Patiala Murder: ਪਟਿਆਲਾ ਵਿੱਚ ਇੱਕ 13 ਬੱਚੇ ਦਾ ਬੇਰਹਿਮੀ ਨਾਲ ਕਤਲ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਣ ਉਤੇ ਵਾਰਦਾਤ ਵਾਲੀ ਥਾਂ ਉਤੇ ਪੁੱਜੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਰਖਵਾ ਦਿੱਤੀ ਹੈ।
Trending Photos
Patiala Murder: ਪਟਿਆਲਾ ਵਿੱਚ ਇੱਕ 13 ਬੱਚੇ ਦਾ ਬੇਰਹਿਮੀ ਨਾਲ ਕਤਲ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਣ ਉਤੇ ਵਾਰਦਾਤ ਵਾਲੀ ਥਾਂ ਉਤੇ ਪੁੱਜੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਰਖਵਾ ਦਿੱਤੀ ਹੈ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਆਨੰਦ ਨਗਰ ਬੀ ਪੰਜ ਨੰਬਰ ਗਲੀ ਵਿੱਚ ਰਹਿਣ ਵਾਲੇ 13 ਸਾਲਾਂ ਸ਼ਗਨਪ੍ਰੀਤ ਦਾ ਉਸਦੇ ਚਾਚੇ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।
ਸ਼ਰਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਕਰੀਬ ਸੱਤ ਵਜੇ ਉਸ ਦੇ ਪਿਤਾ ਆਪਣੇ ਕੰਮ ਉਤੇ ਚਲੇ ਗਏ ਅਤੇ ਮਾਤਾ ਗਲੀ ਵਿਚ ਸੈਰ ਕਰ ਰਹੀ ਸੀ। ਪਿੱਛੇ ਘਰ ਵਿਚ ਸ਼ਰਨ ਇਕੱਲਾ ਘਰ ਵਿਚ ਸੋਂ ਰਿਹਾ ਸੀ। ਦੋਸ਼ ਹੈ ਕਿ ਇਸ ਦੌਰਾਨ ਸ਼ਰਨ ਦੇ ਚਾਚੇ ਜੋਹਨੀ, ਹੈਪੀ ਤੇ ਸੋਨੂੰ ਘਰ ਵਲਿੱਚ ਆਏ ਤੇ ਸ਼ਰਨ ਦੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਦੋਂ ਸ਼ਰਨ ਦੇ ਮਾਤਾ ਘਰ ਆਈ ਤਾਂ ਕਮਰਾ ਖੂਨ ਨਾਲ ਲਥਪਥ ਸੀ ਅਤੇ ਸ਼ਰਨ ਦੇ ਢਿੱਡ ਵਿਚ ਚਾਕੂ ਸੀ।
ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਘਰ ਵਿਚ ਜਗ੍ਹਾ-ਜਗ੍ਹਾ 'ਤੇ ਖੂਨ ਦੇ ਨਿਸ਼ਾਨ ਪਏ ਹੋਏ ਸਨ ਅਤੇ ਮ੍ਰਿਤਕ ਨੌਜਵਾਨ ਦੀ ਡੈਡ ਬੋਡੀ ਨੂੰ ਪੁਲਸ ਨੇ ਪੋਸਟਮਾਰਟਮ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਹੈ। ਮ੍ਰਿਤਕ ਲੜਕੇ ਦੀ ਮਾਂ ਅਤੇ ਉਸਦੇ ਰਿਸ਼ਤੇਦਾਰਾਂ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਦੱਸਿਆ ਕਿ ਮ੍ਰਿਤਕ ਸ਼ਰਨ ਦੇ ਤਿੰਨ ਚਾਚਿਆਂ ਨੇ ਉਸਦਾ ਕਤਲ ਕੀਤਾ ਹੈ।
ਇਹ ਵੀ ਪੜ੍ਹੋ : Punjab Bus Employee Strike: ਪੰਜਾਬ ਵਿੱਚ ਪੀਆਰਟੀਸੀ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ; ਲੋਕ ਪਰੇਸ਼ਾਨ
ਇਸ ਵਾਰਦਾਤ ਬਾਰੇ ਪਤਾ ਲੱਗਣ ਤੇ ਤ੍ਰਿਪੜੀ ਥਾਣਾ ਪੁਲਿਸ ਨੂੰ ਮੌਕੇ ਉਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਬੱਚੇ ਦੇ ਚਾਚਿਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਾਂਚ ਕੀਤੀ ਜਾ ਰਹੀ ਤੇ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Sri Akal Takht Sahib: ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦੇ ਹੁਕਮ