Punjab Weather: ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ; ਤੜਕੇ ਪਏ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
Advertisement
Article Detail0/zeephh/zeephh2848626

Punjab Weather: ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ; ਤੜਕੇ ਪਏ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

Punjab Weather: ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather: ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ; ਤੜਕੇ ਪਏ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ

Punjab Weather: ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ਦੇ ਆਸਪਾਸ ਦੇ ਇਲ਼ਾਕਿਆਂ ਵਿੱਚ ਸਵੇਰੇ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਲੋਕਾਂ ਨੂੰ ਪਸੀਨੇ ਤੋਂ ਛੁਟਕਾਰਾ ਮਿਲਿਆ। ਸੂਬੇ ਵਿੱਚ ਕੁਝ ਥਾਵਾਂ ਨੂੰ ਛੱਡ ਕੇ ਕੱਲ੍ਹ ਮੀਂਹ ਨਹੀਂ ਪਿਆ ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੋਣ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ। ਪਰ ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਮੀਂਹ ਦਾ ਦੌਰ ਤੇਜ਼ ਹੋ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਸਰਗਰਮ ਪੱਛਮੀ ਗੜਬੜੀ ਦੇ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਨ੍ਹਾਂ ਵਿੱਚ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਸ਼ਾਮਲ ਹਨ ਅਤੇ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ 21 ਅਤੇ 22 ਤਾਰੀਕ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
23 ਤਾਰੀਖ਼ ਨੂੰ ਲੈ ਕੇ ਮੌਸਮ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ 24 ਜੁਲਾਈ ਨੂੰ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਸਣੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਵੀ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲਿਓ ਕਿਉਂਕਿ ਰਾਹ 'ਚ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਤਾਪਮਾਨ ਆਮ ਦੇ ਨੇੜੇ ਪਹੁੰਚ ਸਕਦਾ
ਦੂਜੇ ਪਾਸੇ, ਤਾਪਮਾਨ ਦੀ ਗੱਲ ਕਰੀਏ ਤਾਂ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਨੂੰ ਆਮ ਮੰਨਿਆ ਜਾਂਦਾ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 35, ਬਠਿੰਡਾ ਵਿੱਚ 35.4, ਅੰਮ੍ਰਿਤਸਰ ਵਿੱਚ 34.2, ਪਠਾਨਕੋਟ ਵਿੱਚ 32.7 ਅਤੇ ਫਿਰੋਜ਼ਪੁਰ ਵਿੱਚ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ 2.5 ਮਿਲੀਮੀਟਰ ਮੀਂਹ ਪਿਆ।

Trending news

;