾਜ਼
IND vs ENG Test: ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਲੜੀ ਦਾ ਚੌਥਾ ਮੈਚ 23 ਤੋਂ 27 ਜੁਲਾਈ 2025 ਤੱਕ ਮੈਨਚੈਸਟਰ ਦੇ ਓਲਡ ਟ੍ਰੈਫੋਰਡ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਜੋਅ ਰੂਟ ਭਾਰਤ ਵਿਰੁੱਧ ਚੌਥੇ ਟੈਸਟ ਮੈਚ ਵਿੱਚ 120 ਹੋਰ ਦੌੜਾਂ ਬਣਾ ਲੈਂਦਾ ਹੈ, ਤਾਂ ਉਹ ਇਤਿਹਾਸ ਰਚ ਦੇਣਗੇ।
Jul 19,2025, 13:43 PM IST
hoshiarpur news
ਪੰਜਾਬ ਦੇ ਮਸ਼ਹੂਰ ਕੱਪੜਾ ਕਾਰੋਬਾਰੀ ਨੂੰ ਧਮਕੀ ਦੇਣ ਦੀ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ
Cloth Merchant Threat: ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਇੱਕ ਮਸ਼ਹੂਰ ਅਤੇ ਨਾਮਵਰ ਕੱਪੜਾ ਵਪਾਰੀ ਨੂੰ ਫੋਨ ਰਾਹੀਂ 50 ਲੱਖ ਰੁਪਏ ਦੀ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ। ਜਿਸ ਵਿੱਚ ਇੱਕ ਵਿਦੇਸ਼ੀ ਨੰਬਰ ਤੋਂ ਆਪਣੇ ਆਪ ਨੂੰ ਗੈਂਗਸਟਰ ਦੱਸਦਾ ਇੱਕ ਵਿਅਕਤੀ ਕੱਪੜਾ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗ ਰਿਹਾ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਘਟਨਾ ਦੀ ਸ਼ਿਕਾਇਤ ਮਿਲਦੇ ਹੀ ਦਸੂਹਾ ਪੁਲਿਸ ਨੇ ਰਾਘਵ ਕੱਪੜਾ ਕਾਰੋਬਾਰੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Jul 19,2025, 12:52 PM IST
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.