Punjab Cabinet Meeting: ਅੱਜ ਪੰਜਾਬ ਕੈਬਨਿਟ ਮੀਟਿੰਗ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।
Trending Photos
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (22 ਜੁਲਾਈ) ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 10:30 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਹਾਲਾਂਕਿ ਸੂਤਰਾਂ ਅਨੁਸਾਰ ਇਸ ਸਮੇਂ ਦੌਰਾਨ ਲੈਂਡ ਪੂਲਿੰਗ ਦਾ ਮੁੱਦਾ ਪ੍ਰਮੁੱਖ ਹੋਣ ਵਾਲਾ ਹੈ। ਸਰਕਾਰ ਇਸ ਯੋਜਨਾ 'ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਹੋਰ ਰਾਹਤ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ।
ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੂਬੇ ਦੇ ਕਈ ਪੰਚਾਂ ਅਤੇ ਸਰਪੰਚਾਂ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਯੋਜਨਾ ਬਾਰੇ ਫੀਡਬੈਕ ਵੀ ਲਿਆ ਗਿਆ ਹੈ। ਇਸ ਤੋਂ ਬਾਅਦ ਯੋਜਨਾ ਵਿੱਚ ਕੁਝ ਬਦਲਾਅ ਵੀ ਕੀਤੇ ਗਏ ਹਨ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਨੂੰ ਲੈ ਕੇ ਸਰਕਾਰ ਵਿਰੁੱਧ ਇਕੱਠੀਆਂ ਹੋ ਗਈਆਂ ਹਨ।
21 ਦਿਨਾਂ ਦੇ ਅੰਦਰ ਲੇਟਰ ਆਫ ਇੰਟੈਂਟ ਜਾਰੀ
ਇਸ ਤੋਂ ਪਹਿਲਾਂ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕਿਸਾਨਾਂ ਦੀ ਸਹਿਮਤੀ ਮਿਲਣ ਦੇ 21 ਦਿਨਾਂ ਦੇ ਅੰਦਰ, ਉਨ੍ਹਾਂ ਨੂੰ ਲੇਟਰ ਆਫ ਇੰਟੈਂਟ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਜਦੋਂ ਤੱਕ ਵਿਕਾਸ ਕਾਰਜ ਸ਼ੁਰੂ ਨਹੀਂ ਹੁੰਦਾ, ਕਿਸਾਨਾਂ ਨੂੰ ਪ੍ਰਤੀ ਏਕੜ ₹ 50,000 ਦੀ ਸਾਲਾਨਾ ਪੇਸ਼ਗੀ ਅਦਾਇਗੀ ਦਿੱਤੀ ਜਾਵੇਗੀ। ਹਾਲਾਂਕਿ, ਮੁੱਖ ਮੰਤਰੀ ਨੇ ਧੂਰੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਇਸ ਰਕਮ ਨੂੰ ਵਧਾਉਣ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਜਦੋਂ ਤੱਕ ਵਿਕਾਸ ਕਾਰਜ ਸ਼ੁਰੂ ਨਹੀਂ ਹੁੰਦੇ, ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਕਰ ਸਕਣਗੇ ਅਤੇ ਇਸ ਤੋਂ ਹੋਣ ਵਾਲਾ ਸਾਰਾ ਮੁਨਾਫ਼ਾ ਵੀ ਉਨ੍ਹਾਂ ਦਾ ਹੀ ਹੋਵੇਗਾ।