Sangrur News: ਕੁੜੀ ਦੇ ਪਿਤਾ ਨੇ ਦੱਸਿਆ ਕਿ ਮਾਮਲਾ ਦਰਜ ਹੋਣ ਬਾਵਜੂਦ ਹੁਣ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੀ ਧੀ ਨੂੰ ਲੈਣ ਬੱਸ ਸਟੈਂਡ 'ਤੇ ਪਹੁੰਚੇ, ਤਾਂ ਇਕ ਪੁਲਿਸ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸੀ, ਜਿਸਨੇ ਮੈਡੀਕਲ ਜਾਂਚ ਕਰਵਾਉਣ ਦੀ ਗੱਲ ਕੀਤੀ ਸੀ, ਪਰ ਆਖਰ ਵਿੱਚ ਮੈਡੀਕਲ ਤੋਂ ਬਿਨਾਂ ਹੀ ਅਦਾਲਤ ਵਿੱਚ ਪੇਸ਼ ਹੋਣ ਦੀ ਸਲਾਹ ਦਿੱਤੀ ਗਈ।
Trending Photos
Sangrur News: ਸੰਗਰੂਰ ਜ਼ਿਲ੍ਹੇ 'ਚ ਇਕ ਨਾਬਾਲਿਗ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਨੌਕਰੀ ਦੇ ਝਾਂਸੇ ਵਿੱਚ ਲੈ ਕੇ ਇਕ ਵਿਅਕਤੀ ਵਲੋਂ ਕੁੜੀ ਨਾਲ ਇੱਕ ਹਫਤੇ ਤੱਕ ਨਸ਼ੇ ਦੀ ਹਾਲਤ ਵਿੱਚ ਜਬਰ ਜਨਾਹ ਕੀਤਾ ਗਿਆ। ਕੁੜੀ ਨੇ ਮੀਡੀਆ ਅੱਗੇ ਆ ਕੇ ਦੱਸਿਆ ਕਿ ਉਸਨੂੰ ਉੱਪਲੀ ਰੋਡ ਸੰਗਰੂਰ 'ਚ ਇਕ ਘਰ ਵਿਚ ਰੱਖਿਆ ਗਿਆ, ਜੋ ਕਿ "ਪ੍ਰੀਤਾ" ਨਾਮ ਦੇ ਵਿਅਕਤੀ ਦਾ ਦੱਸਿਆ ਜਾ ਰਿਹਾ ਹੈ।
ਕੁੜੀ ਨੇ ਲਾਏ ਗੰਭੀਰ ਦੋਸ਼
ਨਾਬਾਲਿਗ ਨੇ ਕਿਹਾ ਕਿ ਉਸਨੂੰ ਨੌਕਰੀ ਦੇਣ ਦਾ ਝਾਂਸਾ ਦੇ ਕੇ ਘਰ ਲਿਜਾਇਆ ਗਿਆ, ਜਿੱਥੇ ਇੱਕ ਹਫਤਾ ਤੱਕ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਦੌਰਾਨ ਉਸਨੂੰ ਨਸ਼ੀਲੇ ਪਦਾਰਥ ਦਿੱਤੇ ਜਾਂਦੇ ਰਹੇ। ਇਕ ਹਫਤਾ ਬਾਅਦ ਦੋਸ਼ੀਆਂ ਵਲੋਂ ਉਸਨੂੰ ਬੱਸ ਸਟੈਂਡ 'ਤੇ ਛੱਡ ਦਿੱਤਾ ਗਿਆ, ਜਿਥੋਂ ਪਰਿਵਾਰਕ ਮੈਂਬਰ ਉਸਨੂੰ ਘਰ ਲੈ ਕੇ ਗਏ।
ਪਰਿਵਾਰ ਨੇ ਲਾਏ ਪੁਲਿਸ 'ਤੇ ਲਾਪਰਵਾਹੀ ਦੇ ਦੋਸ਼
ਕੁੜੀ ਦੇ ਪਿਤਾ ਨੇ ਦੱਸਿਆ ਕਿ ਮਾਮਲਾ ਦਰਜ ਹੋਣ ਬਾਵਜੂਦ ਹੁਣ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੀ ਧੀ ਨੂੰ ਲੈਣ ਬੱਸ ਸਟੈਂਡ 'ਤੇ ਪਹੁੰਚੇ, ਤਾਂ ਇਕ ਪੁਲਿਸ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸੀ, ਜਿਸਨੇ ਮੈਡੀਕਲ ਜਾਂਚ ਕਰਵਾਉਣ ਦੀ ਗੱਲ ਕੀਤੀ ਸੀ, ਪਰ ਆਖਰ ਵਿੱਚ ਮੈਡੀਕਲ ਤੋਂ ਬਿਨਾਂ ਹੀ ਅਦਾਲਤ ਵਿੱਚ ਪੇਸ਼ ਹੋਣ ਦੀ ਸਲਾਹ ਦਿੱਤੀ ਗਈ।
ਕੁੜੀ ਨੇ ਕੀਤੀ ਇਨਸਾਫ ਦੀ ਮੰਗ
ਨਾਬਾਲਿਗ ਕੁੜੀ ਅਤੇ ਉਸਦਾ ਪਰਿਵਾਰ ਪੁਲਿਸ ਅਤੇ ਉੱਚ ਅਧਿਕਾਰੀਆਂ ਕੋਲ ਕਈ ਵਾਰੀ ਅਰਜ਼ੀਆਂ ਦੇ ਚੁੱਕੇ ਹਨ, ਪਰ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ। ਉਹਨਾਂ ਦਾ ਆਰੋਪ ਹੈ ਕਿ ਪੁਲਿਸ ਕਾਰਵਾਈ 'ਚ ਢਿਲਾਈ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਪਰਿਵਾਰ ਨੇ ਮੁੜ ਅਪੀਲ ਕੀਤੀ ਹੈ ਕਿ ਨਿਆਂ ਮਿਲੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਪੁਲਿਸ ਨੇ ਆਖੀ ਜਾਂਚ ਦੀ ਗੱਲ
ਸੰਗਰੂਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਕੁੜੀ ਦੀ ਬਿਆਨਬਾਜ਼ੀ ਲਿਖਤੀ ਤੌਰ 'ਤੇ ਰਿਕਾਰਡ ਕੀਤੀ ਗਈ ਹੈ ਅਤੇ ਮਾਮਲਾ ਦਰਜ ਹੋ ਚੁੱਕਾ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵੀ ਸਬੂਤ ਮਿਲਣਗੇ, ਉਨ੍ਹਾਂ ਦੇ ਆਧਾਰ 'ਤੇ ਅੱਗੇ ਦੀ ਤਫਤੀਸ਼ ਹੋਵੇਗੀ।