Ludhiana Murder: ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ ਹੈ।
Trending Photos
Ludhiana Murder: ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਪਿਤਾ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਦੋਸ਼ੀ ਪਿਤਾ ਨੂੰ ਆਪਣੀ ਧੀ ਦੇ ਕਿਸੇ ਮੁੰਡੇ ਨਾਲ ਗੱਲ ਕਰਨ ਦਾ ਸ਼ੱਕ ਸੀ। ਜਿਸ ਕਾਰਨ ਉਸਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।
ਲੁਧਿਆਣਾ ਦੇ ਬਚਿੱਤਰ ਨਗਰ (ਪਿੰਡ ਗਿੱਲ ਕੋਲ) ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਸ਼ੱਕ ਕਾਰਨ ਪਿਤਾ ਨੇ ਆਪਣੀ 17 ਸਾਲ ਦੀ ਧੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਹੈ। ਮੁਲਜ਼ਮ ਨੂੰ ਸ਼ੱਕ ਸੀ ਕਿ ਬੇਟੀ ਕਿਸੇ ਨਾਲ ਗੱਲ ਕਰਦੀ ਹੈ।
ਫਿਲਹਾਲ ਪੁਲਿਸ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਵਿੱਚ ਰੁੱਝੀ ਹੋਈ ਹੈ। ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਉਸਦੀ ਮਾਂ ਅਤੇ ਹੋਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਲੈ ਲਿਆ ਹੈ।
ਦੁਪੱਟੇ ਨਾਲ ਗਲਾ ਘੁੱਟ ਕੇ ਕਤਲ
ਦੋਸ਼ੀ ਪਿਤਾ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਹ ਇੱਕ ਹਵੇਲੀ ਅਤੇ ਖੇਤਾਂ ਵਿੱਚ ਕੰਮ ਕਰਦਾ ਹੈ। ਮੁਲਜ਼ਮ ਪਿਤਾ ਆਪਣੀ ਧੀ ਨੂੰ ਗੱਲਾਂ ਵਿੱਚ ਪਾਕੇ ਮੋਟਰ 'ਤੇ ਲੈ ਗਿਆ। ਉਸਨੇ ਦੁਪੱਟੇ ਨਾਲ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਲੜਕੀ 8ਵੀਂ ਜਮਾਤ ਦੀ ਵਿਦਿਆਰਥਣ ਸੀ। ਦੋਸ਼ੀ ਦੇ ਕੁੱਲ 4 ਬੱਚੇ ਹਨ। ਇੱਕ ਵੱਡੀ ਧੀ ਵਿਆਹੀ ਹੋਈ ਹੈ। ਪੁਲਿਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੋਸ਼ੀ ਪਿਤਾ ਗ੍ਰਿਫ਼ਤਾਰ - ਐਸਐਚਓ
ਸਦਰ ਥਾਣੇ ਦੀ ਐਸਐਚਓ ਅਵਨੀਤ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਗਿੱਲ ਨੇੜੇ ਮੁਹੱਲਾ ਬਚਿਤਰ ਨਗਰ ਵਿੱਚ ਇੱਕ ਪਿਤਾ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਧੀ ਦੀ ਮਾਂ ਸਹੋਦਿਆ ਦੇਵੀ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ। ਪੁਲਿਸ ਨੇ ਛਾਪਾ ਮਾਰ ਕੇ ਦੋਸ਼ੀ ਪਿਤਾ ਨਗਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : Ferozepur News: ਤੇਜ਼ ਵਹਾਅ ਕਾਰਨ ਪਾਕਿਸਤਾਨ ਦੀ ਸਰਹੱਦ ਵੱਲ ਨੂੰ ਰੁੜੀ ਕਿਸਾਨਾਂ ਨਾਲ ਭਰੀ ਕਿਸ਼ਤੀ; ਨੌਜਵਾਨਾਂ ਨੇ ਰੋਕਿਆ