Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Trending Photos
Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ, ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਹੈਂਡ ਗ੍ਰੇਨੇਡ ਅਤੇ ਇੱਕ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ ਆਈਐਸਆਈ ਅੱਤਵਾਦੀ ਨੈੱਟਵਰਕ ਲਈ ਕੰਮ ਕਰ ਰਹੇ ਸਨ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਦੀ ਅਗਵਾਈ ਵਾਲੇ ਬੀਕੇਆਈ ਮਾਡਿਊਲ ਦੇ 5 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹਨ।
ਮੁਲਜ਼ਮ ਪੁਲਿਸ ਸਟੇਸ਼ਨ 'ਤੇ ਗ੍ਰੇਨੇਡ ਸੁੱਟਣ ਦੀ ਤਿਆਰੀ ਕਰ ਰਹੇ ਸਨ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਂ ਮੁਲਜ਼ਮਾਂ ਨੇ ਮਿਲ ਕੇ ਪੁਲਿਸ ਸਟੇਸ਼ਨ 'ਤੇ ਦੁਬਾਰਾ ਗ੍ਰੇਨੇਡ ਹਮਲਾ ਕਰਨ ਦੀ ਯੋਜਨਾ ਬਣਾਈ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਕਵਰੀ ਆਪ੍ਰੇਸ਼ਨ ਦੌਰਾਨ ਦੋਸ਼ੀ ਅਜੈ ਕੁਮਾਰ ਨੇ ਸਰਵਿਸ ਹਥਿਆਰ ਖੋਹ ਲਿਆ ਤੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।
ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਹੱਥਗੋਲੇ, ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਜਦੋਂ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਨ੍ਹਾਂ ਵਿੱਚੋਂ ਇੱਕ ਨੇ ਪੁਲਿਸ ਕਰਮਚਾਰੀ ਦਾ ਸਰਵਿਸ ਰਿਵਾਲਵਰ ਖੋਹ ਲਿਆ ਅਤੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਦੋਸ਼ੀ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਨਰੇਸ਼ ਕੁਮਾਰ ਉਰਫ਼ ਬਬਲੂ, ਅਭਿਨਵ ਕੁਮਾਰ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅਜੂ, ਸੰਨੀ ਕੁਮਾਰ ਅਤੇ ਇੱਕ ਨਾਬਾਲਗ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਹੱਥਗੋਲੇ ਤੋਂ ਇਲਾਵਾ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : Punjab vs Haryana: ਪਾਣੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਮਰੁਤਬਾ ਨਾਇਬ ਸੈਣੀ ਨੂੰ ਲਿਖਿਆ ਪੱਤਰ