ਭਵਾਨੀਗੜ੍ਹ 'ਚ ਭਿਆਨਕ ਸੜਕ ਹਾਦਸੇ ਵਿੱਚ DSP ਦੇ 22 ਸਾਲਾ ਨੌਜਵਾਨ ਪੁੱਤਰ ਦੀ ਹੋਈ ਮੌਤ
Advertisement
Article Detail0/zeephh/zeephh2838214

ਭਵਾਨੀਗੜ੍ਹ 'ਚ ਭਿਆਨਕ ਸੜਕ ਹਾਦਸੇ ਵਿੱਚ DSP ਦੇ 22 ਸਾਲਾ ਨੌਜਵਾਨ ਪੁੱਤਰ ਦੀ ਹੋਈ ਮੌਤ

Sangrur News: ਭਵਾਨੀਗੜ੍ਹ ਵਿੱਚ ਕਾਰ ਦਾ ਸੰਤੁਲਨ ਵਿਗੜਨ ਕਾਰਨ ਭਿਆਨਕ ਸੜਕ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਜਦੋ ਕੇ ਇੱਕ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। 

 

ਭਵਾਨੀਗੜ੍ਹ 'ਚ ਭਿਆਨਕ ਸੜਕ ਹਾਦਸੇ ਵਿੱਚ DSP ਦੇ 22 ਸਾਲਾ ਨੌਜਵਾਨ ਪੁੱਤਰ ਦੀ ਹੋਈ ਮੌਤ

Sangrur News (ਕੀਰਤੀਪਾਲ ਕੁਮਾਰ): ਪੰਜਾਬ ਦੇ ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਫੱਗੂਵਾਲ ਪਿੰਡ ਵਿਖੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਸ ਦਾ ਦੋਸਤ ਹਰਜੋਤ ਸਿੰਘ ਇਸ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਡੀਐਸਪੀ ਸਤਨਾਮ ਸਿੰਘ ਦੇ ਮ੍ਰਿਤਕ ਪੁੱਤਰ ਏਕਮਵੀਰ ਸਿੰਘ ਸੰਗਰੂਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਵਾਪਸ ਆ ਰਹੇ ਸਨ। ਜਦੋਂ ਉਹ ਭਵਾਨੀਗੜ੍ਹ ਦੇ ਫੱਗੂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪਲਟ ਗਈ। ਜਿਸ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕਾਰ ਦੇ ਵਿੱਚ ਦੋ ਨੌਜਵਾਨ ਲੜਕੇ ਸਵਾਰ ਸਨ। ਜਿਨ੍ਹਾਂ ਨੂੰ ਆਮ ਲੋਕਾਂ ਦੀ ਮਦਦ ਨਾਲ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ ਤੇ ਐਂਬੂਲੈਂਸ ਦੀ ਮਦਦ ਨਾਲ CHC ਭਵਾਨੀਗੜ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਪਹੁੰਚ ਕੇ ਡਾਕਟਰਾਂ ਵੱਲੋਂ ਏਕਮਵੀਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ ਤੇ ਹਰਜੋਤ ਸਿੰਘ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।

ਭਵਾਨੀਗੜ੍ਹ ਦੇ ਐਸਐਚਓ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਦੂਜੇ ਜ਼ਖਮੀ ਨੌਜਵਾਨ ਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 'ਕਾਰ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

Trending news

;