ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ 'ਤੇ ਸਾਧਿਆ ਨਿਸ਼ਾਨਾ
Advertisement
Article Detail0/zeephh/zeephh2855925

ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ 'ਤੇ ਸਾਧਿਆ ਨਿਸ਼ਾਨਾ

AAP leader Neil Garg: ਕੈਪਟਨ ਅਮਰਿੰਦਰ ਨੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪਾਈ ਪੋਸਟ। ‘ਆਪ’ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪੋਸਟ ਪਾਉਣ ਲਈ ਸਵਾਲ ਖੜੇ ਕੀਤੇ ਹਨ।

ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ 'ਤੇ ਸਾਧਿਆ ਨਿਸ਼ਾਨਾ

AAP leader Neil Garg (ਮਨੋਜ ਜੋਸ਼ੀ): ‘ਆਪ’ ਨੇਤਾ ਨੀਲ ਗਰਗ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪੋਸਟ ਪਾਉਣ ਲਈ ਸਵਾਲ ਖੜੇ ਕੀਤੇ ਹਨ।

ਆਮ ਆਦਮੀ ਪਾਰਟੀ ਦੇ ਨੇਤਾ ਨੀਲ ਗਰਗ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲਾਂ ਦੇ ਘੇਰੇ ’ਚ ਲੈਂਦਿਆਂ ਕਿਹਾ ਕਿ ਕੈਪਟਨ ਨੇ ਕਾਂਗਰਸ ਸਰਕਾਰ ਸਮੇਂ ਜਦ ਉਹ ਪੰਜਾਬ ਦੇ ਮੁੱਖ ਮੰਤਰੀ ਸਨ, ਉਸ ਸਮੇਂ ਉਨ੍ਹਾਂ ਗੁਟਕਾ ਸਾਹਿਬ ਦੀ ਕਸਮ ਖਾਧੀ ਸੀ ਕਿ ਉਹ ਚਾਰ ਹਫ਼ਤਿਆਂ ਵਿਚ ਪੰਜਾਬ ਤੋਂ ਨਸ਼ਾ ਖ਼ਤਮ ਕਰ ਦੇਣਗੇ। ਉਨ੍ਹਾਂ ਨੇ ਨਸ਼ਾ ਤਾਂ ਖ਼ਤਮ ਨਹੀਂ ਕੀਤਾ, ਪਰ ਪੰਜਾਬ ਨੂੰ ਜ਼ਰੂਰ ਬਰਬਾਦ ਕਰ ਦਿੱਤਾ।

ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦੇ ਹੱਕ ਵਿਚ ਪਾਈ ਪੋਸਟ ਇਹ ਸਾਬਤ ਕਰਦੀ ਹੈ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਨਸ਼ਾ ਤਸਕਰੀ ਨੂੰ ਸ਼ਹਿ ਦਿੱਤੀ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜੋ ਨਸ਼ੇ ਦੇ ਵਿਰੁੱਧ ਅਸਲ ਲੜਾਈ ਲੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੂੰ ਇਸ ਪੋਸਟ 'ਤੇ ਅਪਣੀ ਸਫ਼ਾਈ ਦੇਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਨੇ ਬਿਕਰਮ ਮਜੀਠੀਆ ਦੇ ਹੱਕ ਵਿਚ ਫੇਸਬੁੱਕ 'ਤੇ ਪਾਈ ਪੋਸਟ ਸੀ, ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ਬਿਕਰਮ ਮਜੀਠੀਆ ਨੂੰ ਪ੍ਰੇਸ਼ਾਨ ਕਰਨਾ ‘ਆਪ’ ਦੀਆਂ ਅਣਮਨੁੱਖੀ ਚਾਲਾਂ ਨੂੰ ਦਰਸਾਉਂਦਾ ਹੈ। ਜਿਸ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ।

Trending news

;