ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਕੇਜਰੀਵਾਲ ਅਤੇ CM ਮਾਨ ਨੇ ਕੀਤੀ ਧੰਨਵਾਦ ਰੈਲੀ
Advertisement
Article Detail0/zeephh/zeephh2830075

ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਕੇਜਰੀਵਾਲ ਅਤੇ CM ਮਾਨ ਨੇ ਕੀਤੀ ਧੰਨਵਾਦ ਰੈਲੀ

Kejriwal and CM Mann Rally: ਅੱਜ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸ਼ਹਿਰ ਪਹੁੰਚੇ। ਉਨ੍ਹਾਂ ਦੇ ਨਾਲ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਹਾਲ ਹੀ ਵਿੱਚ ਹੋਈ ਉਪ ਚੋਣ ਵਿੱਚ ਜਿੱਤ ਲਈ ਵੋਟਰਾਂ ਦਾ ਧੰਨਵਾਦ ਕੀਤਾ।

 

ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣ ਤੋਂ ਬਾਅਦ ਕੇਜਰੀਵਾਲ ਅਤੇ CM ਮਾਨ ਨੇ ਕੀਤੀ ਧੰਨਵਾਦ ਰੈਲੀ

Kejriwal and CM Mann Rally (ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਹੋਈ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਭਾਰੀ ਬਹੁਮਤ ਨਾਲ ਜਿੱਤ ਹੋਈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਿਲ ਕਰਕੇ ਮੰਤਰੀ ਬਣਾਇਆ ਗਿਆ ਹੈ। ਇਸ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇੱਕ ਧੰਨਵਾਦ ਸਮਾਗਮ ਰੈਲੀ ਕੀਤੀ ਗਈ। ਜਿੱਥੇ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਸੋਦੀਆ ਅਤੇ ਵੱਖ-ਵੱਖ ਹਲਕਿਆਂ ਦੇ ਵਧਾਈ ਤਾਂ ਅਤੇ ਮੰਤਰੀਆਂ ਨੇ ਸ਼ਿਰਕਤ ਕੀਤੀ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਅੱਜ ਆਉਣ ਵਿੱਚ ਥੋੜ੍ਹਾ ਦੇਰ ਹੋ ਗਈ ਹੈ। ਕੁਝ ਮੀਟਿੰਗਾਂ ਸਨ। ਚੰਡੀਗੜ੍ਹ ਵਿੱਚ ਵੀ ਕੁਝ ਮੀਟਿੰਗਾਂ ਹਨ। ਅਸੀਂ ਲਗਾਤਾਰ ਕੰਮ ਕਰ ਰਹੇ ਹਾਂ। ਲੋਕ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਬੀਜ ਗੁਜਰਾਤ ਵਿੱਚ ਵੀ ਉੱਗਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਤੇ ਤਿੱਖੇ ਸ਼ਬਦੀ ਹਮਲੇ ਕੀਤੇ।

ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਜਨਤਾ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਹਨਾਂ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ। ਇਹਨਾਂ ਨੇ ਲੋਕਾਂ ਨੂੰ ਧਰਮ ਦੇ ਨਾਮ 'ਤੇ ਲੜਾਇਆ ਹੈ। ਇਹ ਪਾਰਟੀਆਂ ਅੱਜ ਇਸਦਾ ਨਤੀਜਾ ਭੁਗਤ ਰਹੀਆਂ ਹਨ। ਸਾਨੂੰ ਇਸਨੂੰ ਕੈਲੀਫੋਰਨੀਆ ਜਾਂ ਲੰਡਨ ਬਣਾਉਣ ਦੀ ਜ਼ਰੂਰਤ ਨਹੀਂ ਹੈ। ਸਾਡਾ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੋ ਥਾਵਾਂ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਜਨਤਾ ਨੇ ਲੁਧਿਆਣਾ ਪੱਛਮੀ ਸੀਟ ਅਤੇ ਭਾਜਪਾ ਦੇ ਗੜ੍ਹ ਗੁਜਰਾਤ ਵਿੱਚ 'ਆਪ' ਨੂੰ ਜਿੱਤ ਦਿਵਾਈ ਹੈ। ਕੇਜਰੀਵਾਲ ਨੇ ਕਿਹਾ ਕਿ ਜਿੱਥੇ ਜਿਮਨੀ ਚੋਣ ਦੇ ਵਿੱਚ ਦੂਸਰੀਆਂ ਪਾਰਟੀਆਂ ਨੇ ਉਹਨਾਂ ਦੇ ਉੱਪਰ ਸਿਰਫ ਤੰਜ ਕਸੇ ਅਤੇ ਸ਼ਬਦੀ ਹਮਲੇ ਕੀਤੇ ਪਰ ਆਮ ਆਦਮੀ ਪਾਰਟੀ ਦੀ ਰਾਜਨੀਤੀ ਇਸ ਤਰ੍ਹਾਂ ਦੀ ਨਹੀਂ ਹੈ। ਸਾਡੇ ਵੱਲੋਂ ਲੋਕਾਂ ਦੀ ਸਮੱਸਿਆ ਦੇ ਹੱਲ ਕਰਨ ਲਈ ਪੀਣ ਵਾਲੇ ਪਾਣੀ, ਚੰਗੇ ਸਕੂਲ, ਬਿਜਲੀ ਦੀ ਸਮੱਸਿਆ ਇਹਨਾਂ ਗੱਲਾਂ ਨੂੰ ਲੈ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨਾਲ ਜੋ ਬਦਲਾਅ ਆਇਆ ਹੈ ਪੂਰੇ ਦੇਸ਼ ਦੇ ਲੋਕ ਇਸ ਵੱਲ ਦੇਖ ਰਹੇ ਹਨ। ਪੰਜਾਬ ਸਿੱਖਿਆ ਵਿੱਚ ਇੱਕ ਨੰਬਰ ਦਾ ਸੂਬਾ ਬਣ ਚੁੱਕਾ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ 31 ਮਾਰਚ ਤੱਕ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚੇਗਾ। ਲੋਕਾਂ ਨੇ ਆਮ ਆਦਮੀ ਪਾਰਟੀ ਦੇ ਚੰਗੇ ਕੰਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਜਨਤਾ ਦੀਆਂ ਜੋ ਵੀ ਮੁਸ਼ਕਿਲਾਂ ਹਨ ਉਹਨਾਂ ਨੂੰ ਹੱਲ ਕੀਤਾ ਜਾਵੇਗਾ। ਧੰਨਵਾਦ ਰੈਲੀ ਵਿੱਚ ਪਹੁੰਚੇ ਵੱਖ-ਵੱਖ ਹਲਕੇ ਦੇ ਵਿਧਾਇਕ ਨੇ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੀ ਸੇਵਾ ਕਰਨ ਲਈ ਬਣੀ ਹੈ

TAGS

Trending news

;