ਅੰਮ੍ਰਿਤਸਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਰੱਖਣਾ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਹੈ ਇਸ ਦੇ ਚਲਦੇ ਅੱਜ ਉਹ ਸੜਕਾਂ ਤੇ ਉਤਰੇ ਹੋਏ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
Trending Photos
Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਹਲਕਾ ਉੱਤਰੀ ਦੇ ਵਿੱਚ ਅੱਜ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਹੇਠ ਕਾਲਾ ਮਾਲਾ ਚੌਂਕ ਤੋਂ ਫੋਰੈਸਟ ਚੌਂਕ ਤੱਕ ਸਫਾਈ ਅਭਿਆਨ ਚਲਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਦੇ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਵੀ ਨਾਲ ਮਜੂਦ ਰਹੇ ਅਤੇ ਅੰਮ੍ਰਿਤਸਰ ਉੱਤਰੀ ਹਲਕੇ ਦੀ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।
ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਲਗਾਤਾਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹੈ ਜਿਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵੱਲੋਂ ਉਹਨਾਂ ਦੀ ਡਿਊਟੀ ਅੰਮ੍ਰਿਤਸਰ ਦੇ ਹਲਕਾ ਉੱਤਰੀ ਚ ਲਗਾਈ ਗਈ ਹੈ। ਅਤੇ ਉਹ ਤੇ ਉਨਾਂ ਦੇ ਨਾਲ ਸਫਾਈ ਸੇਵਕ ਦੇ ਵੱਲੋਂ ਘਾਲਾ ਮਾਲਾ ਚੌਂਕ ਤੋਂ ਲੈ ਕੇ 4 ਅਸ ਚੌਂਕ ਤੱਕ ਸਫਾਈ ਅਭਿਆਨ ਚਲਾਇਆ ਗਿਆ ਅਤੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ, ਉਹਨਾਂ ਨੇ ਕਿਹਾ ਕਿ ਇਸ ਅਭਿਆਨ ਦੇ ਵਿੱਚ ਸਾਨੂੰ ਅੰਮ੍ਰਿਤਸਰ ਵਾਸਿਆਂ ਦਾ ਵੀ ਸਹਿਯੋਗ ਚਾਹੀਦਾ ਹੈ ਕਿਉਂਕਿ ਉਹਨਾਂ ਤੋਂ ਬਿਨਾਂ ਐ ਮਕਸਦ ਕਦੇ ਵੀ ਸਰਕਾਰ ਦਾ ਪੂਰਾ ਨਹੀਂ ਹੋ ਸਕਦਾl ਉਹਨਾਂ ਨੇ ਕਿਹਾ ਕਿ ਸਫ਼ਾਈ ਅਭਿਆਨ ਰੋਜਾਨਾ ਚਲਾਇਆ ਜਾਵੇਗਾ।
ਅੰਮ੍ਰਿਤਸਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਰੱਖਣਾ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਹੈ ਇਸ ਦੇ ਚਲਦੇ ਅੱਜ ਉਹ ਸੜਕਾਂ ਤੇ ਉਤਰੇ ਹੋਏ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।