Advertisement

Mahashivratri celebrations 

alt
Mahashivratri 2025: ਫ਼ਰੀਦਕੋਟ ਵਿੱਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਮੰਦਰਾਂ ਵਿੱਚ ਪੂਜਾ ਅਰਚਨਾ ਕਰਨ ਵਾਲੇ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਵੇਖੀਆਂ ਗਈਆਂ। ਫਰੀਦਕੋਟ ਦੇ ਪ੍ਰਾਚੀਨ ਗਊਸ਼ਾਲਾ ਪੰਚਵਟੀ ਮੰਦਰ ਵਿੱਚ ਸਵੇਰੇ 4 ਵਜੇ ਪੂਜਾ ਦੀਆਂ ਰਸਮਾਂ ਸ਼ੁਰੂ ਹੋਈਆਂ। ਸਭ ਤੋਂ ਪਹਿਲਾਂ, ਹਰਿਦੁਆਰ ਤੋਂ ਗੰਗਾ ਜਲ ਦੇ ਕਾਵੜ ਲੈ ਕੇ ਪਹੁੰਚੇ ਸ਼ਰਧਾਲੂਆਂ ਨੇ ਪੂਜਾ ਵਿੱਚ ਹਿੱਸਾ ਲਿਆ ਅਤੇ ਉਸ ਤੋਂ ਬਾਅਦ ਹੋਰ ਸ਼ਰਧਾਲੂਆਂ ਨੇ ਪੂਜਾ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ 'ਤੇ ਕਾਂਵੜ ਯਾਤਰਾ ਤੋਂ ਵਾਪਸ ਆਏ ਸ਼ਰਧਾਲੂਆਂ ਵਿੱਚ ਕਾਫ਼ੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਨੱਚਦੇ ਹੋਏ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕੀਤਾ।
Feb 26,2025, 11:26 AM IST

Trending news

;