Punjab Weather: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; 27 ਜੁਲਾਈ ਤੋਂ ਭਾਰੀ ਮੀਂਹ ਦੀ ਸੰਭਾਵਨਾ
Advertisement
Article Detail0/zeephh/zeephh2852843

Punjab Weather: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; 27 ਜੁਲਾਈ ਤੋਂ ਭਾਰੀ ਮੀਂਹ ਦੀ ਸੰਭਾਵਨਾ

Punjab Weather: ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਪ੍ਰਭਾਵ ਅੱਜ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ।

Punjab Weather: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ; 27 ਜੁਲਾਈ ਤੋਂ ਭਾਰੀ ਮੀਂਹ ਦੀ ਸੰਭਾਵਨਾ

Punjab Weather: ਅੱਜ ਪੰਜਾਬ ਵਿੱਚ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਦਾ ਪ੍ਰਭਾਵ ਅੱਜ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ, ਕੱਲ੍ਹ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਦੇ ਬਾਵਜੂਦ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.4 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਅੱਜ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਰਾਜ ਦਾ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਅੰਮ੍ਰਿਤਸਰ ਦਾ ਤਾਪਮਾਨ 30.9 ਡਿਗਰੀ, ਲੁਧਿਆਣਾ ਵਿੱਚ 32.8 ਡਿਗਰੀ, ਪਟਿਆਲਾ ਵਿੱਚ 33.6 ਡਿਗਰੀ, ਗੁਰਦਾਸਪੁਰ ਵਿੱਚ 31 ਡਿਗਰੀ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ, ਬੁੱਧਵਾਰ ਸ਼ਾਮ 5.30 ਵਜੇ ਤੱਕ, ਅੰਮ੍ਰਿਤਸਰ ਵਿੱਚ 4.8 ਮਿਲੀਮੀਟਰ, ਲੁਧਿਆਣਾ ਵਿੱਚ 30.6 ਮਿਲੀਮੀਟਰ, ਗੁਰਦਾਸਪੁਰ ਵਿੱਚ 57.2, ਫਿਰੋਜ਼ਪੁਰ ਵਿੱਚ 16 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 4 ਮਿਲੀਮੀਟਰ, ਮੋਹਾਲੀ ਵਿੱਚ 2 ਮਿਲੀਮੀਟਰ, ਪਠਾਨਕੋਟ ਵਿੱਚ 7.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਇਹ ਵੀ ਪੜ੍ਹੋ : ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ SAD ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ

28 ਜੁਲਾਈ ਤੋਂ ਬਾਰਿਸ਼ ਦਾ ਇੱਕ ਨਵਾਂ ਦੌਰ ਸ਼ੁਰੂ ਹੋਵੇਗਾ
ਅੱਜ ਬਾਰਿਸ਼ ਨੂੰ ਲੈ ਕੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਸਥਿਤੀ ਆਮ ਰਹਿਣ ਦੀ ਉਮੀਦ ਹੈ। ਪਰ, 27-28 ਜੁਲਾਈ ਦੀ ਅੱਧੀ ਰਾਤ ਤੋਂ ਬਾਰਿਸ਼ ਦਾ ਇੱਕ ਨਵਾਂ ਦੌਰ ਸ਼ੁਰੂ ਹੋਵੇਗਾ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਅਤੇ ਹੋਰ ਰਾਜਾਂ ਵਿੱਚ ਆਮ ਬਾਰਿਸ਼ ਦੇ ਹਾਲਾਤ ਬਣ ਰਹੇ ਹਨ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।  

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਿਆ- ਮੰਤਰੀ ਚੀਮਾ

Trending news

;