Jalandhar News: ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਵਰਦੀ ਨੂੰ ਦਾਗਦਾਰ ਕਰਨ ਵਿੱਚ ਲੱਗੇ ਹੋਏ ਹਨ। ਇੱਕ ਵਾਰ ਫਿਰ ਪੁਲਿਸ ਦੀ ਵਰਦੀ ਨੂੰ ਕਲੰਕਿਤ ਕੀਤਾ ਗਿਆ ਹੈ।
Trending Photos
Jalandhar News: ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਵਰਦੀ ਨੂੰ ਦਾਗਦਾਰ ਕਰਨ ਵਿੱਚ ਲੱਗੇ ਹੋਏ ਹਨ। ਇੱਕ ਵਾਰ ਫਿਰ ਪੁਲਿਸ ਦੀ ਵਰਦੀ ਨੂੰ ਕਲੰਕਿਤ ਕੀਤਾ ਗਿਆ ਹੈ। ਦਰਅਸਲ ਪਿੰਡ ਵਿੱਚ ASI ਦਾ ਕਾਰਨਾਮਾ ਸਾਹਮਣੇ ਆਇਆ ਹੈ। ਜਿਸ ਵਿੱਚ ਏਐਸਆਈ ਇੱਕ ਘਰ ਵਿੱਚ ਜਾ ਕੇ ਇੱਕ ਵਿਅਕਤੀ ਤੋਂ ਰਿਸ਼ਵਤ ਲੈ ਰਿਹਾ ਹੈ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਹਾਲਾਂਕਿ ਵੀਡੀਓ 6 ਦਿਨ ਪੁਰਾਣੀ ਹੈ ਪਰ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਾਰਵਾਈ ਕਰਦਿਆਂ ਏਐਸਆਈ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।
ਦਰਅਸਲ ਪੁਲਿਸ ਕਰਮਚਾਰੀ ਰਿਸ਼ਵਤ ਲੈਣ ਵਿੱਚ ਇੰਨਾ ਮਗਨ ਸੀ ਕਿ ਉਸਨੂੰ ਰਿਸ਼ਵਤ ਲੈਂਦੇ ਸਮੇਂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਨਹੀਂ ਦਿਖਾਈ ਦਿੱਤੇ। ਜਿਸ ਕਾਰਨ ਪੈਸੇ ਲੈਂਦੇ ਹੋਏ ਭ੍ਰਿਸ਼ਟ ਅਧਿਕਾਰੀ ਦੀ ਵੀਡੀਓ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਜਲੰਧਰ ਦੇ ਪਿੰਡ ਬੁਲੰਦਪੁਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਏਐਸਆਈ ਬਿਆਨ ਲੈਣ ਲਈ ਘਰ ਗਿਆ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਉੱਥੇ ਰਿਸ਼ਵਤ ਮੰਗੀ ਅਤੇ ਮਾਮਲੇ ਨੂੰ ਦਬਾਉਣ ਲਈ ਕਿਹਾ।
ਦੱਸਿਆ ਜਾ ਰਿਹਾ ਹੈ ਕਿ ਉਕਤ ਪੁਲਿਸ ਅਧਿਕਾਰੀ ਮਕਸੂਦਾਂ ਥਾਣੇ ਵਿੱਚ ਤਾਇਨਾਤ ਹੈ।
ਇਹ ਵੀ ਪੜ੍ਹੋ : Khanna Accident: ਫੈਕਟਰੀ ਬੱਸ ਤੇ ਟਿੱਪਰ ਦੀ ਟੱਕਰ ਨਾਲ ਵਾਪਰਿਆ ਵੱਡਾ ਹਾਦਸਾ; 20 ਤੋਂ ਵੱਧ ਔਰਤਾਂ ਜਖ਼ਮੀ
ਫੋਨ 'ਤੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸੀਸੀਟੀਵੀ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਡੀਐਸਪੀ ਕਰਤਾਰਪੁਰ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੀਸੀਟੀਵੀ ਵੀਡੀਓ ਵਿੱਚ ਪੁਲਿਸ ਅਧਿਕਾਰੀ ਪੈਸੇ ਲੈ ਰਿਹਾ ਹੈ ਜਾਂ ਕੁਝ ਹੋਰ, ਇਸਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਕਰਤਾਰਪੁਰ ਵਿਜੇ ਕੁੰਵਰ ਪਾਲ ਦਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਸੀ। ਜਿਸ ਵਿੱਚ ਇੱਕ ਏਐਸਆਈ ਇੱਕ ਘਰ ਜਾ ਕੇ ਇੱਕ ਵਿਅਕਤੀ ਤੋਂ ਰਿਸ਼ਵਤ ਲੈ ਰਿਹਾ ਹੈ। ਜਾਂਚ ਕਰਨ 'ਤੇ ਪਤਾ ਲੱਗਾ ਕਿ ਮਕਸੂਦਾ ਥਾਣੇ ਵਿੱਚ ਤਾਇਨਾਤ ਏਐਸਆਈ ਹਰਬੰਸ ਸਿੰਘ ਦਾ ਰਿਸ਼ਵਤ ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਤੋਂ ਬਾਅਦ ਏਐਸਆਈ ਨੂੰ ਲਾਈਨ ਡਿਊਟੀ 'ਤੇ ਲਗਾ ਦਿੱਤਾ ਗਿਆ ਹੈ ਅਤੇ ਉਸਦੇ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਿਆ- ਮੰਤਰੀ ਚੀਮਾ