Kapurthala Encounter: ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ
Advertisement
Article Detail0/zeephh/zeephh2877075

Kapurthala Encounter: ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ

Kapurthala Encounter: ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ।

Kapurthala Encounter: ਕਪੂਰਥਲਾ ਵਿੱਚ ਗੈਂਗਸਟਰ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਜ਼ਖ਼ਮੀ

Kapurthala Encounter: ਕਪੂਰਥਲਾ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਹੋਈ ਹੈ। ਜਵਾਬੀ ਗੋਲੀਬਾਰੀ ਵਿੱਚ ਪੰਜ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਤਲ ਅਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਫਰਾਰ ਸੀ। 5 ਆਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਬਲਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ।

ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ ਉਤੇ ਪਿੰਡ ਝੱਲਲਈਵਾਲਾ ਦੇ ਨਜ਼ਦੀਕ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁੱਠਭੇੜ ਹੋ ਗਈ। ਇਸ ਦੌਰਾਨ ਜਦੋਂ ਮੁਲਜ਼ਮ ਨੂੰ ਰੋਕ ਕੇ ਪੁੱਛ ਕੇ ਸ਼ੁਰੂ ਕੀਤੀ ਗਈ ਤਾਂ ਉਸਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਗਨੀਮਤ ਕਿ ਪੁਲਿਸ ਦੇ ਕੋਈ ਵੀ ਗੋਲੀ ਨਹੀਂ ਲੱਗੀ। ਜਵਾਬੀ ਹਮਲੇ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਮੁਲਜ਼ਮ ਦੇ ਇੱਕ ਗੋਲੀ ਲੱਗ ਗਈ ਅਤੇ ਉਸ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : Ferozepur News: ਤੇਜ਼ ਵਹਾਅ ਕਾਰਨ ਪਾਕਿਸਤਾਨ ਦੀ ਸਰਹੱਦ ਵੱਲ ਨੂੰ ਰੁੜੀ ਕਿਸਾਨਾਂ ਨਾਲ ਭਰੀ ਕਿਸ਼ਤੀ; ਨੌਜਵਾਨਾਂ ਨੇ ਰੋਕਿਆ

ਪੁਲਿਸ ਵੱਲੋਂ ਮੌਕੇ ਉਤੇ ਮੁਲਜ਼ਮ ਦਾ ਮੋਟਰਸਾਈਕਲ ਅਤੇ ਵਾਰਦਾਤ ਵਿੱਚ ਵਰਤੀ ਪਿਸਟਲ ਬਰਾਮਦ ਕਰ ਲਈ ਗਈ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਤੇ ਇੱਕ ਨਾਮੀ ਗੈਂਗਸਟਰ ਸੀ ਜਿਸਦਾ ਨਾਮ ਬਲਵਿੰਦਰ ਸਿੰਘ ਉਰਫ ਬਿੱਲਾ ਸੀ ਜੋ ਸੁਲਤਾਨਪੁਰ ਲੋਧੀ ਦੇ ਪਿੰਡ ਜੱਬੋਵਾਲ ਦਾ ਰਹਿਣ ਵਾਲਾ ਸੀ। ਉਸ ਉਪਰ ਪੰਜ ਤੋਂ ਛੇ ਮਾਮਲੇ ਦਰਜ ਸਨ ਜਿਨ੍ਹਾਂ ਵਿੱਚ ਕਤਲ ਅਤੇ ਇਰਾਦਾ ਕਤਲ ਸਮੇਤ ਪੁਲਿਸ ਉੱਤੇ ਫਾਇਰਿੰਗ ਕਰਨ ਦੇ ਨਾਲ ਨਾਲ ਹੋਰ ਕਈ ਮਾਮਲੇ ਦਰਜ ਸਨ। ਪੁਲਿਸ ਵੱਲੋਂ ਅੱਜ ਇਸ ਨੂੰ ਕਾਬੂ ਕਰ ਲਿਆ ਗਿਆ ਹੈ।

ਨਵਾਂਸ਼ਹਿਰ ਵਿੱਚ ਐਨਕਾਊਂਟਰ ਹੋਇਆ

ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਖੇਤਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ ਦੌਰਾਨ ਹੈਂਡ ਗ੍ਰੇਨੇਡ ਹਮਲੇ ਦੇ ਮੁਲਜ਼ਮ ਸੋਨੂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿੱਚ ਦੋਸ਼ੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਨੂੰ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਕੋਲੋਂ ਕੁੱਝ ਹਥਿਆਰ ਵੀ ਬਰਾਮਦਗੀ ਕੀਤੀ ਗਈ ਹੈ। ਇਸ ਦੌਰਾਨ ਦੋਸ਼ੀ ਨੇ ਪੁਲਿਸ 'ਤੇ ਫਾਇਰਿੰਗ ਸੀ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੇ ਪੈਰ ਵਿੱਚ ਲੱਗੀ ਗੋਲੀ ਹੋ ਜਿਸਦਾ ਖੁਲਾਸਾ ਜ਼ਿਲ੍ਹਾ ਨਵਾਂਸ਼ਹਿਰ ਦੇ ਐਸਐਸਪੀ ਐਸਬੀਐਸ ਨਗਰ ਮੀਡੀਆ ਨੂੰ ਬ੍ਰੀਫ਼ਿੰਗ ਕਰਨਗੇ।

 

ਇਹ ਵੀ ਪੜ੍ਹੋ : Samrala News: ਗੁਆਂਢੀ ਵੱਲੋਂ ਤਲਵਾਰ ਨਾਲ ਵਕੀਲ ਉਤੇ ਹਮਲਾ; ਬਚਾਅ ਕਰਨ ਪੁੱਜੀ ਪਤਨੀ ਤੇ ਮਾਂ ਵੀ ਕੀਤਾ ਜ਼ਖਮੀ

TAGS

Trending news

;