ਜਿਸ ਤਰੀਕੇ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਉਸ ਨੂੰ ਹੁਣ ਅੱਗੇ ਵਧਾਉਂਦਿਆਂ ਹੋਇਆ ਆਮ ਆਦਮੀ ਪਾਰਟੀ ਵੱਲੋਂ ਇਕ ਖਾਸ ਵਿੰਗ ਦਾ ਐਲਾਨ ਕਰ ਦਿੱਤਾ ਗਿਆ। ਇਸ ਵਿੰਗ ਦੇ ਜ਼ਰੀਏ ਉਨਾਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਜਾਂ ਉਨਾਂ ਦੇ
Trending Photos
Yudh Nashian Virudh (ਕਮਲਦੀਪ ਸਿੰਘ): ਜਿਸ ਤਰੀਕੇ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਉਸ ਨੂੰ ਹੁਣ ਅੱਗੇ ਵਧਾਉਂਦਿਆਂ ਹੋਇਆ ਆਮ ਆਦਮੀ ਪਾਰਟੀ ਵੱਲੋਂ ਇਕ ਖਾਸ ਵਿੰਗ ਦਾ ਐਲਾਨ ਕਰ ਦਿੱਤਾ ਗਿਆ। ਇਸ ਵਿੰਗ ਦੇ ਜ਼ਰੀਏ ਉਨਾਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਜਾਂ ਉਨਾਂ ਦੇ ਘਰ ਤਬਾਹ ਹੋ ਰਹੇ ਹਨ। ਇਸ ਵਿੰਗ ਦਾ ਮੁੱਖ ਕੰਮ ਲੋਕਾਂ ਵਿੱਚ ਨਸ਼ੇ ਦੇ ਨੁਕਸਾਨਾਂ ਨੂੰ ਲੈ ਕੇ ਜਾਗਰੂਕਤਾ ਫੈਲਾਈ ਜਾਵੇਗੀ।
ਇਸ ਵਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਤੌਰ ਤੇ 6 ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਕਮੇਟੀ ਵਿੱਚ ਚੀਫ਼ ਸਪੋਕਸਪਰਸਨ ਦੇ ਤੌਰ ਉਤੇ ਬਲਤੇਜ ਪਨੂੰ ਨੂੰ ਸ਼ਾਮਲ ਕੀਤਾ ਗਿਆ ਹੈ। ਮਾਝਾ ਜ਼ੋਨ ਦੇ ਕੋਆਰਡੀਨੇਟਰ ਦੇ ਤੌਰ ਸੋਨੀਆ ਮਾਨ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਦੁਆਬਾ ਦੇ ਕੋਆਰਡੀਨੇਟਰ ਵਜੋਂ ਨੇਅਨ ਛਾਬੜਾ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਮਾਲਵਾ ਈਸਟ ਦੇ ਕੋਆਰਡੀਨੇਟਰ ਜਗਦੀਪ ਜੱਗਾ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਮਾਲਵਾ ਵੈਸਟ ਦੇ ਕੋਆਰਡੀਨੇਟਰ ਚੁਸ਼ਪਿੰਦਰ ਸਿੰਘ ਚਹਿਲ ਅਤੇ ਮਾਲਵਾ ਸੈਂਟਰਲ ਦੇ ਕੋਆਰਡੀਨੇਟਰ ਸੁਖਦੀਪ ਸਿੰਘ ਢਿੱਲਵਾਂ ਨੂੰ ਸ਼ਾਮਲ ਕੀਤਾ ਗਿਆ ਹੈ।