Tarn Taran News: ਮ੍ਰਿਤਕ ਦੀ ਪਛਾਣ 21 ਸਾਲਾ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹੈ, ਜੋ ਦੋ ਸਾਲ ਪਹਿਲਾਂ ਕੈਨੇਡਾ ਪੜ੍ਹਨ ਗਈ ਸੀ ਅਤੇ ਮੈਡੀਕਲ ਦੀ ਵਿਦਿਆਰਥਣ ਸੀ।
Trending Photos
Tarn Taran News: ਕੈਨੇਡਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਇੱਕ 21 ਸਾਲਾ ਭਾਰਤੀ ਵਿਦਿਆਰਣ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਵਿਦਿਆਰਥਣ ਕੰਮ 'ਤੇ ਜਾਣ ਲਈ ਬੱਸ ਸਟੈਂਡ 'ਤੇ ਖੜ੍ਹੀ ਸੀ ਜਦੋਂ ਉਸ ਨੂੰ ਕਿਸੇ ਹੋਰ ਵਾਹਨ ਵਿੱਚ ਸਵਾਰ ਇੱਕ ਕਾਰ ਸਵਾਰ ਵੱਲੋਂ ਚਲਾਈ ਗਈ ਗੋਲੀ ਲੱਗ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ, ਜੋ ਕਿ ਹੈਮਿਲਟਨ, ਓਨਟਾਰੀਓ ਦੇ ਮੋਹੌਕ ਕਾਲਜ ਦੀ ਵਿਦਿਆਰਥਣ ਹੈ। ਹੈਮਿਲਟਨ ਪੁਲਿਸ ਬੁੱਧਵਾਰ ਨੂੰ ਵਾਪਰੀ ਇਸ ਘਟਨਾ ਦੀ ਜਾਂਚ ਕਰ ਰਹੀ ਹੈ।
ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਅਸੀਂ ਹੈਮਿਲਟਨ, ਓਨਟਾਰੀਓ ਵਿੱਚ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਮੌਤ ਤੋਂ ਬਹੁਤ ਦੁਖੀ ਹਾਂ।" ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੇ ਸਮੇਂ ਪੀੜਤਾ ਕੰਮ ‘ਤੇ ਜਾਣ ਲਈ ਬੱਸ ਸਟਾਪ ‘ਤੇ ਖੜ੍ਹੀ ਬੱਸ ਦੀ ਉਡੀਕ ਕਰ ਰਹੀ ਸੀ ਇਸ ਦੌਰਾਨ ਉਸਨੂੰ ਗੋਲੀ ਲੱਗ ਗਈ। ਓਨਾ ਕਿਹਾ ਕਿ ਬੱਸ ਸਟਾਪ ਦੇ ਨੇੜੇ ਇੱਕ ਕਾਰ ‘ਚੋ ਗੋਲੀਆਂ ਚਲਾਈਆਂ ਗਈਆਂ। ਦਰਅਸਲ ਦੋ ਕਾਰ ਸਵਾਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾਈਆਂ ਸਨ। ਇਸ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥਣ ਨੂੰ ਗੋਲ਼ੀ ਲੱਗ ਗਈ ਅਤੇ ਉਸਦੀ ਜਾਨ ਚਲੀ ਗਈ।
ਮ੍ਰਿਤਕ ਦੀ ਪਛਾਣ 21 ਸਾਲਾ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹੈ, ਜੋ ਦੋ ਸਾਲ ਪਹਿਲਾਂ ਕੈਨੇਡਾ ਪੜ੍ਹਨ ਗਈ ਸੀ ਅਤੇ ਮੈਡੀਕਲ ਦੀ ਵਿਦਿਆਰਥਣ ਸੀ। ਪਰਿਵਾਰ ਅਨੁਸਾਰ, ਕੈਨੇਡਾ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਪੂਰੀ ਘਟਨਾ ਬਾਰੇ ਦੱਸਿਆ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 7.30 ਵਜੇ ਦੇ ਕਰੀਬ ਹੈਮਿਲਟਨ ਦੇ ਅੱਪਰ ਜੇਮਸ ਇਲਾਕੇ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਭਾਰਤੀ ਵਿਦਿਆਰਥਣ ਜ਼ਖਮੀ ਹਾਲਤ ਵਿੱਚ ਮਿਲੀ ਅਤੇ ਉਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਪੁਲਿਸ ਵੱਲੋਂ ਤੁਰੰਤ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਮੌਤ ਹੋ ਗਈ।
ਸਥਾਨਕ ਪੁਲਿਸ ਦੇ ਅਨੁਸਾਰ, ‘ਉਹ ਇੱਕ ਬੇਕਸੂਰ ਪੀੜਤ ਸੀ ਜੋ ਬੱਸ ਸਟਾਪ ‘ਤੇ ਹੋਈ ਗੋਲੀਬਾਰੀ ਵਿੱਚ ਫਸ ਗਈ ਸੀ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਅਸੀਂ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹਾਂ ਅਤੇ ਹਰ ਲੋੜੀਂਦੀ ਮਦਦ ਪ੍ਰਦਾਨ ਕਰ ਰਹੇ ਹਾਂ। ਇਸ ਔਖੇ ਸਮੇਂ ਵਿੱਚ ਸਾਡੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਦੇ ਨਾਲ ਹਨ।”