ਫਿਰੋਜ਼ਪੁਰ 'ਚ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਨੌਜਵਾਨ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ
Advertisement
Article Detail0/zeephh/zeephh2816107

ਫਿਰੋਜ਼ਪੁਰ 'ਚ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਨੌਜਵਾਨ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ

Ferozepur News: ਫਿਰੋਜ਼ਪੁਰ ਵਿੱਚ ਇਸ ਸਮੇਂ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਇਹਨੇ ਬੁਲੰਦ ਹਨ ਕਿ ਨਸ਼ਾ ਤਸਕਰਾਂ ਨੇ ਨਸ਼ਾ ਵੇਚਣ ਦੀ ਜਾਣਕਾਰੀ ਪੁਲਿਸ ਨੂੰ ਦੇਣ ਵਾਲੇ ਨੌਜਵਾਨ ਨੂੰ ਜਬਰੀ ਚੁੱਕ ਕੇ ਉਸਦੀ ਕੁੱਟਮਾਰ ਕੀਤੀ ਅਤੇ ਇਸਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ। ਨੌਜਵਾਨ ਹੁਣ ਇਨਸਾਫ ਲਈ ਐਸਐਸਪੀ ਦਫਤਰ ਦੇ ਚੱਕਰ ਲਗਾ ਰਿਹਾ ਹੈ। 

 

ਫਿਰੋਜ਼ਪੁਰ 'ਚ ਨਸ਼ਾ ਵੇਚਣ ਵਾਲਿਆਂ ਦੇ ਹੌਸਲੇ ਬੁਲੰਦ, ਨੌਜਵਾਨ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ

Ferozepur News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮੁੱਖ ਮੰਤਰੀ ਤੋਂ ਲੈ ਕੇ ਡੀਜੀਪੀ ਤੱਕ ਸਾਰੇ ਵੱਡੇ ਪੱਧਰ ਤੇ ਲੋਕਾਂ ਨੂੰ ਅਪੀਲ ਕਰ ਰਹੇ ਨੇ ਕਿ ਆਮ ਲੋਕ ਨਸ਼ੇ ਵਿਰੁੱਧ ਸਾਹਮਣੇ ਆਉਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਅਤੇ ਸਰਕਾਰ ਤੱਕ ਪਹੁੰਚਾਉਣ। ਪਰ ਇਸ ਨੌਜਵਾਨ ਨੂੰ ਇਹ ਨਹੀਂ ਪਤਾ ਸੀ ਕਿ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣਾ ਉਸ ਨੂੰ ਇਸ ਕਦਰ ਮਹਿੰਗਾ ਪੈ ਜਾਏਗਾ ਕਿ ਉਹ ਖੁਦ ਹੀ ਕੁੱਟਮਾਰ ਦਾ ਸ਼ਿਕਾਰ ਹੋਵੇਗਾ ਅਤੇ ਬਾਅਦ ਵਿੱਚ ਇਨਸਾਫ ਲਈ ਉਸਨੂੰ ਐਸਐਸਪੀ ਦਫਤਰ ਦੇ ਚੱਕਰ ਕੱਟਣੇ ਪੈਣਗੇ।    

ਮਾਮਲਾ ਫਿਰੋਜ਼ਪੁਰ ਦੇ ਪਿੰਡ ਨਵੇਂ ਪੁਰਬੇ ਦਾ ਹੈ ਜਿੱਥੋਂ ਦੇ ਰਹਿਣ ਵਾਲੇ ਵਿਸ਼ਾਲ ਵੱਲੋਂ ਪਿੰਡ ਵਿੱਚ ਨਸ਼ਿਆਂ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਂਦੀ ਸੀ ਤਾਂ ਕਿ ਪਿੰਡ ਵਿੱਚੋਂ ਅਤੇ ਆਸ ਪਾਸ ਦੇ ਇਲਾਕੇ ਵਿੱਚੋਂ ਨਸ਼ਾ ਖਤਮ ਹੋ ਸਕੇ ਪਰ ਇਸ ਦੀ ਖ਼ਬਰ ਨਸ਼ਾ ਤਸਕਰਾਂ ਨੂੰ ਲੱਗ ਗਈ ਅਤੇ ਨਸ਼ਾ ਵੇਚਣ ਵਾਲੇ ਵਿਸ਼ਾਲ ਨੂੰ ਜਬਰੀ ਰਸਤੇ ਵਿੱਚੋਂ ਚੁੱਕ ਕੇ ਆਪਣੇ ਨਾਲ ਲੈ ਗਏ ਅਤੇ ਸੁਨਸਾਨ ਜਗ੍ਹਾ ਤੇ ਲਿਜਾ ਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਨਸ਼ਾ ਤਸਕਰਾਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਉਹਨਾਂ ਵੱਲੋਂ ਵਿਸ਼ਾਲ ਦੀ ਕੁੱਟਮਾਰ ਦਾ ਬਕਾਇਦਾ ਵੀਡੀਓ ਵੀ ਬਣਾਇਆ ਗਿਆ।

