High Court News: ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਹਥਿਆਰਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਦੇ ਦੋਸ਼ ਲਗਾਏ ਹਏ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਜਵਾਬ ਮੰਗਿਆ ਹੈ।
Trending Photos
High Court News: ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਹਥਿਆਰਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਦੇ ਦੋਸ਼ ਲਗਾਏ ਹਏ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਜਵਾਬ ਮੰਗਿਆ ਹੈ। ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਗਾਣੇ ਹਥਿਆਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਡੀਜੀਪੀ, ਪੰਜਾਬ ਯੂਨੀਵਰਸਿਟੀ ਦੇ ਡੀਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨਕਰਤਾ ਐਡਵੋਕੇਟ ਜਤਿਨ ਮਹਿਤਾ ਨੇ ਦੱਸਿਆ ਕਿ ਹਾਈ ਕੋਰਟ ਨੇ ਸਾਲ 2019 ਵਿੱਚ ਆਪਣੇ ਫੈਸਲੇ ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਡੀਜੀਪੀ ਨੂੰ ਆਦੇਸ਼ ਦਿੱਤੇ ਸਨ ਕਿ ਉਹ ਹਿੰਸਾ, ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗਾਣਿਆਂ ਉਤੇ ਪਾਬੰਦੀ ਲਗਾਈ ਜਾਵੇ। ਐਡਵੋਕੇਟ ਜਤਿਨ ਨੇ ਕਿਹਾ ਕਿ ਪੰਜ ਸਾਲ ਪੁਰਾਣੇ ਆਦੇਸ਼ਾਂ ਦੇ ਬਾਵਜੂਦ ਵੀ ਪੰਜਾਬ ਯੂਨੀਵਰਸਿਟੀ ਵਿੱਚ ਇਸ ਤਰੀਕੇ ਦਾ ਗਾਣਿਆਂ ਨੂੰ ਗਾਉਣ ਦੀ ਇਜਾਜ਼ਤ ਦੇਣਾ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ।
ਨੌਜਵਾਨਾਂ 'ਤੇ ਡੂੰਘਾ ਪ੍ਰਭਾਵ ਪੈਂਦਾ
ਪਟੀਸ਼ਨਕਰਤਾ ਨੇ ਇਹ ਵੀ ਕਿਹਾ ਕਿ ਅਜਿਹੇ ਗਾਣੇ ਨੌਜਵਾਨ ਪੀੜ੍ਹੀ ਨੂੰ ਗੁੰਮਰਾਹ ਕਰਦੇ ਹਨ ਅਤੇ ਉਨ੍ਹਾਂ ਵਿੱਚ ਹਿੰਸਕ ਪ੍ਰਵਿਰਤੀਆਂ ਨੂੰ ਉਤਸ਼ਾਹਿਤ ਕਰਦੇ ਹਨ। ਯੂਨੀਵਰਸਿਟੀ ਵਰਗੇ ਵਿਦਿਅਕ ਸੰਸਥਾਨ ਵਿੱਚ ਅਜਿਹੀਆਂ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ ਸੀ। ਇਸ ਲਈ ਪ੍ਰਬੰਧਕਾਂ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜਵਾਬ ਨਾ ਦੇਣ ਦੀ ਸੂਰਤ ਵਿੱਚ ਅਧਿਕਾਰੀ ਨੂੰ ਹਾਜ਼ਰ ਹੋਣ ਦੀਆਂ ਹਦਾਇਤਾਂ
ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੀ ਸੁਣਵਾਈ 'ਤੇ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ ਜਵਾਬ ਦਾਇਰ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਨੂੰ ਅਗਲੀ ਸੁਣਵਾਈ 'ਤੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਾ ਪਵੇਗਾ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਅਦਾਲਤ ਵਿੱਚ ਕੀ ਕਾਰਵਾਈ ਹੁੰਦੀ ਹੈ, ਇਸ 'ਤੇ ਟਿਕੀਆਂ ਹੋਈਆਂ ਹਨ।