Aam Aadmi Party Protest: ਆਮ ਆਦਮੀ ਪਾਰਟੀ ਨੇ ਪ੍ਰਤਾਪ ਬਾਜਵਾ ਦੇ ਬਿਆਨ ਦੇ ਖਿਲਾਫ ਸੜ੍ਹਕਾਂ 'ਤੇ ਉਤਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ ਹੈ।
Trending Photos
Aam Aadmi Party Protest: ਕਾਂਗਰਸੀ ਵਿਧਾਇਕ ਅਤੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦੇ ਬੰਬ ਵਾਲੇ ਬਿਆਨ ਨੂੰ ਲੈ ਕੇ ਲਗਾਤਾਰ ਘਮਸਾਣ ਜਾਰੀ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਨੇ ਹੁਣ ਕਾਂਗਰਸ ਪਾਰਟੀ ਦੇ ਖਿਲਾਫ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਪ੍ਰਤਾਪ ਬਾਜਵਾ ਦੇ ਬਿਆਨ ਦੇ ਖਿਲਾਫ ਸੜ੍ਹਕਾਂ 'ਤੇ ਉਤਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕਾਂਗਰਸ ਦਾ ਹੱਥ ਅੱਤਵਾਦੀਆਂ ਦੇ ਨਾਲ ਹੈ।
ਜ਼ਿਕਰ ਕਰ ਦਈਏ ਕਿ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ 'ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, "ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।" ਐਤਵਾਰ ਨੂੰ ਸ਼ੋਅ ਤੋਂ ਪਹਿਲਾਂ ਜਿਵੇਂ ਹੀ ਟੀਜ਼ਰ ਚੱਲਣਾ ਸ਼ੁਰੂ ਹੋਇਆ, ਸਰਕਾਰ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ।
ਦੁਪਹਿਰ 12 ਵਜੇ ਦੇ ਕਰੀਬ, ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਚੰਡੀਗੜ੍ਹ ਦੇ ਸੈਕਟਰ 8 ਸਥਿਤ ਬਾਜਵਾ ਦੇ ਘਰ ਪਹੁੰਚੇ। ਬਾਜਵਾ ਨੇ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਦੇ ਸਰੋਤ ਬਾਰੇ ਵੀ ਪੁੱਛਿਆ। ਉਹ ਉੱਥੇ ਲਗਭਗ 15 ਮਿੰਟ ਰਹੇ। ਇਸ ਤੋਂ ਬਾਅਦ ਉਹ ਉੱਥੋਂ ਚਲੀ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਸਹਿਯੋਗ ਨਹੀਂ ਕਰ ਰਹੇ। ਜਿਵੇਂ ਹੀ ਸ਼ਾਮ 8 ਵਜੇ ਸ਼ੋਅ ਖਤਮ ਹੋਇਆ, ਮਾਮਲਾ ਦਰਜ ਕਰ ਲਿਆ ਗਿਆ।