Sardaar Ji 3 ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼, ਫਿਲਮ ਨਿਰਮਾਤਾਵਾਂ ਨੇ ਕੀਤਾ ਐਲਾਨ
Advertisement
Article Detail0/zeephh/zeephh2812927

Sardaar Ji 3 ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼, ਫਿਲਮ ਨਿਰਮਾਤਾਵਾਂ ਨੇ ਕੀਤਾ ਐਲਾਨ

Sardaar ji 3 Release: ਬਾਲੀਵੁੱਡ ਅਦਾਕਾਰ ਅਤੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਬੀਤੇ ਦਿਨੀਂ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਸਰਦਾਰ ਜੀ-3' ਦਾ ਟ੍ਰੇਲਰ ਉਨ੍ਹਾਂ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਰਿਲੀਜ਼ ਕੀਤਾ ਸੀ। ਇਹ ਫਿਲਮ 27 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

Sardaar Ji 3 ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼, ਫਿਲਮ ਨਿਰਮਾਤਾਵਾਂ ਨੇ ਕੀਤਾ ਐਲਾਨ

Sardaar ji 3 Release: ਵ੍ਹਾਈਟ ਹਿੱਲ ਸਟੂਡੀਓਜ਼ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਫੈਨਜ਼ ਵੱਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ ਸਰਦਾਰ ਜੀ 3 (ਸ਼ੁੱਕਰਵਾਰ) 27 ਜੂਨ 2025 ਨੂੰ ਵਿਦੇਸ਼ਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ ਦੀ ਨਿਰਦੇਸ਼ਨ ਅਮਰ ਹੁੰਦਲ ਨੇ ਕੀਤਾ ਹੈ ਅਤੇ ਇਸ ਦੇ ਨਿਰਮਾਤਾ ਗੁਣਬੀਰ ਸਿੰਘ, ਮਨਮੋਹਰ ਸਿੰਘ ਅਤੇ ਦਿਲਜੋਤ ਹਨ।

ਇਸ ਘੋਸ਼ਣਾ ਨੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਵਿੱਚ ਕਾਫ਼ੀ ਉਤਸ਼ਾਹ ਪੈਦਾ ਕੀਤਾ ਹੈ। ਇੱਕ ਸ਼ਾਨਦਾਰ ਕਾਸਟ ਅਤੇ ਮਨਮੋਹਕ ਕਹਾਣੀ ਵਾਲੀ ਇਹ ਫਿਲਮ ਇੱਕ ਅਭੁੱਲ ਸਿਨੇਮੈਟਿਕ ਅਨੁਭਵ ਪ੍ਰਦਾਨ ਕਰਨ ਦਾ ਵਾਅਦਾ ਕਰਦੀ ਹੈ। 

ਨਿਰਮਾਤਾ ਟੀਮ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ:
"ਸਾਨੂੰ ਬਹੁਤ ਖੁਸ਼ੀ ਹੈ ਕਿ ਸਰਦਾਰ ਜੀ 3 27 ਜੂਨ ਨੂੰ ਵਿਦੇਸ਼ਾਂ ਵਿੱਚ ਰਿਲੀਜ਼ ਹੋ ਰਹੀ ਹੈ! ਹਾਲਾਂਕਿ ਭਾਰਤ ਵਿੱਚ ਰਿਲੀਜ਼ ਨੂੰ ਫਿਲਹਾਲ ਰੋਕਿਆ ਗਿਆ ਹੈ। ਅਸੀਂ ਤੁਹਾਡੀ ਪਿਆਰ ਅਤੇ ਸਬਰ ਦਾ ਕਦਰ ਕਰਦੇ ਹਾਂ, ਅਤੇ ਭਾਰਤ ਵਿੱਚ ਰਿਲੀਜ਼ ਮਿਤੀ ਜਲਦ ਸਾਂਝੀ ਕੀਤੀ ਜਾਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਇਹ ਫਿਲਮ ਵੱਡੀ ਸਕਰੀਨ ‘ਤੇ ਜਰੂਰ ਦੇਖੋਗੇ!" ਜਦੋਂ ਕਿ ਵਿਦੇਸ਼ੀ ਰਿਲੀਜ਼ ਅਗਲੇ ਹਫਤੇ ਵਿਸ਼ਵਵਿਆਪੀ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ ਹੈ, ਭਾਰਤੀ ਪ੍ਰਸ਼ੰਸਕ ਘਰੇਲੂ ਰਿਲੀਜ਼ ਸ਼ਡਿਊਲ 'ਤੇ ਹੋਰ ਅਪਡੇਟਸ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਵ੍ਹਾਈਟ ਹਿੱਲ ਸਟੂਡੀਓਜ਼ ਤੋਂ ਹੋਰ ਦਿਲਚਸਪ ਘੋਸ਼ਣਾਵਾਂ ਲਈ ਜੁੜੇ ਰਹੋ।

ਦੱਸਦਈਏ ਕਿ ਬਾਲੀਵੁੱਡ ਅਦਾਕਾਰ ਅਤੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਬੀਤੇ ਦਿਨੀਂ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਸਰਦਾਰ ਜੀ-3' ਦਾ ਟ੍ਰੇਲਰ ਉਨ੍ਹਾਂ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਰਿਲੀਜ਼ ਕੀਤਾ ਸੀ। ਇਹ ਫਿਲਮ 27 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਮੌਜੂਦਗੀ ਨੇ ਵਿਵਾਦ ਛੇੜ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਲੋਕ ਦਿਲਜੀਤ ਦੋਸਾਂਝ ਨੂੰ ਟ੍ਰੋਲ ਕਰ ਰਹੇ ਹਨ। ਪਹਿਲਾਂ ਫਿਲਮ ਵਿੱਚ ਆਮਿਰ ਦੀ ਮੌਜੂਦਗੀ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਸੀ, ਪਰ ਟ੍ਰੇਲਰ ਵਿੱਚ ਉਨ੍ਹਾਂ ਦੇ ਆਉਣ ਤੋਂ ਬਾਅਦ, ਹੁਣ ਹਲਚਲ ਮਚ ਗਈ ਹੈ। ਟ੍ਰੇਲਰ ਤੋਂ ਪਤਾ ਚੱਲਦਾ ਹੈ ਕਿ ਫਿਲਮ ਵਿੱਚ ਹਾਨੀਆ ਦਿਲਜੀਤ ਨਾਲ ਰੋਮਾਂਸ ਕਰਦੀ ਨਜ਼ਰ ਆਵੇਗੀ।

Bollywood News , Entertainment News, हिंदी सिनेमा, टीवी और हॉलीवुड की खबरें पढ़ने के लिए देश की सबसे विश्वसनीय न्यूज़ वेबसाइट Zee News Hindi का ऐप डाउनलोड करें. सभी ताजा खबर और जानकारी से जुड़े रहें बस एक क्लिक में.

TAGS

Trending news

;