ਨਸ਼ਾ ਤਸਕਰਾਂ ਨੇ ਉਸਦੀ ਬੁਰਾ ਤਰਾਂ ਕੁੱਟਮਾਰ ਕੀਤੀ। ਉਨ੍ਹਾਂ ਨੇ ਵਿਸ਼ਾਲ ਨੂੰ ਪੁੱਛਿਆ ਕਿ ਉਸਨੇ ਮੁਖਬਰੀ ਪੁਲਿਸ ਨੂੰ ਕਿਉਂ ਕੀਤੀ ਲੱਖ ਮਨਾ ਕਰਨ ਅਤੇ ਮਿੰਨਤਾਂ ਪਾਉਣ ਦੇ ਬਾਵਜੂਦ ਵੀ ਨਸ਼ਾ ਵੇਚਣ ਵਾਲਿਆਂ ਨੇ ਵਿਸ਼ਾਲ ਨੂੰ ਨਹੀਂ ਬਖਸ਼ਿਆ ਅਤੇ ਉਸਦੀ ਕੁੱਟਮਾਰ ਕਰਦੇ ਰਹੇ ਨਸ਼ਾ ਵੇਚਣ ਵਾਲਿਆਂ ਨੇ ਕੁੱਟਮਾਰ ਦਾ ਵੀਡੀਓ ਦਹਿਸ਼ਤ ਫੈਲਾਉਣ ਲਈ ਸੋਸ਼ਲ ਮੀਡੀਆ ਤੇ ਵਾਇਰਲ ਵੀ ਕਰ ਦਿੱਤਾ ਤਾਂ ਕਿ ਉਹਨਾਂ ਦੇ ਖਿਲਾਫ ਕੋਈ ਹੋਰ ਮੂੰਹ ਨਾ ਖੋਲ ਸਕੇ।

ਹੁਣ ਪੁਲਿਸ ਦੀ ਕਾਰਵਾਈ ਤੇ ਵੀ ਸਵਾਲ ਖੜੇ ਹੁੰਦੇ ਨੇ ਕਿ ਵਿਸ਼ਾਲ ਨੇ ਨਸ਼ੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਪਰ ਪੁਲਿਸ ਥਾਣੇ ਵਾਲਿਆਂ ਨੇ ਕੁਝ ਵੀ ਨਹੀਂ ਕੀਤਾ। ਹੁਣ ਉਹ ਐਸਐਸਪੀ ਦਫਤਰ ਦੇ ਚੱਕਰ ਕੱਟ ਰਿਹਾ ਹੈ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਪੁਲਿਸ ਕਾਰਵਾਈ ਕਰੇ ਅਤੇ ਉਸ ਨੂੰ ਸੁਰੱਖਿਆ ਮੁਹੱਈਆ ਕਰਾਈ ਜਾਵੇ ਤਾਂ ਕਿ ਨਸ਼ਾ ਵੇਚਣ ਵਾਲਿਆਂ ਨੂੰ ਜਿੱਥੇ ਠਲ ਪੈ ਸਕੇ ਉੱਥੇ ਹੀ ਨਸ਼ਾ ਵੇਚਣ ਵਾਲਿਆਂ ਵੱਲੋਂ ਲੋਕਾਂ ਦੇ ਮਨਾਂ ਵਿੱਚ ਬਿਠਾਇਆ ਜਾ ਰਿਹਾ ਆਪਣਾ ਖੌਫ ਘਟੇ ਅਤੇ ਨਸ਼ੇ ਦੀ ਅਲਾਮਤ ਨੂੰ ਖਤਮ ਕੀਤਾ ਜਾ ਸਕੇ ਪਰ ਪੁਲਿਸ ਇਸ ਮਾਮਲੇ ਤੇ ਲੀਪਾਪੋਤੀ ਕਰਦੀ ਹੀ ਨਜ਼ਰ ਆ ਰਹੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਸਖਤ ਤੋਂ ਸਖਤ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ। 

TAGS

Trending news

;