ਦੋ ਧਿਰਾਂ ਵਿਚਕਾਰ ਹਿੰਸਕ ਝੜਪ; ਇੱਕ ਨੌਜਵਾਨ ਦੀ ਮੌਤ, ਦੂਜਾ ਹਸਪਤਾਲ ‘ਚ ਜ਼ਖ਼ਮੀ
Advertisement
Article Detail0/zeephh/zeephh2813334

ਦੋ ਧਿਰਾਂ ਵਿਚਕਾਰ ਹਿੰਸਕ ਝੜਪ; ਇੱਕ ਨੌਜਵਾਨ ਦੀ ਮੌਤ, ਦੂਜਾ ਹਸਪਤਾਲ ‘ਚ ਜ਼ਖ਼ਮੀ

Mansa News: ਝਗੜੇ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੁੰਗਾ ਨਿਵਾਸੀ ਸਤਿਨਾਮ ਸਿੰਘ ਦੀ ਮੌਤ ਹੋ ਗਈ, ਜਦਕਿ ਭਾਦੜਾ ਪਿੰਡ ਵਾਸੀ ਜੈ ਸਿੰਘ ਗੰਭੀਰ ਤੌਰ 'ਤੇ ਜ਼ਖ਼ਮੀ ਹੋਇਆ।

ਦੋ ਧਿਰਾਂ ਵਿਚਕਾਰ ਹਿੰਸਕ ਝੜਪ; ਇੱਕ ਨੌਜਵਾਨ ਦੀ ਮੌਤ, ਦੂਜਾ ਹਸਪਤਾਲ ‘ਚ ਜ਼ਖ਼ਮੀ

Mansa News: ਮਾਨਸਾ ਵਿਖੇ ਅੱਜ ਦੁਪਹਿਰ ਬਰਨਾਲਾ ਕੈਂਚੀਆਂ ਨੇੜੇ ਦੋ ਗਰੁੱਪਾਂ ਵਿਚਕਾਰ ਹੋਏ ਹਿੰਸਕ ਝਗੜੇ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਦੂਜੇ ਨੌਜਵਾਨ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ ਦੀ ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਚੌਂਕ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀਵੀਏਆਰ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀਆਂ ਦੀ ਪਛਾਣ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੁਪਹਿਰ ਲਗਭਗ 11 ਵਜੇ ਦੇ ਕਰੀਬ ਦੀ ਹੈ, ਜਦ ਬਰਨਾਲਾ ਕੈਂਚੀਆਂ 'ਤੇ ਦੋ ਗਰੁੱਪਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਲਾਠੀਆਂ ਅਤੇ ਹੋਰ ਹਥਿਆਰਾਂ ਨਾਲ ਨੰਗੀ ਗੁੰਡਾਗਰਦੀ ਦੇਖਣ ਨੂੰ ਮਿਲੀ। ਝਗੜੇ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੁੰਗਾ ਨਿਵਾਸੀ ਸਤਿਨਾਮ ਸਿੰਘ ਦੀ ਮੌਤ ਹੋ ਗਈ, ਜਦਕਿ ਭਾਦੜਾ ਪਿੰਡ ਵਾਸੀ ਜੈ ਸਿੰਘ ਗੰਭੀਰ ਤੌਰ 'ਤੇ ਜ਼ਖ਼ਮੀ ਹੋਇਆ।

ਕੁੱਤਿਆਂ ਦੀ ਦੌੜ ਬਣੀ ਝਗੜੇ ਦੀ ਵਜ੍ਹਾ: ਡੀਐਸਪੀ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਮਾਨਸਾ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਝਗੜਾ ਠੂਠਿਆਂ ਵਾਲੀ ਕੈਂਚੀਆਂ 'ਤੇ ਹੋਇਆ, ਜੋ ਦੋ ਗਰੁੱਪਾਂ ਵਿਚਕਾਰ ਚੱਲ ਰਹੇ ਵਿਵਾਦ ਦਾ ਨਤੀਜਾ ਸੀ। ਸ਼ੁਰੂਆਤੀ ਜਾਂਚ ਵਿੱਚ ਇਹ ਪਤਾ ਲੱਗਿਆ ਹੈ ਕਿ ਲੜਾਈ ਕੁੱਤਿਆਂ ਦੀ ਦੌੜ ਨੂੰ ਲੈ ਕੇ ਹੋਈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

Trending news

false
;