ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਦਿੱਤੀ ਸਹਿਮਤੀ
Advertisement
Article Detail0/zeephh/zeephh2722872

ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਦਿੱਤੀ ਸਹਿਮਤੀ

Lawrence Bishnoi Interview: ਅਕਤੂਬਰ 'ਚ ਰਾਜ ਦੇ ਗ੍ਰਹਿ ਵਿਭਾਗ ਨੇ ਪੁਲਿਸ ਦੀ ਹਿਰਾਸਤ 'ਚੋਂ ਬਿਸ਼ਨੋਈ ਦੀ ਇੰਟਰਵਿਊ ਲਈ ਕਥਿਤ ਤੌਰ 'ਤੇ ਸਹੂਲਤ ਦੇਣ ਲਈ ਦੋ ਡਿਪਟੀ ਸੁਪਰਡੈਂਟ ਰੈਂਕ ਦੇ ਅਫ਼ਸਰਾਂ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ ।

ਬਿਸ਼ਨੋਈ ਦੀ ਇੰਟਰਵਿਊ ਮਾਮਲੇ 'ਚ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਦਿੱਤੀ ਸਹਿਮਤੀ

Lawrence Bishnoi Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 2023 'ਚ ਮੋਹਾਲੀ ਸੀ.ਆਈ.ਏ ਸਟਾਫ 'ਚੋਂ ਇਕ ਨਿੱਜੀ ਚੈਨਲ ਨੂੰ ਕਰਵਾਈ ਗਈ ਇੰਟਰਵਿਊ ਦੇ ਮਾਮਲੇ 'ਚ 7 ਪੁਲਿਸ ਮੁਲਾਜ਼ਮਾਂ ਨੇ ਪੋਲੀਗ੍ਰਾਫ ਟੈਸਟ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਐੱਸ.ਆਈ.ਟੀ. ਵਲੋਂ ਮੋਹਾਲੀ ਦੀ ਇਕ ਅਦਾਲਤ 'ਚ ਥਾਣੇਦਾਰ ਜਗਤਪਾਲ ਸਿੰਘ ਉਰਫ ਜੱਗੂ ਏ.ਐੱਸ.ਆਈ ਮੁਖਤਿਆਰ ਸਿੰਘ, ਸਿਪਾਹੀ ਸਿਮਰਨਜੀਤ ਸਿੰਘ, ਸਿਪਾਹੀ ਹਰਪ੍ਰੀਤ ਸਿੰਘ, ਸਿਪਾਹੀ ਬਲਵਿੰਦਰ ਸਿੰਘ, ਸਿਪਾਹੀ ਸਤਨਾਮ ਸਿੰਘ, ਸਿਪਾਹੀ ਅੰਮ੍ਰਿਤਪਾਲ ਸਿੰਘ ਦਾ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਅਰਜ਼ੀ ਦਾਇਰ ਕੀਤੀ ਸੀ।

ਇਸ ਅਰਜ਼ੀ 'ਤੇ ਸਾਰੇ ਪੁਲਿਸ ਮੁਲਾਜ਼ਮਾਂ ਨੇ ਸਹਿਮਤੀ ਪ੍ਰਗਟਾਈ। ਅਦਾਲਤ ਨੇ ਉਨ੍ਹਾਂ ਦਾ ਪੌਲੀਗ੍ਰਾਫ ਟੈਸਟ ਕਰਵਾਉਣ ਲਈ ਇਜਾਜ਼ਤ ਦੇ ਦਿੱਤੀ ਹੈ। ਇਸ ਕੇਸ ਦੇ ਜਾਂਚ ਅਧਿਕਾਰੀ ਨੂੰ ਹੁਕਮ ਕੀਤੇ ਗਏ ਹਨ ਕਿ ਉਹ ਨਿਯਮਾਂ ਮੁਤਾਬਕ ਸਹਿਮਤੀ ਪ੍ਰਗਟਾਉਣ ਵਾਲਿਆਂ ਦਾ ਪੋਲੀਗ੍ਰਾਫ ਟੈਸਟ ਕਰਵਾਵੇ ।

ਜਾਣਕਾਰੀ ਅਨੁਸਾਰ ਮਾਰਚ 2023 'ਚ ਪ੍ਰਸਾਰਿਤ ਕੀਤੀ ਗਈ ਇੰਟਰਵਿਊ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਸੀ।

ਗੁਰਸ਼ੇਰ ਸਿੰਘ ਉਸ ਸਮੇਂ ਡੀ.ਐੱਸ.ਪੀ (ਇਨਵੈਸਟੀਗੇਸ਼ਨ) ਸਨ ਤੇ ਬਿਸ਼ਨੋਈ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕੇਸ 'ਚ ਤਿਹਾੜ ਜੇਲ੍ਹ ਤੋਂ ਖਰੜ ਸੀ.ਆਈ.ਏ.ਲਿਆਂਦਾ ਗਿਆ ਸੀ। ਅਕਤੂਬਰ 'ਚ ਰਾਜ ਦੇ ਗ੍ਰਹਿ ਵਿਭਾਗ ਨੇ ਪੁਲਿਸ ਦੀ ਹਿਰਾਸਤ 'ਚੋਂ ਬਿਸ਼ਨੋਈ ਦੀ ਇੰਟਰਵਿਊ ਲਈ ਕਥਿਤ ਤੌਰ 'ਤੇ ਸਹੂਲਤ ਦੇਣ ਲਈ ਦੋ ਡਿਪਟੀ ਸੁਪਰਡੈਂਟ ਰੈਂਕ ਦੇ ਅਫ਼ਸਰਾਂ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ । ਇਸ ਤਰ੍ਹਾਂ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਨੂੰ 'ਚ ਰੱਖਦਿਆਂ ਉਸ ਸਮੇਂ ਦੇ ਅਧਿਕਾਰੀਆਂ 'ਚ ਤੋਂ ਡੀ.ਐੱਸ.ਪੀ.ਗੁਰਸ਼ੇਰ ਸਿੰਘ ਸੰਧੂ ਅਤੇ ਸਮਰ ਵਨੀਤ ਤੋਂ ਇਲਾਵਾ ਸਬ-ਇੰਸਪੈਕਟਰ ਰੀਨਾ, ਜਗਤਪਾਲ ਜਾਂਗ, ਸ਼ਗਨਜੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ ਮੁਖਤਿਆਰ ਸਿੰਘ ਅਤੇ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮਾਰਚ 'ਚ ਲਾਰੇਂਸ ਬਿਸ਼ਨੋਈ ਦੇ ਦੋ ਇੰਟਰਵਿਊ ਇਕ ਟੀ.ਵੀ. ਚੈਨਲ ਦੁਆਰਾ ਪ੍ਰਸਾਰਿਤ ਕੀਤੇ ਗਏ ਸਨ ਜਦੋਂ ਉਹ ਪੰਜਾਬ ਪੁਲਿਸ ਦੀ ਹਿਰਾਸਤ 'ਚ ਸੀ।

Trending news

;