Minister Kuldeep Dhaliwal Big Statement: ਬਿਕਰਮ ਮਜੀਠੀਆ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਿਹਾ ਸੀ ਕਿਸੇ ਵੀ ਨਸ਼ੇ ਦਾ ਧੰਦਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
Trending Photos
Minister Kuldeep Dhaliwal Big Statement (ਭਰਤ ਸ਼ਰਮਾ): ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋਣ ਵੇਲੇ ਹੀ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਸੀ ਕਿ ਜੋ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਹੋਵੇਗਾ, ਉਹ ਕਿੰਨਾ ਵੀ ਵੱਡਾ ਚਿਹਰਾ ਕਿਉਂ ਨਾ ਹੋਵੇ, ਉਸ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਨਸ਼ੇ ਦੇ ਧੰਦੇ ਵਿੱਚ ਸ਼ਾਮਿਲ ਸਾਰੇ ਲੋਕਾਂ ਤੇ ਕਾਰਵਾਈ ਕੀਤੀ ਜਾਵੇਗੀ।
ਬਿਕਰਮ ਮਜੀਠੀਆ ਵਿਰੁੱਧ ਨਸ਼ਾ ਕਾਰੋਬਾਰ ਦੇ ਸਬੂਤ ਮੌਜੂਦ
ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਬਿਕਰਮ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਵੀ ਉਸੇ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 540 ਕਰੋੜ ਰੁਪਏ ਦੇ ਲੈਣ-ਦੇਣ ਹੋਏ ਹਨ, ਜਿਸ ਵਿੱਚੋਂ 161 ਕਰੋੜ ਰੁਪਏ ਦੀ ਰਕਮ ਸਿੱਧੀ ਕੈਸ਼ ਰੂਪ ਵਿੱਚ ਬੈਂਕਾਂ ਵਿੱਚ ਡਿਪਾਜ਼ਿਟ ਹੋਈ। ਉਨ੍ਹਾਂ ਦੱਸਿਆ ਕਿ ਇਹ ਸਬੂਤ ਕੋਈ ਨਵੇਂ ਨਹੀਂ ਹਨ, ਬਲਕਿ ਇਹ 2012 ਤੋਂ ਮੌਜੂਦ ਸਨ। ਉਸ ਸਮੇਂ ਦੀ ਅਕਾਲੀ ਦਲ ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਸੀ ਪਰ ਇਰਾਦੇ ਦੀ ਕਮੀ ਕਾਰਨ ਕਾਰਵਾਈ ਨਹੀਂ ਹੋਈ। ਧਾਲੀਵਾਲ ਨੇ ਇਹ ਵੀ ਕਿਹਾ ਕਿ ਨਵੰਬਰ 2013 ਵਿੱਚ ਜਦੋਂ ਨਸ਼ਾ ਤਸਕਰ ਜਗਦੀਸ਼ ਭੋਲਾ ਫੜਿਆ ਗਿਆ ਸੀ, ਉਸ ਨੇ ਵੀ ਮਜੀਠੀਆ ਦਾ ਨਾਂ ਲਿਆ ਅਤੇ ਕੋਰਟ ਵਿੱਚ ਵੀ ਬਿਆਨ ਦਿੱਤੇ ਸਨ।
ਇਸ ਮਾਮਲੇ ਵਿੱਚ ਤਤਕਾਲੀ ਈ.ਡੀ. ਹੈਡ ਨਿਰੰਜਨ ਸਿੰਘ ਵੀ ਹੁਣ ਆਪਣਾ ਪੱਖ ਰੱਖਣਗੇ। ਕੈਬਨਿਟ ਮੰਤਰੀ ਨੇ ਇਨ੍ਹਾਂ ਸਾਰੇ ਤੱਥਾਂ ਨੂੰ ਸਾਹਮਣੇ ਰੱਖਦਿਆਂ ਸਾਫ ਕੀਤਾ ਕਿ ਹੁਣ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਵਿੱਚ ਬਹੁਤ ਗੰਭੀਰ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਕੋਈ ਕਮਜ਼ੋਰੀ ਨਹੀਂ ਛੱਡੇਗੀ।