ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ, 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
Advertisement
Article Detail0/zeephh/zeephh2814291

ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ, 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

Kiratpur Sahib News: ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੱਲੋਂ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 220 ਗ੍ਰਾਮ ਨਸ਼ੀਲਾ ਪਾਊਡਰ, ਇੱਕ ਪਿਸਟਲ 32 ਬੋਰ, ਦੋ ਜਿੰਦਾ ਰੋਂਦ ਅਤੇ ਡਰੱਗ ਮਨੀ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਹਨ। 

 

ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ, 220 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

Kiratpur Sahib News: ਥਾਣਾ ਸ਼੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਇੱਕ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 220 ਗ੍ਰਾਮ ਨਸ਼ੀਲਾ ਪਾਊਡਰ, ਇੱਕ ਪਿਸਟਲ 32 ਬੋਰ, 2 ਜਿੰਦਾ ਰੋਂਦ ਅਤੇ ਡਰੱਗ ਮਨੀ ਦੇ 10 ਹਜ਼ਾਰ ਰੁਪਏ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਇਹਨਾਂ ਤਿੰਨਾਂ ਨੌਜਵਾਨਾਂ ਦੇ ਖਿਲਾਫ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਐਨ.ਡੀ.ਪੀ.ਐਸ ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸਐਚਓ ਇੰਸਪੈਕਟਰ ਜਤਿਨ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬੀਤੀ ਰਾਤ ਪੁਲਿਸ ਪਾਰਟੀ ਵੱਲੋਂ ਪਿੰਡ ਬੜਾ ਪਿੰਡ ਬੀਬੀਐਮਬੀ ਨਹਿਰ ਦੇ ਓਵਰ ਬ੍ਰਿਜ ਦੇ ਹੇਠਾਂ ਨਹਿਰ ਦੀ ਪਟੜੀ ਤੋਂ ਇੱਕ ਕਾਰ ਨੰਬਰ ਪੀ ਬੀ 16 ਐਚ 6773 ਮਾਰਕਾ ਫੋਰਡ ਫੀਗੋ ਰੰਗ ਚਿੱਟਾ ਵਿੱਚੋਂ ਸੁਨੀਲ ਕੁਮਾਰ ਪੁੱਤਰ ਵਿਰਸਾ ਰਾਮ ਵਾਸੀ ਪਿੰਡ ਗੋਚਰ ਥਾਣਾ ਨੂਰਪੁਰ ਬੇਦੀ ਅਤੇ ਮਨਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਨੇੜੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਅਤੇ ਵੈਭਵ ਪੁੱਤਰ ਵਿਨੋਦ ਕੌਸ਼ਲ ਵਾਸੀ ਚੋਈ ਬਾਜ਼ਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਕਾਬੂ ਕਰਕੇ ਉਹਨਾਂ ਤੋਂ 220 ਗ੍ਰਾਮ ਨਸ਼ੀਲਾ ਪਾਊਡਰ, ਡਰੱਗ ਮਨੀ ਦੇ 10 ਹਜ਼ਾਰ ਰੁਪਏ ਅਤੇ ਇੱਕ ਪਿਸਟਲ 32 ਬੋਰ ਸਮੇਤ ਦੋ ਜਿੰਦਾ ਰੋਂਦ ਬਰਾਮਦ ਕੀਤੇ ਗਏ ਹਨ।

ਤਿੰਨੋ ਨੌਜਵਾਨਾਂ ਨੂੰ ਮੌਕੇ ਉੱਪਰ ਹੀ ਉਕਤ ਸਮਾਨ ਸਮੇਤ ਗ੍ਰਿਫਤਾਰ ਕਰਕੇ ਇਹਨਾਂ ਦੇ ਖਿਲਾਫ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਮੁਕਦਮਾ ਐਨ.ਡੀ.ਪੀ.ਐਸ ਐਕਟ ਅਤੇ ਅਸਲਾ ਐਕਟ ਤਹਿਤ ਦਰਜ ਕਰਕੇ ਅੱਜ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋਸ਼ੀਆਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਥਾਣਾ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਸੁਨੀਲ ਕੁਮਾਰ ਦੇ ਖਿਲਾਫ ਪਹਿਲਾ ਵੀ ਐਨ.ਡੀ.ਪੀ.ਐਸ ਐਕਟ ਤਹਿਤ ਅਤੇ ਵੈਭਵ ਦੇ ਖਿਲਾਫ ਪਹਿਲਾਂ ਵੀ ਆਈ.ਪੀ.ਸੀ ਦੀ ਧਾਰਾ 307 ਤਹਿਤ ਮੁਕਦਮਾ ਦਰਜ ਹੈ। ਉਹਨਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਵਿੱਚ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

Trending news

;