Firozpur News: ਫਿਰੋਜ਼ਪੁਰ ਪੁਲਿਸ ਨੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
Trending Photos
Firozpur News: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆ ਰਹੇ ਨਸ਼ਿਆਂ ਵਿਰੁੱਧ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਕੜੀ ਵਿੱਚ, ਅੱਜ ਫਿਰੋਜ਼ਪੁਰ ਪੁਲਿਸ ਨੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਹੁਣ ਸਪਲਾਇਰਾਂ ਦੀ ਲੜੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।
ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਥਾਣਾ ਘੱਲ ਖੁਰਦ ਵੱਲੋਂ ਇੱਕ ਗੁਪਤ ਕਾਰਵਾਈ ਕੀਤੀ ਗਈ ਅਤੇ ਨਸ਼ਾ ਤਸਕਰ ਰਮੇਸ਼ ਕੁਮਾਰ ਉਰਫ ਮੇਚੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਗਿਰੋਹ ਦੇ ਰਿਕਾਰਡ ਦਾ ਪਤਾ ਲਗਾਇਆ ਜਾ ਰਿਹਾ ਹੈ
In a major breakthrough against trans-border narco smuggling, @Ferozepurpolice dismantles a well-organised narco-hawala network and recovers 15 Kg Heroin.
Acting on credible intelligence, a covert operation by PS Ghall Khurd led to the arrest of drug smuggler Ramesh Kumar @… pic.twitter.com/dbohl5sEoh
— DGP Punjab Police (@DGPPunjabPolice) July 25, 2025
ਡੀਆਈਜੀ ਫਿਰੋਜ਼ਪੁਰ ਹਰਮਨ ਬੀਰ ਸਿੰਘ ਨਹੀਂ ਦੱਸਿਆ ਕਿ ਥਾਨਾ ਕੂਲਗੜੀ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਵੱਡੀ ਨਸ਼ੇ ਦੀ ਖੇਪ ਸਮਗਲ ਕੀਤੀ ਜਾ ਰਹੀ ਹੈ ਇਨਪੁੱਟ ਦੇ ਅਧਾਰ ਤੇ ਨਾਕਾਬੰਦੀ ਕੀਤੀ ਗਈ ਤਾਂ ਇੱਕ ਹਰਿਆਣਾ ਨੰਬਰ ਕਾਰ ਆਂਦੀ ਦਿਖਾਈ ਦਿੱਤੀ ਜਿਸ ਨੂੰ ਰੋਕਣ ਤੇ ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਆਰੋਪੀ ਰਮੇਸ਼ ਕੁਮਾਰ ਕੋਲ਼ੋਂ 15 ਕਿਲੋ ਹੈਰੋਇਨ ਬਰਾਮਦ ਹੋਈ ਹੈ
ਡੀਆਈਜੀ ਫਿਰੋਜ਼ਪੁਰ ਨੇ ਦੱਸਿਆ ਕੀ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਗਈ ਹੈ। ਉਸ ਸਮੇਂ ਤੋਂ ਹੀ ਫ਼ਿਰੋਜ਼ਪੁਰ ਜਿਲਾ ਪੂਰੇ ਪੰਜਾਬ ਦਾ ਪਹਿਲਾ ਜ਼ਿਲਾ ਬਣਿਆ ਹੋਇਆ ਜਿਸ ਨੇ ਪਿਛਲੇ ਛੇ ਮਹੀਨੇ ਵਿੱਚ 140 ਕਿਲੋ ਦੇ ਕਰੀਬ ਹੈਰੋਇਨ ਅਤੇ 80 ਲੱਖ ਰੁਪਏ ਤੋਂ ਉੱਪਰ ਦੀ ਡਰੱਗ ਮਨੀ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਰੋਪੀ ਰਮੇਸ਼ ਕੁਮਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਫਿਰੋਜ਼ਪੁਰ ਅਤੇ ਪੰਜਾਬ ਦੇ ਅਲੱਗ-ਅਲੱਗ ਜ਼ਿਲਿਆਂ ਵਿੱਚ ਸਪਲਾਈ ਕਰਦਾ ਸੀ। ਆਰੋਪੀ ਉੱਪਰ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ।