Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ; ਕੁਝ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ
Advertisement
Article Detail0/zeephh/zeephh2830615

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ; ਕੁਝ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ

Punjab Weather: ਪੰਜਾਬ ਦੇ ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ; ਕੁਝ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ

Punjab Weather: ਪੰਜਾਬ ਦੇ ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਅਬੋਹਰ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 60 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ ਰਿਹਾ। ਇਸ ਦੇ ਨਾਲ ਹੀ, ਬਠਿੰਡਾ ਵਿੱਚ ਤਾਪਮਾਨ 31.5 ਡਿਗਰੀ ਸੈਲਸੀਅਸ 'ਤੇ ਮੁਕਾਬਲਤਨ ਘੱਟ ਸੀ, ਜਿੱਥੇ ਪਿਛਲੇ ਦਿਨ ਦੇ ਮੁਕਾਬਲੇ 3.5 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਪੰਜਾਬ ਵਿੱਚ ਕੁਝ ਥਾਵਾਂ 'ਤੇ ਬੱਦਲਵਾਈ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਬਾਕੀ ਖੇਤਰਾਂ ਵਿੱਚ ਯੈਲੋ ਅਲਰਟ ਹੈ।

ਤਿੰਨ ਰਾਜਾਂ ਵਿੱਚ ਮੀਂਹ ਲਈ ਆਰੇਂਜ ਚਿਤਾਵਨੀ

ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਭਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 4 ਜ਼ਿਲ੍ਹੇ ਅਜਿਹੇ ਹਨ ਜਿੱਥੇ ਭਾਰੀ ਮੀਂਹ ਦਰਜ ਕੀਤਾ ਜਾਵੇਗਾ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਆਰੇਂਜ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਸੂਬੇ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਸੇ ਤਰ੍ਹਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ, ਪਰ ਇਸ ਦਾ ਘੇਰਾ ਹੌਲ਼ੀ ਹੌਲ਼ੀ ਛੋਟਾ ਹੁੰਦਾ ਜਾਵੇਗਾ। ਵਿਭਾਗ ਵੱਲੋਂ ਕੱਲ੍ਹ ਅਤੇ ਪਰਸੋਂ ਯਾਨੀ 10 ਜੁਲਾਈ ਤਕ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 11 ਜੁਲਾਈ ਤੋਂ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਤਾਂ ਹੈ ਪਰ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। 

 

Trending news

;