Nawanshahr Encounter: ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਖੇਤਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ ਦੌਰਾਨ ਹੈਂਡ ਗ੍ਰੇਨੇਡ ਹਮਲੇ ਦੇ ਮੁਲਜ਼ਮ ਸੋਨੂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿੱਚ ਦੋਸ਼ੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
Trending Photos
Nawanshahr Encounter: ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਖੇਤਰ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁਠਭੇੜ ਦੌਰਾਨ ਹੈਂਡ ਗ੍ਰੇਨੇਡ ਹਮਲੇ ਦੇ ਮੁਲਜ਼ਮ ਸੋਨੂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿੱਚ ਦੋਸ਼ੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਨੂੰ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਕੋਲੋਂ ਕੁੱਝ ਹਥਿਆਰ ਵੀ ਬਰਾਮਦਗੀ ਕੀਤੀ ਗਈ ਹੈ। ਇਸ ਦੌਰਾਨ ਦੋਸ਼ੀ ਨੇ ਪੁਲਿਸ 'ਤੇ ਫਾਇਰਿੰਗ ਸੀ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੇ ਪੈਰ ਵਿੱਚ ਲੱਗੀ ਗੋਲੀ ਹੋ ਜਿਸਦਾ ਖੁਲਾਸਾ ਜ਼ਿਲ੍ਹਾ ਨਵਾਂਸ਼ਹਿਰ ਦੇ ਐਸਐਸਪੀ ਐਸਬੀਐਸ ਨਗਰ ਮੀਡੀਆ ਨੂੰ ਬ੍ਰੀਫ਼ਿੰਗ ਕਰਨਗੇ।
ਮੰਗਲਵਾਰ ਸਵੇਰੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਹਿਰਾਮ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰ ਸੋਨੂੰ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਸੋਨੂੰ ਨੂੰ ਉਸਦੇ ਸਾਥੀਆਂ ਸਮੇਤ ਜੈਪੁਰ ਤੋਂ ਗ੍ਰਿਫ਼ਤਾਰ ਕਰ ਲਿਆ। ਜਦੋਂ ਗ੍ਰਿਫ਼ਤਾਰੀ ਦੌਰਾਨ ਹਥਿਆਰ ਬਰਾਮਦ ਹੋਇਆ ਤਾਂ ਸੋਨੂੰ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਜਵਾਬੀ ਕਾਰਵਾਈ ਵਿੱਚ ਸੋਨੂੰ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖਮੀ ਸੋਨੂੰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਆਲਮਗੀਰ ਕਪੂਰਥਲਾ ਦੇ ਰਹਿਣ ਵਾਲੇ ਸੋਨੂੰ ਉਰਫ਼ ਕਾਲੀ ਅਤੇ ਉਸਦੇ ਸਾਥੀਆਂ ਜਤਿੰਦਰ ਚੌਧਰੀ ਉਰਫ਼ ਰਿਤਿਕ, ਸੰਜੇ ਅਤੇ ਤਿੰਨ ਹੋਰ ਨਾਬਾਲਗਾਂ ਨੂੰ ਜੈਪੁਰ ਤੋਂ ਗ੍ਰਿਫ਼ਤਾਰ ਕੀਤਾ। ਸੋਨੂੰ 'ਤੇ ਇੱਕ ਮਹੀਨਾ ਪਹਿਲਾਂ ਨਵਾਂਸ਼ਹਿਰ ਵਿੱਚ ਹੋਏ ਹੱਥਗੋਲੇ ਹਮਲੇ ਦਾ ਦੋਸ਼ ਹੈ ਅਤੇ ਉਹ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। 7 ਜੁਲਾਈ, 2025 ਨੂੰ, ਉਸਨੇ ਜਲੰਧਰ ਵਿੱਚ ਇੱਕ ਸ਼ਰਾਬ ਕਾਰੋਬਾਰੀ ਦੀ ਦੁਕਾਨ ਦੇ ਸਾਹਮਣੇ ਇੱਕ ਗ੍ਰਨੇਡ ਧਮਾਕਾ ਕਰਕੇ ਦਹਿਸ਼ਤ ਫੈਲਾ ਦਿੱਤੀ। ਇਹ ਲੋਕ ਲੰਬੇ ਸਮੇਂ ਤੋਂ ਲਾਰੈਂਸ ਗੈਂਗ ਲਈ ਕੰਮ ਕਰ ਰਹੇ ਸਨ।
ਜੈਪੁਰ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ
ਰਾਜਸਥਾਨ ਦੇ ਏਡੀਜੀ ਕ੍ਰਾਈਮ ਦਿਨੇਸ਼ ਐਮਐਨ ਦੇ ਅਨੁਸਾਰ, ਪੰਜਾਬ ਪੁਲਿਸ ਨੇ ਗ੍ਰਨੇਡ ਧਮਾਕੇ ਦੇ ਮਾਮਲੇ ਵਿੱਚ ਰਾਜਸਥਾਨ ਪੁਲਿਸ ਨੂੰ ਅਲਰਟ ਭੇਜਿਆ ਸੀ। ਇਸ ਤੋਂ ਬਾਅਦ, AGTF ਦੇ ਐਡੀਸ਼ਨਲ ਐਸਪੀ ਸਿਧਾਂਤ ਸ਼ਰਮਾ ਦੀ ਨਿਗਰਾਨੀ ਹੇਠ, ਪੂਰੀ ਟੀਮ ਨੇ ਸ਼ੱਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਜੈਪੁਰ ਰੇਂਜ ਅਤੇ ਅਜਮੇਰ ਰੇਂਜ ਵਿੱਚ ਤਲਾਸ਼ੀ ਲਈ ਗਈ। ਟੀਮ ਨੇ ਜੈਪੁਰ ਸ਼ਹਿਰ ਅਤੇ ਟੋਂਕ ਦੇ ਅਪਰਾਧਿਕ ਖੇਤਰਾਂ ਵਿੱਚ ਅਪਰਾਧੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ। ਇਸ ਦੌਰਾਨ, ਕੁੱਲ 6 ਲੋਕਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਸਾਰੇ ਅਪਰਾਧੀਆਂ ਨੂੰ ਪੰਜਾਬ ਤੋਂ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਹਵਾਲੇ ਕਰ ਦਿੱਤਾ ਗਿਆ।