ਵਿਜੀਲੈਂਸ ਬਿਊਰੋ ਨੇ 20 ਹਜਾਰ ਰੁਪਏ ਰਿਸ਼ਵਤ ਲੈਂਦੇ ਦੋ ਹੌਲਦਾਰ ਰੰਗੇ ਹੱਥੀ ਕੀਤੇ ਕਾਬੂ
Advertisement
Article Detail0/zeephh/zeephh2855214

ਵਿਜੀਲੈਂਸ ਬਿਊਰੋ ਨੇ 20 ਹਜਾਰ ਰੁਪਏ ਰਿਸ਼ਵਤ ਲੈਂਦੇ ਦੋ ਹੌਲਦਾਰ ਰੰਗੇ ਹੱਥੀ ਕੀਤੇ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 20 ਹਜਾਰ ਰੁਪਏ ਰਿਸ਼ਵਤ ਲੈਂਦੇ ਦੋ ਹੌਲਦਾਰ ਰੰਗੇ ਹੱਥੀ ਕੀਤੇ ਕਾਬੂ। ਐਨਡੀਪੀਐਸ ਅਤੇ ਆਬਕਾਰੀ ਐਕਟ ਦੇ ਮਾਮਲੇ ਵਿੱਚ ਰਾਹਤ ਦੇਣ ਬਦਲੇ ਜਾਂਚ ਅਧਿਕਾਰੀ ਅਤੇ ਦੋਵੇਂ ਮੁਲਜ਼ਮ ਹੈਂਡ ਕਾਂਸਟੇਬਲਾਂ ਨੇ ਰਿਸ਼ਵਤ ਮੰਗੀ ਸੀ।

ਵਿਜੀਲੈਂਸ ਬਿਊਰੋ ਨੇ 20 ਹਜਾਰ ਰੁਪਏ ਰਿਸ਼ਵਤ ਲੈਂਦੇ ਦੋ ਹੌਲਦਾਰ ਰੰਗੇ ਹੱਥੀ ਕੀਤੇ ਕਾਬੂ

Bathinda News (ਕੁਲਬੀਰ ਬੀਰਾ): ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਸ਼ੁੱਕਰਵਾਰ ਸ਼ਾਮ ਨੂੰ ਤਲਵੰਡੀ ਸਾਬੋ ਥਾਣੇ ਵਿੱਚ ਤਾਇਨਾਤ ਹੈਂਡ ਕਾਂਸਟੇਬਲ ਕੁਲਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਤਲਵੰਡੀ ਸਾਬੋ ਥਾਣੇ ਵਿੱਚ ਇਕ ਵਿਅਕਤੀ ਖਿਲਾਫ਼ ਦਰਜ ਐਨਡੀਪੀਐਸ ਅਤੇ ਆਬਕਾਰੀ ਐਕਟ ਦੇ ਮਾਮਲੇ ਵਿੱਚ ਰਾਹਤ ਦੇਣ ਬਦਲੇ ਜਾਂਚ ਅਧਿਕਾਰੀ ਅਤੇ ਦੋਵੇਂ ਮੁਲਜ਼ਮ ਹੈਂਡ ਕਾਂਸਟੇਬਲਾਂ ਨੇ ਰਿਸ਼ਵਤ ਮੰਗੀ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਦੇ ਰਹਿਣ ਵਾਲੇ ਅਤੇ ਸ਼ਿਕਾਇਤ ਕਰਤਾ ਕਰਨਵੀਰ ਸਿੰਘ ਨੇ ਦੱਸਿਆ ਕਿ 22 ਜੁਲਾਈ ਨੂੰ ਤਲਵੰਡੀ ਸਾਬੋ ਥਾਣੇ ਦੀ ਪੁਲਿਸ ਨੇ ਉਸਦੇ ਪਿਤਾ ਹਰਬੰਸ ਸਿੰਘ ਨੂੰ 15 ਕਿਲੋ ਭੁੱਕੀ, 20 ਲੀਟਰ ਨਾਜਾਇਜ਼ ਸ਼ਰਾਬ ਅਤੇ 450 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਵਿਰੁੱਧ ਐਨਡੀਪੀਐਸ ਅਤੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ। 

ਇਸ ਤੋਂ ਬਾਅਦ ਮਾਮਲੇ ਦੇ ਜਾਂਚ ਅਧਿਕਾਰੀ ਅਤੇ ਏਐਸਆਈ, ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਕੁਲਵੀਰ ਸਿੰਘ ਨੇ ਉਸਦੇ ਪਿਤਾ ਹਰਬੰਸ ਸਿੰਘ ਵਾਸੀ ਕਲਾਲਵਾਲਾ ਜ਼ਿਲ੍ਹਾ ਬਠਿੰਡਾ ਵਿਰੁੱਧ ਦਰਜ ਮਾਮਲੇ ਵਿੱਚ ਰਾਹਤ ਦੇਣ ਦੇ ਬਦਲੇ ਉਸ ਤੋਂ ਰਿਸ਼ਵਤ ਮੰਗੀ, ਜਿਸ ਤੋਂ ਬਾਅਦ ਉਸਨੇ ਵਿਜੀਲੈਂਸ ਬਿਊਰੋ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ।

ਸ਼ੁੱਕਰਵਾਰ ਸ਼ਾਮ ਨੂੰ ਵਿਜੀਲੈਂਸ ਟੀਮ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਹੈਂਡ ਕਾਂਸਟੇਬਲ ਕੁਲਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Trending news

;