Faridkot News: ਫਰੀਦਕੋਟ ਜਿਲ੍ਹੇ ਦੇ ਥਾਣਾ ਸਦਰ ਕੋਟਕਪੂਰਾ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰੋਪੀ ਆਪਣੀ ਪਤਨੀ ਦੇ ਚਰਿੱਤਰ ਤੇ ਕਥਿਤ ਤੌਰ ਤੇ ਸ਼ੱਕ ਕਰਦਾ ਸੀ ਅਤੇ ਲੋਹੇ ਦੇ ਹਥੋੜੇ ਨਾਲ ਸੱਟਾ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਸੀ।
Trending Photos
Faridkot News (ਨਰੇਸ਼ ਸੇਠੀ): ਫਰੀਦਕੋਟ ਜਿਲ੍ਹੇ ਦੇ ਥਾਣਾ ਸਦਰ ਕੋਟਕਪੂਰਾ ਵੱਲੋਂ ਪਿੰਡ ਹਰੀ ਨੌ ਦੇ ਇੱਕ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰੋਪੀ ਆਪਣੀ ਹੀ ਪਤਨੀ ਦੇ ਚਰਿੱਤਰ ਤੇ ਕਥਿਤ ਤੌਰ ਤੇ ਸ਼ੱਕ ਕਰਦਾ ਸੀ ਅਤੇ ਉਨ੍ਹਾਂ ਦੋਵਾਂ ਵਿੱਚ ਲੜਾਈ ਝਗੜਾ ਰਹਿੰਦਾ ਸੀ ਜਿਸ ਦੇ ਚੱਲਦਿਆਂ ਉਕਤ ਵਿਅਕਤੀ ਆਪਣੀ ਪਤਨੀ ਨੂੰ ਜਾਨੋ ਮਾਰ ਦੇਣ ਦੀ ਨੀਅਤ ਨਾਲ ਲੋਹੇ ਦੇ ਹਥੋੜੇ ਨਾਲ ਸੱਟਾ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਸੀ, ਜਿਸਨੂੰ ਹੁਣ ਪੁਲਿਸ ਨੇ ਕਾਬੂ ਕਰ ਲਿਆ ਹੈ।
ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਐਸ.ਪੀ ਸੰਦੀਪ ਕੁਮਾਰ ਨੇ ਦੱਸਿਆ ਕਿ ਮਿਤੀ 21.06.2025 ਨੂੰ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਰੀ ਨੌ ਪਿੰਡ ਵਿੱਚ ਇੱਕ ਵਿਅਕਤੀ ਆਪਣੇ ਘਰ ਦੇ ਰਿਹਾਇਸ਼ੀ ਕਮਰੇ ਵਿੱਚ ਆਪਣੀ ਹੀ ਪਤਨੀ ਨੂੰ ਜਾਨੋ ਮਾਰ ਦੇਣ ਦੀ ਨੀਅਤ ਨਾਲ ਲੋਹੇ ਦੇ ਹਥੋੜੇ ਨਾਲ ਸੱਟਾ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਹੈ। ਜਿਸ ਉੱਤੇ ਫਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵਿੱਚ ਮੁਕੱਦਮਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ ਗਈ।
ਜਿਸ ਵਿੱਚ ਪੁਲਿਸ ਨੇ ਹੁਣ ਸਫਲਤਾ ਹਾਸਿਲ ਕਰਦੇ ਹੋਏ ਮੁਕੱਦਮੇ ਦੇ ਦੋਸ਼ੀ ਸਾਹਿਬ ਸਿੰਘ ਉਰਫ ਸਾਬੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਸਾਹਿਬ ਸਿੰਘ ਜੋ ਕਿ ਆਪਣੀ ਪਤਨੀ ਬਿੰਦਰ ਕੌਰ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਅਤੇ ਆਪਣੀ ਪਤਨੀ ਬਿੰਦਰ ਕੌਰ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ, ਇਸ ਰੰਜਿਸ਼ ਕਰਕੇ ਦੋਸ਼ੀ ਸਾਹਿਬ ਸਿੰਘ ਨੇ ਲੋਹੇ ਦੇ ਹਥੋੜੇ ਨਾਲ ਆਪਣੀ ਪਤਨੀ ਨੂੰ ਜਾਨੋ ਮਾਰ ਦੇਣ ਦੀ ਨੀਅਤ ਨਾਲ ਸੱਟਾ ਮਾਰੀਆਂ ਸਨ। ਉਕਤ ਦੋਸ਼ੀ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾਵੇਗਾ।