Chandigarh Liquor Wine Shop: ਹਾਈ ਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਤਿੰਨ ਪਟੀਸ਼ਨਾਂ 'ਤੇ ਨੋਟਿਸ ਜਾਰੀ ਕੀਤਾ ਹੈ ਅਤੇ ਠੇਕਿਆਂ ਨੂੰ ਬੰਦ ਰੱਖਣ ਅਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ।
Trending Photos
Chandigarh Liquor Wine Shop(ਰੋਹਿਤ ਬਾਂਸਲ): ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦਾ ਮਾਮਲਾ ਕਾਫੀ ਜ਼ਿਆਦਾ ਗਰਮਾ ਗਿਆ ਹੈ। ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮਾਂ ਉੱਤੇ ਰੋਕ ਲਗਾ ਦਿੱਤੀ ਸੀ। ਅਤੇ 15 ਦਿਨਾਂ ਦੇ ਅੰਦਰ ਇਸ ਮਾਮਲਾ ਦੇ ਨਿਪਟਾਰਾ ਕਰਨ ਲਈ ਹੁਕਮ ਸੁਣਾਏ ਸਨ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣੀ ਸੀ, ਪਰ ਮਾਮਲੇ ਵਿੱਚ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਟਲ ਗਈ ਹੈ। ਜਸਟਿਸ ਲੀਜ਼ਾ ਗਿੱਲ ਅਤੇ ਜਸਟਿਸ ਜਗਮੋਹਨ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
ਜਸਟਿਸ ਲੀਜ਼ਾ ਗਿੱਲ ਦਾ ਗ੍ਰਹਿ ਸਕੱਤਰ ਨਾਲ ਪਰਿਵਾਰਕ ਸਬੰਧ ਹੈ। ਜਸਟਿਸ ਜਗਮੋਹਨ ਪਟੀਸ਼ਨਰਾਂ ਵਿੱਚੋਂ ਇੱਕ ਦੇ ਨੇੜੇ ਹਨ। ਇਸ ਲਈ ਬੈਂਚ ਨੇ ਮਾਮਲੇ ਦੀ ਸੁਣਵਾਈ ਤੋਂ ਹੱਥ ਖਿੱਚ ਲਏ। ਜਿਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਫਾਈਲ ਚੀਫ਼ ਜਸਟਿਸ ਕੋਲ ਜਾਵੇਗੀ। ਜਿਸ ਤੋਂ ਬਾਅਦ ਹੀ ਇਸ ਮਾਮਲੇ ਸਬੰਧੀ ਕੋਈ ਸੁਣਵਾਈ ਸ਼ੁਰੂ ਹੋਵੇਗੀ।
ਪੂਰਾ ਮਾਮਲਾ
ਤੁਹਾਨੂੰ ਦੱਸ ਦੇਈਏ ਕਿ 1 ਅਪ੍ਰੈਲ ਨੂੰ ਨਵੇਂ ਠੇਕੇਦਾਰਾਂ ਨੂੰ ਸ਼ਰਾਬ ਦੇ ਠੇਕੇ ਅਲਾਟ ਕੀਤੇ ਜਾਂਦੇ ਹਨ। ਇਸ ਦੌਰਾਨ, ਚੰਡੀਗੜ੍ਹ ਵਿੱਚ ਨਵੇਂ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਕਈ ਕਾਰੋਬਾਰੀਆਂ ਨੇ ਨਵੇਂ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਸ਼ਹਿਰ ਦੇ 97 ਵਿੱਚੋਂ 91 ਠੇਕੇ ਇੱਕੋ ਸਮੂਹ ਨੂੰ ਅਲਾਟ ਕੀਤੇ ਗਏ ਹਨ। ਇਸ ਮਾਮਲੇ 'ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ, ਜਿਸ 'ਤੇ ਹਾਈ ਕੋਰਟ ਨੇ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ 'ਤੇ 3 ਦਿਨਾਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਪ੍ਰੈਲ ਨੂੰ ਹੋਵੇਗੀ। ਇਸ ਤੋਂ ਬਾਅਦ ਠੇਕੇ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।