AICWA ਨੇ PM ਮੋਦੀ ਨੂੰ ਲਿਖਿਆ ਪੱਤਰ, ਦਿਲਜੀਤ ਦੋਸਾਂਝ ਨੂੰ ਇੰਡਸਟਰੀ 'ਚ ਬੈਨ ਕਰਨ ਅਤੇ OTT ਤੋਂ ਸਾਰੇ ਕਟੈਂਟ ਹਟਾਉਣ ਦੀ ਕੀਤੀ ਅਪੀਲ
Advertisement
Article Detail0/zeephh/zeephh2815496

AICWA ਨੇ PM ਮੋਦੀ ਨੂੰ ਲਿਖਿਆ ਪੱਤਰ, ਦਿਲਜੀਤ ਦੋਸਾਂਝ ਨੂੰ ਇੰਡਸਟਰੀ 'ਚ ਬੈਨ ਕਰਨ ਅਤੇ OTT ਤੋਂ ਸਾਰੇ ਕਟੈਂਟ ਹਟਾਉਣ ਦੀ ਕੀਤੀ ਅਪੀਲ

Diljit Dosanjh: AICWA ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਵਿੱਚ ਨਿਰਮਾਤਾ, ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਪਾਕਿਸਤਾਨੀ ਅੱਤਵਾਦੀ ਦੇਸ਼ ਦੀ ਅਦਾਕਾਰਾ ਹਨੀਆ ਆਮਿਰ ਨੂੰ ਫਿਲਮ ਸਰਦਾਰ ਜੀ 3 ਵਿੱਚ ਕਾਸਟ ਕਰਨ 'ਤੇ ਇਤਰਾਜ਼ ਜਤਾਇਆ ਗਿਆ ਹੈ। 

 

AICWA ਨੇ PM ਮੋਦੀ ਨੂੰ ਲਿਖਿਆ ਪੱਤਰ, ਦਿਲਜੀਤ ਦੋਸਾਂਝ ਨੂੰ ਇੰਡਸਟਰੀ 'ਚ ਬੈਨ ਕਰਨ ਅਤੇ OTT ਤੋਂ ਸਾਰੇ ਕਟੈਂਟ ਹਟਾਉਣ ਦੀ ਕੀਤੀ ਅਪੀਲ

Sardaar Ji 3 Controversy: ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਪੰਜਾਬੀ ਅਦਾਕਾਰ, ਗਾਇਕ ਅਤੇ ਨਿਰਮਾਤਾ ਦਿਲਜੀਤ ਦੋਸਾਂਝ ਵਿਰੁੱਧ ਸਖ਼ਤ ਇਤਰਾਜ਼ ਜਤਾਇਆ ਹੈ। AICWA ਨੇ ਦੋਸ਼ ਲਗਾਇਆ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਹੋਏ ਪਹਿਲਗਾਮ ਅੱਤਵਾਦੀ ਹਮਲੇ (ਜਿਸ ਵਿੱਚ 26 ਭਾਰਤੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ) ਦੇ ਬਾਵਜੂਦ ਆਪਣੀ ਆਉਣ ਵਾਲੀ ਫਿਲਮ 'ਸਰਦਾਰਜੀ 3' ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ, ਜੋ ਕਿ ਇੱਕ 'ਅੱਤਵਾਦੀ ਦੇਸ਼' ਦੀ ਨਾਗਰਿਕ ਹੈ, ਨੂੰ ਕਾਸਟ ਕੀਤਾ ਹੈ।

AICWA ਦੀਆਂ ਮੁੱਖ ਮੰਗਾਂ:
-ਭਾਰਤ ਵਿੱਚ ਦਿਲਜੀਤ ਦੋਸਾਂਝ ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟ ਤੁਰੰਤ ਮੁਅੱਤਲ ਕੀਤੇ ਜਾਣੇ ਚਾਹੀਦੇ ਹਨ।
-ਉਸਦੇ ਗਾਣੇ ਅਤੇ ਫਿਲਮਾਂ ਨੂੰ ਯੂਟਿਊਬ, ਸਪੋਟੀਫਾਈ, ਜੀਓਸਾਵਨ ਅਤੇ ਸਾਰੇ ਓਟੀਟੀ ਪਲੇਟਫਾਰਮਾਂ ਤੋਂ ਹਟਾ ਦੇਣਾ ਚਾਹੀਦਾ ਹੈ।
-ਭਾਰਤ ਵਿੱਚ ਉਸਦੇ ਸਾਰੇ ਲਾਈਵ ਕੰਸਰਟਾਂ ਅਤੇ ਜਨਤਕ ਪ੍ਰਦਰਸ਼ਨਾਂ 'ਤੇ ਸਥਾਈ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
-ਉਨ੍ਹਾਂ ਨੂੰ ਸਰਕਾਰੀ ਪ੍ਰੋਗਰਾਮਾਂ, ਸਮਾਗਮਾਂ ਅਤੇ ਮੁਹਿੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਭਾਗੀਦਾਰੀ ਤੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ।
-ਫਿਲਮ 'ਸਰਦਾਰਜੀ 3' ਦੇ ਫੰਡਿੰਗ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੇਸ਼ ਭਰ ਵਿੱਚ ਫਿਲਮ ਦੀ ਰਿਲੀਜ਼ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

ਸੈਂਸਰ ਬੋਰਡ ਨੂੰ ਵੀ ਕੀਤੀ ਸਖ਼ਤ ਅਪੀਲ
AICWA ਨੇ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਦੇ ਚੇਅਰਮੈਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿਲਜੀਤ ਦੋਸਾਂਝ ਦੀਆਂ ਆਉਣ ਵਾਲੀਆਂ ਸਾਰੀਆਂ ਫਿਲਮਾਂ ਨੂੰ ਸਰਟੀਫਿਕੇਟ ਨਾ ਦੇਣ ਅਤੇ ਉਨ੍ਹਾਂ ਦਾ ਭਾਰਤੀ ਸਿਨੇਮਾ ਤੋਂ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇ।

ਦਿਲਜੀਤ ਨੂੰ ਇੰਡਸਟਰੀ ਤੋਂ "ਅਧਿਕਾਰਤ ਤੌਰ 'ਤੇ ਪਾਬੰਦੀ":
AICWA ਨੇ ਦਿਲਜੀਤ ਦੋਸਾਂਝ ਨੂੰ ਭਾਰਤੀ ਫਿਲਮ ਇੰਡਸਟਰੀ ਤੋਂ ਰਸਮੀ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਉਸ ਨਾਲ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸੰਗਠਨ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

AICWA ਦੇ ਇਸ ਸਖ਼ਤ ਸਟੈਂਡ ਨੇ ਮਨੋਰੰਜਨ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। ਹੁਣ ਦੇਖਣਾ ਇਹ ਹੈ ਕਿ ਇਸ ਵਿਵਾਦ 'ਤੇ ਸਰਕਾਰ ਅਤੇ ਫਿਲਮ ਇੰਡਸਟਰੀ ਦੀ ਕੀ ਪ੍ਰਤੀਕਿਰਿਆ ਹੁੰਦੀ ਹੈ।

Bollywood News , Entertainment News, हिंदी सिनेमा, टीवी और हॉलीवुड की खबरें पढ़ने के लिए देश की सबसे विश्वसनीय न्यूज़ वेबसाइट Zee News Hindi का ऐप डाउनलोड करें. सभी ताजा खबर और जानकारी से जुड़े रहें बस एक क्लिक में.

TAGS

Trending news

;