Punjab Weather: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ; ਤੜਕੇ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ
Advertisement
Article Detail0/zeephh/zeephh2861845

Punjab Weather: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ; ਤੜਕੇ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ

Punjab Weather: ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ।

Punjab Weather: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ; ਤੜਕੇ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ

Punjab Weather: ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਅਤੇ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਵਾਲਾ ਹੈ। ਬੁੱਧਵਾਰ ਸਵੇਰੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਵੀ ਸੂਬੇ ਦੇ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਸ ਦੇ ਬਾਵਜੂਦ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਰਿਹਾ।

ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਦੀ ਰਿਪੋਰਟ ਅਨੁਸਾਰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ 15 ਮਿਲੀਮੀਟਰ ਅਤੇ ਸ਼ਾਮ 5.30 ਵਜੇ ਤੱਕ 1 ਮਿਲੀਮੀਟਰ ਜ਼ਿਆਦਾ ਮੀਂਹ ਪਿਆ। ਇਸੇ ਤਰ੍ਹਾਂ, ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 32.3 ਮਿਲੀਮੀਟਰ, ਬਠਿੰਡਾ ਵਿੱਚ 115 ਮਿਲੀਮੀਟਰ, ਗੁਰਦਾਸਪੁਰ ਵਿੱਚ 57.2 ਮਿਲੀਮੀਟਰ ਅਤੇ ਪਠਾਨਕੋਟ ਵਿੱਚ 27 ਮਿਲੀਮੀਟਰ ਮੀਂਹ ਪਿਆ।

31 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਤਰਨਤਾਰਨ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੱਸੀ ਜਾ ਰਹੀ ਹੈ।  ਤਾਜ਼ਾ ਭਵਿੱਖਬਾਣੀ ਮੁਤਾਬਕ 1 ਅਤੇ 2 ਅਗਸਤ ਨੂੰ ਵੀ ਪੰਜਾਬ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਿਲਹਾਲ ਇਨ੍ਹਾਂ ਤਾਰੀਖ਼ਾਂ ਦਰਮਿਆਨ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

3 ਅਗਸਤ ਲਈ ਕੀਤੀ ਗਈ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਗਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਹੋਵੇਗੀ ਅਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਮੋਗਾ, ਬਰਨਾਲਾ, ਤਰਨਤਾਰਨ, ਸੰਗਰੂਰ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਡੈਮਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੋਂ ਬਾਅਦ, ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਹੋ ਰਿਹਾ ਹੈ। ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਦਾ ਪੂਰਾ ਪਾਣੀ ਦਾ ਪੱਧਰ 1685 ਫੁੱਟ ਹੈ। 30 ਜੁਲਾਈ, 2025 ਨੂੰ ਸਵੇਰੇ 6 ਵਜੇ ਤੱਕ, ਡੈਮ ਵਿੱਚ ਪਾਣੀ ਦਾ ਪੱਧਰ 1619.66 ਫੁੱਟ ਦਰਜ ਕੀਤਾ ਗਿਆ ਹੈ, ਜੋ ਕਿ ਕੁੱਲ ਸਮਰੱਥਾ ਦਾ 60.65 ਪ੍ਰਤੀਸ਼ਤ ਹੈ। ਪਿਛਲੇ ਸਾਲ ਇਸੇ ਦਿਨ ਇਹ ਪਾਣੀ ਦਾ ਪੱਧਰ 1606.81 ਫੁੱਟ ਸੀ।

ਇਸੇ ਤਰ੍ਹਾਂ, ਬਿਆਸ ਦਰਿਆ 'ਤੇ ਬਣੇ ਪੋਂਗ ਡੈਮ ਦਾ ਪੂਰਾ ਪਾਣੀ ਦਾ ਪੱਧਰ 1400 ਫੁੱਟ ਹੈ। ਇਸ ਸਾਲ ਡੈਮ ਵਿੱਚ ਪਾਣੀ ਦਾ ਪੱਧਰ 1350.21 ਫੁੱਟ ਹੈ, ਜੋ ਕਿ ਇਸਦੀ ਕੁੱਲ ਸਮਰੱਥਾ ਦਾ 55.48 ਪ੍ਰਤੀਸ਼ਤ ਹੈ। ਜਦੋਂ ਕਿ ਪਿਛਲੇ ਸਾਲ ਉਸੇ ਦਿਨ ਇਹ ਪਾਣੀ ਦਾ ਪੱਧਰ 1319.29 ਫੁੱਟ ਸੀ। ਰਾਵੀ ਦਰਿਆ 'ਤੇ ਸਥਿਤ ਥੀਨ ਡੈਮ ਦਾ ਪੂਰਾ ਪਾਣੀ ਦਾ ਪੱਧਰ 1731.98 ਫੁੱਟ ਹੈ। ਇਸ ਸਮੇਂ ਡੈਮ ਵਿੱਚ ਪਾਣੀ ਦਾ ਪੱਧਰ 1667.27 ਫੁੱਟ ਹੈ, ਜੋ ਕਿ ਇਸਦੀ ਕੁੱਲ ਸਮਰੱਥਾ ਦਾ 59.59 ਪ੍ਰਤੀਸ਼ਤ ਹੈ। ਪਿਛਲੇ ਸਾਲ ਇਸੇ ਦਿਨ ਪਾਣੀ ਦਾ ਪੱਧਰ 1613.07 ਫੁੱਟ ਸੀ। ਭਾਵ ਇਸ ਵਾਰ ਤਿੰਨਾਂ ਡੈਮਾਂ ਵਿੱਚ ਪਿਛਲੇ ਸਾਲ ਨਾਲੋਂ ਜ਼ਿਆਦਾ ਪਾਣੀ ਇਕੱਠਾ ਹੋਇਆ ਹੈ।

Trending news

;