ਗੁਜਰਾਤ ਦੀ ਤਰਜ 'ਤੇ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ਹੋਣਗੇ ਬੰਦ!
Advertisement
Article Detail0/zeephh/zeephh2731533

ਗੁਜਰਾਤ ਦੀ ਤਰਜ 'ਤੇ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ਹੋਣਗੇ ਬੰਦ!

liquor ban in Chandigarh News: 3 ਮਈ ਨੂੰ ਚੰਡੀਗੜ੍ਹ ਵਿੱਚ ਜਾਗਰੂਕਤਾ ਲਈ ਇੱਕ ਵੱਡੀ ਰੈਲੀ ਕੱਢੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਸਪੀਕਰ ਵੀ ਹਿੱਸਾ ਲੈਣਗੇ।

ਗੁਜਰਾਤ ਦੀ ਤਰਜ 'ਤੇ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ਹੋਣਗੇ ਬੰਦ!

liquor ban in Chandigarh News: ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ PM ਸ਼੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਨਾਸ ਤੋਂ ਕੀਤੀ। ਇਸ ਦੌਰਾਨ ਬੱਚਿਆ ਵੱਲੋਂ ਰਾਜਪਾਲ ਨੂੰ ਯੂਟੀ ਵਿੱਚ ਸ਼ਰਾਬ ਦੀ ਵਿਕਰੀ ਨੂੰ ਲੈ ਕੇ ਸਵਾਲ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਖਿਆ ਕਿ ਸ਼ਹਿਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਅੱਜ 96 ਹੈ, ਇਸ ਨੂੰ ਅਸੀਂ ਘਟਾ ਕੇ 80 ਕਰਨ ਦੀ ਕੋਸ਼ਿਸ਼ ਕਰਾਂਗੇ। ਇਸ ਦੇ ਨਾਲ ਹੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਦੇ ਮਾਡਲ ਦੀ ਪਾਲਣਾ ਕਰਦੇ ਹੋਏ, ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਕੋਸ਼ਿਸ਼ ਕੀਤਾ ਜਾਵੇਗੀ।

ਇਸੇ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਮੁਹਿੰਮ ਅੱਜ ਚੰਡੀਗੜ੍ਹ ਵਿੱਚ ਸ਼ੁਰੂ ਕੀਤੀ ਗਈ ਹੈ। 3 ਮਈ ਨੂੰ ਚੰਡੀਗੜ੍ਹ ਵਿੱਚ ਜਾਗਰੂਕਤਾ ਲਈ ਇੱਕ ਵੱਡੀ ਰੈਲੀ ਕੱਢੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਸਪੀਕਰ ਵੀ ਹਿੱਸਾ ਲੈਣਗੇ।

Trending news

;