Hoshiarpur News: ਦੇਰ ਰਾਤ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯੂਟਿਊਬਰ ਸੈਮ ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰ ਕੀਤੇ ਗਏ।
Trending Photos
Hoshiarpur News: ਦੇਰ ਰਾਤ ਹੁਸ਼ਿਆਰਪੁਰ ਦੇ ਮੁਹੱਲਾ ਮਾਡਲ ਟਾਊਨ ਮਸ਼ਹੂਰ ਸਮਾਜ ਸੇਵੀ ਅਤੇ ਯੂਟਿਊਬਰ ਸੈਮ ਦੇ ਘਰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰ ਕੀਤੇ ਗਏ। ਦੱਸ ਦਈਏ ਕਿ ਸੈਮ ਹੁਸ਼ਿਆਰਪੁਰੀ ਦੇ ਨਾਮ ਯੂਟੀਊਬ ਪੇਜ ਚਲਾਉਣ ਵਾਲੇ ਸੈਮ ਨੂੰ ਪਹਿਲਾਂ ਵੀ ਪਾਕਿਸਤਾਨੀ ਡੋਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕੀ ਜਲੰਧਰ ਦੀ ਤਰ੍ਹਾਂ ਉਸਦੇ ਘਰ ਉਤੇ ਵੀ ਗ੍ਰੇਨੇਡ ਹਮਲਾ ਕੀਤਾ ਜਾਵੇਗਾ। ਹੁਸ਼ਿਆਰਪੁਰ ਪੁਲਿਸ ਵੱਲੋਂ ਸੈਮ ਨੂੰ ਗਨਮੈਨ ਵੀ ਮੁਹੱਈਆ ਕਰਵਾਏ ਗਏ ਹਨ।
ਜਾਣਕਾਰੀ ਦਿੰਦੇ ਹੋਏ ਸਿਮਰਨ ਉਰਫ ਸੈਮ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦਾ ਕੰਮ ਕਰਦਾ ਆ ਰਿਹਾ ਹੈ ਪਰ ਬੀਤੀ ਰਾਤ ਉਹ ਆਪਣੇ ਘਰ ਮਾਡਲ ਟਾਊਨ ਵਿੱਚ ਸੁੱਤੇ ਪਏ ਸੀ ਤਾਂ ਡੇਢ ਵਜੇ ਦੇ ਕਰੀਬ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ਉਤੇ ਆਏ ਅਤੇ ਉਨ੍ਹਾਂ ਦੇ ਗੇਟ ਉੱਤੇ ਦੋ ਫਾਇਰ ਕਰਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਅੱਖ ਖੁੱਲੀ ਅਤੇ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਤਾਂ ਬਾਹਰ ਦੋ ਖੋਲ ਪਏ ਸਨ ਤਾਂ ਤੁਰੰਤ ਉਨ੍ਹਾਂ ਨੇ ਥਾਣਾ ਮਾਡਲ ਟਾਊਨ ਪੁਲਿਸ ਨੂੰ ਇਤਲਾਹ ਕੀਤੀ। ਮਾਡਲ ਟਾਊਨ ਪੁਲਿਸ ਨੇ ਆ ਕੇ ਖੋਲ ਆਪਣੇ ਕਬਜ਼ੇ ਵਿੱਚ ਲੈ ਕੇ ਸੀਸੀਟੀਵੀ ਦੇ ਆਧਾਰ ਉਤੇ ਛਾਣਬੀਨ ਸ਼ੁਰੂ ਕਰ ਦਿੱਤੀ ਹੈ ਹੈ।
ਇਹ ਵੀ ਪੜ੍ਹੋ : Vigilance Bureau: ਬਾਬਾ ਫਰੀਦ ਯੂਨੀਵਰਸਿਟੀ ਮੁੜ ਪੁੱਜੀ ਵਿਜੀਲੈਂਸ ਦੀ ਟੀਮ; ਕਰੀਬ ਪੰਜ ਘੰਟੇ ਚੱਲੀ ਜਾਂਚ
ਸਿਮਰਨ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁਝ ਸਾਲ ਪਹਿਲਾਂ ਉਸ ਨੂੰ ਪਾਕਿਸਤਾਨ ਦੇ ਮਸ਼ਹੂਰ ਡੌਨ ਸ਼ਹਿਜ਼ਾਦ ਭੱਟੀ ਵੱਲੋਂ ਧਮਕੀ ਦਿੱਤੀ ਗਈ ਸੀ ਕਿ ਜਲੰਧਰ ਵਿੱਚ ਸੁੱਟੇ ਗ੍ਰੇਨੇਡ ਦੀ ਤਰ੍ਹਾਂ ਉਸਦੇ ਘਰ ਉਤੇ ਵੀ ਗ੍ਰੇਨੇਡ ਨਾਲ ਹਮਲਾ ਕੀਤਾ ਜਾਵੇਗਾ। ਸਿਮਰਨ ਤੇ ਉਸਦੇ ਪਰਿਵਾਰ ਨੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੇਸ਼ੱਕ ਪੁਲਿਸ ਵੱਲੋਂ ਉਨ੍ਹਾਂ ਨੂੰ ਦੋ ਗਨਮੈਨ ਮੁਹੱਈਆ ਕਰਵਾਏ ਗਏ ਹਨ ਪਰ ਉਨ੍ਹਾਂ ਵਿੱਚੋਂ ਇੱਕ ਪੁਲਿਸ ਮੁਲਾਜ਼ਮ ਦੀ ਲੱਤ ਖਰਾਬ ਹੋਣ ਕਾਰਨ ਉਹ ਸਹੀ ਤਰ੍ਹਾਂ ਆਪਣੀ ਡਿਊਟੀ ਨਹੀਂ ਕਰ ਸਕਦਾ ਇਸ ਲਈ ਉਨ੍ਹਾਂ ਨੂੰ ਮੈਡੀਕਲ ਫਿਟ ਗਨਮੈਨ ਦਿੱਤੇ ਜਾਣ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਹੋ ਸਕੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਕਟੜਾ ਤੱਕ ਚੱਲੇਗੀ ਵੰਦੇ ਭਾਰਤ ਟ੍ਰੇਨ, ਪ੍ਰਧਾਨ ਮੰਤਰੀ ਮੋਦੀ ਅੱਜ ਹਰੀ ਝੰਡੀ ਦਿਖਾਉਣਗੇ