Harmeet Singh Sandhu: ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਤਰਨਤਾਰਨ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ। ਤਿੰਨ ਵਾਰ ਤਰਨਤਾਰਨ ਹਲਕੇ ਤੋਂ ਲਗਾਤਾਰ ਵਿਧਾਇਕ ਰਹਿ ਚੁੱਕੇ ਹਨ ਹਰਮੀਤ ਸਿੰਘ ਸੰਧੂ।
Trending Photos
Harmeet Singh Sandhu: ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਇੱਥੋਂ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤਰਨਤਾਰਨ ਜਿਮਨੀ ਚੋਣ ਵਿੱਚ 'ਆਪ' ਦਾ ਉਮੀਦਵਾਰ ਬਣਾਇਆ ਜਾਣਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ।
ਦੂਜੇ ਪਾਸੇ ਪਾਰਟੀ ਦੇ ਆਗੂ, ਜੋ ਟਿਕਟ ’ਤੇ ਦਾਅਵਾ ਜਿਤਾ ਰਹੇ ਸਨ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਸੀ ਪਰ ਇਸ ਸਭ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।
ਆਮ ਆਦਮੀ ਪਾਰਟੀ ਤਰਨਤਾਰਨ ਹਲਕੇ ਤੋਂ ਹਰਮੀਤ ਸਿੰਘ ਸੰਧੂ ਦੀ ਬਤੌਰ ਹਲਕਾ ਇੰਚਾਰਜ ਵਜੋਂ ਨਿਯੁਕਤੀ ਦਾ ਐਲਾਨ ਕਰਦੀ ਹੈ। ਹਰਮੀਤ ਸੰਧੂ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ pic.twitter.com/GyKE9Ceh2T
— AAP Punjab (@AAPPunjab) July 26, 2025
ਹਰਮੀਤ ਸਿੰਘ ਸੰਧੂ ਤਿੰਨ ਵਾਰ ਤਰਨਤਾਰਨ ਹਲਕੇ ਤੋਂ ਲਗਾਤਾਰ ਵਿਧਾਇਕ ਰਹਿ ਚੁੱਕੇ ਹਨ ਜਿਨ੍ਹਾਂ ’ਚ ਇਕ ਵਾਰ ਆਜ਼ਾਦ ਅਤੇ ਦੋ ਵਾਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਜਿੱਤੀ ਸੀ।