ਗਰਮੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ, ਪ੍ਰਿੰਸੀਪਲ ਅਤੇ ਸਟਾਫ਼ ਨੇ ਕੀਤਾ ਬੱਚਿਆਂ ਦਾ ਸਵਾਗਤ
Advertisement
Article Detail0/zeephh/zeephh2701704

ਗਰਮੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ, ਪ੍ਰਿੰਸੀਪਲ ਅਤੇ ਸਟਾਫ਼ ਨੇ ਕੀਤਾ ਬੱਚਿਆਂ ਦਾ ਸਵਾਗਤ

Punjab News: ਪੰਜਾਬ ਸਰਕਾਰ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਸੂਬੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ। ਹੁਣ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।

ਗਰਮੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ, ਪ੍ਰਿੰਸੀਪਲ ਅਤੇ ਸਟਾਫ਼ ਨੇ ਕੀਤਾ ਬੱਚਿਆਂ ਦਾ ਸਵਾਗਤ

Punjab School Time Change(Satpal Garg): ਪੰਜਾਬ ਸਰਕਾਰ ਨੇ ਵਧਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਹੁਣ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ।

ਅੱਜ ਜਦੋਂ ਸਕੂਲ ਨਵੇਂ ਸਮੇਂ ਅਨੁਸਾਰ ਖੁੱਲ੍ਹਿਆ ਤਾਂ ਪ੍ਰਿੰਸੀਪਲ ਅਤੇ ਸਟਾਫ਼ ਨੇ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸਮੇਂ ਵਿੱਚ ਬਦਲਾਅ ਕਾਰਨ ਵਿਦਿਆਰਥੀ ਵੀ ਸਮੇਂ ਸਿਰ ਸਕੂਲ ਪਹੁੰਚਣ ਲੱਗ ਪਏ ਹਨ, ਜਿਸ ਕਾਰਨ ਮਾਪਿਆਂ ਅਤੇ ਅਧਿਆਪਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ ਹੈ।

ਇਹ ਵੀ ਪੜ੍ਹੋ: ਨਵੇਂ ਵਿੱਤੀ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਮਿਲਿਆ ਤੋਹਫ਼ਾ, LPG ਸਿਲੰਡਰ ਹੋਏ ਸਸਤੇ

ਬੱਚਿਆਂ ਨੇ ਵੀ ਸਕੂਲ ਵਾਪਸ ਆਉਣ 'ਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਸਕੂਲ ਆਉਣਾ ਪਸੰਦ ਆਇਆ। ਗਰਮੀ ਤੋਂ ਬਚਾਅ ਲਈ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Trending news

;