Jalandhar Encounter: ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਇੱਕ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱ
Trending Photos
Jalandhar Encounter: ਜਲੰਧਰ ਦੇ ਮਕਸੂਦਾਂ ਇਲਾਕੇ ਵਿੱਚ ਇੱਕ ਗੈਂਗਸਟਰ ਤੇ ਪੁਲਿਸ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਉਤੇ 20 ਦੇ ਕਰੀਬ ਮਾਮਲੇ ਦਰਜ ਹਨ। ਅੱਜ ਜਦ ਪੁਲਿਸ ਨੂੰ ਇਸ ਦ ਇਤਲਾਹ ਮਿਲੀ ਕਿ ਇਹ ਮਕਸੂਦਾਂ ਦੇ ਇਲਾਕੇ ਕੋਲ ਹਨ। ਜਦ ਪੁਲਿਸ ਇਸ ਨੰ ਫੜ੍ਹਨ ਲੱਗੀ ਤਾਂ ਇਸ ਨੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਜਵਾਬ ਕਾਰਵਾਈ ਵਿੱਚ ਪੁਲਿਸ ਨੇ ਗੋਲੀ ਚਲਾਈ ਤਾਂ ਇਸ ਦੀ ਲੱਤ ਉਤੇ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕਾਬੂ ਕਰ ਲਿਆ। ਇਸ ਕੋਲੋਂ 3 ਪਿਸਤੌਲ ਬਰਾਮਦ ਕੀਤੇ ਗਏ ਹਨ।
ਐਸਐਸਪੀ ਵਿਰਕ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5:30 ਵਜੇ ਪੁਲਿਸ ਨੇ ਵਿਧੀਪੁਰ ਗੇਟ ਨੇੜੇ ਇੱਕ ਨਾਕਾ ਲਗਾਇਆ ਸੀ ਕਿ ਇੱਕ ਵਿਅਕਤੀ ਮੋਟਰਸਾਈਕਲ 'ਤੇ ਮੂੰਹ ਢੱਕ ਕੇ ਆ ਰਿਹਾ ਸੀ, ਜਦੋਂ ਉਸਨੂੰ ਰੁਕਣ ਲਈ ਕਿਹਾ ਗਿਆ ਤਾਂ ਉਸਨੇ ਪੁਲਿਸ 'ਤੇ ਗੋਲੀ ਚਲਾ ਦਿੱਤੀ ਅਤੇ ਮੋਟਰਸਾਈਕਲ ਛੱਡ ਕੇ ਖੇਤਾਂ ਵੱਲ ਭੱਜ ਗਿਆ, ਜਦੋਂ ਪੁਲਿਸ ਨੇ ਉਸਦਾ ਪਿੱਛਾ ਕੀਤਾ ਤਾਂ ਉਸਨੇ ਪੁਲਿਸ 'ਤੇ ਇੱਕ ਹੋਰ ਗੋਲੀ ਚਲਾਈ ਜੋ ਪੁਲਿਸ ਦੀ ਗੱਡੀ ਨੂੰ ਲੱਗੀ। ਪੁਲਿਸ ਪਾਰਟੀ ਨੇ ਉਸਨੂੰ ਘੇਰ ਲਿਆ ਅਤੇ ਕਾਰਵਾਈ ਦੌਰਾਨ ਉਸਦੀ ਲੱਤ 'ਤੇ ਗੋਲੀ ਲੱਗ ਗਈ। ਜਿਸ ਤੋਂ ਬਾਅਦ ਉਸਨੂੰ ਫੜ ਲਿਆ। ਐਸਐਸਪੀ ਨੇ ਦੱਸਿਆ ਕਿ ਉਸ ਵਿਰੁੱਧ ਲੁੱਟ-ਖੋਹ, ਕਤਲ ਅਤੇ ਐਨਡੀਪੀਐਸ ਦੇ ਲਗਭਗ 20 ਮਾਮਲੇ ਦਰਜ ਹਨ ਅਤੇ ਮੌਕੇ 'ਤੇ ਉਸ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਹਨ। ਬਾਕੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਨਈਅਰ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਦੇ ਅਨੁਸਾਰ, ਸਾਜਨ ਨਈਅਰ ਵਿਰੁੱਧ ਪਹਿਲਾਂ ਹੀ 20 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਡਕੈਤੀ, ਹਥਿਆਰਾਂ ਦੀ ਤਸਕਰੀ ਅਤੇ ਗੰਭੀਰ ਅਪਰਾਧ ਸ਼ਾਮਲ ਹਨ।
ਹਥਿਆਰ ਸਪਲਾਈ ਕਰਨ ਦੀ ਵੱਡੀ ਸਾਜ਼ਿਸ਼ ਨਾਕਾਮ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਜਨ ਨਈਅਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਨੂੰ ਅਤੇ ਕਿਉਂ ਸਪਲਾਈ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੇ ਨੈੱਟਵਰਕ ਦੀ ਜਾਂਚ ਜਾਰੀ ਹੈ।