ਫਿਰੋਜ਼ਪੁਰ ਜੇਲ੍ਹ ਵਿੱਚ ਤਾਇਨਾਤ ਕਮਾਂਡੋ ਕਰਮਚਾਰੀ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh2819459

ਫਿਰੋਜ਼ਪੁਰ ਜੇਲ੍ਹ ਵਿੱਚ ਤਾਇਨਾਤ ਕਮਾਂਡੋ ਕਰਮਚਾਰੀ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ

Ferozepur News: ਫਿਰੋਜ਼ਪੁਰ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਕਮਾਂਡੋ ਕਰਮਚਾਰੀ ਨਸ਼ੀਲੇ ਪਦਾਰਥ ਦੀ ਤਸਕਰੀ ਕਰਦਾ ਫੜਿਆ ਗਿਆ ਹੈ। ਜੇਲ੍ਹ ਵਿੱਚ ਕਮਾਂਡੋ ਕਰਮਚਾਰੀ ਦੀ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਫਿਰੋਜ਼ਪੁਰ ਜੇਲ੍ਹ ਵਿੱਚ ਤਾਇਨਾਤ ਕਮਾਂਡੋ ਕਰਮਚਾਰੀ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ

Ferozepur News: ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਇੱਕ ਕਮਾਂਡੋ ਕਰਮਚਾਰੀ ਨਸ਼ੀਲੇ ਪਦਾਰਥ ਦੀ ਤਸਕਰੀ ਕਰਦਾ ਫੜਿਆ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਦੇ ਕਰੀਬ ਵਾਪਰੀ ਹੈ।

ਜਦੋਂ ਆਰੋਪੀ ਕਮਾਂਡੋ ਕਰਮਚਾਰੀ ਡਿਊਟੀ 'ਤੇ ਜਾਣ ਲਈ ਜੇਲ੍ਹ ਦੇ ਮੁੱਖ ਗੇਟ 'ਤੇ ਪਹੁੰਚਿਆ ਤਾਂ ਉੱਥੇ ਤਾਇਨਾਤ ਜੇਲ੍ਹ ਦੇ ਸਟਾਫ਼ ਨੇ ਉਸਦੀ ਤਲਾਸ਼ੀ ਲਈ ਇਸ ਤਲਾਸ਼ੀ ਦੌਰਾਨ ਉਸਦੇ ਖੱਬੇ ਪੈਰ ਦੀ ਜੁੱਤੀ ਦੇ ਤਲੇ ਵਿੱਚੋਂ ਲੁਕਾਈ ਗਈ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੋਸ਼ੀ ਕਮਾਂਡੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਪ੍ਰਸ਼ਾਸਨ ਵੱਲੋਂ ਕਮਾਂਡੋ ਕਰਮਚਾਰੀ ਦੀ ਤਲਾਸ਼ੀ ਦੌਰਾਨ ਕਰਮਚਾਰੀ ਦੀ ਜੁੱਤੀ ਦੇ ਤਲੇ ਵਿੱਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਸਿਟੀ ਪੁਲਿਸ ਸਟੇਸ਼ਨ ਨੂੰ ਪੱਤਰ ਭੇਜਿਆ ਸੀ, ਪੱਤਰ ਮਿਲਣ ਤੋਂ ਬਾਅਦ ਕਮਾਂਡੋ ਕਰਮਚਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਮਾਂਡੋ ਕਰਮਚਾਰੀ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਕਮਾਂਡੋ ਕਰਮਚਾਰੀ ਪਹਿਲਾਂ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਜਾਂ ਨਹੀਂ। ਇਹ ਘਟਨਾ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਸੂਬਾ ਸਰਕਾਰ ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਦਾ ਦਾਅਵਾ ਕਰਦੀ ਹੈ। ਪਰ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸਟਾਫ਼ ਇਸ ਕੰਮ ਵਿੱਚ ਸ਼ਾਮਲ ਪਾਇਆ ਗਿਆ ਹੈ।

Trending news

;