Faridkot News: ਬੀਤੇ ਦਿਨੀਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਂਆਂ ਵਾਲਾ ਕਲਾਂ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
Trending Photos
Faridkot News: ਬੀਤੇ ਦਿਨੀਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਂਆਂ ਵਾਲਾ ਕਲਾਂ ਵਿੱਚ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦਾ ਕਥਿਤ ਮੁੱਖ ਮੁਲਜ਼ਮ ਜਗਸੀਰ ਸਿੰਘ ਜ਼ਖ਼ਮੀ ਹਾਲਤ ਵਿਚ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਦਾਖ਼ਲ ਹੋਇਆ ਸੀ ਜਿਥੇ ਉਸ ਉਤੇ ਡਾਕਟਰਾਂ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਉਸ ਨੇ ਆਪਣਾ ਕੇਸ ਮਜ਼ਬੂਤ ਬਣਾਉਣ ਲਈ ਡਾਕਟਰਾਂ ਨੂੰ 10 ਹਜ਼ਾਰ ਰੁਪਏ ਰਿਸ਼ਵਤ ਦੇਣ ਦੀ ਕੋਸ਼ਿਸ ਕੀਤੀ ਹੈ।
ਪੁਲਿਸ ਵੱਲੋਂ ਉਕਤ ਕਥਿਤ ਮੁਲਜ਼ਮ ਖਿਲਾਫ਼ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਸਨ ਤੇ ਉਸ ਦੀ ਨਿਗਰਾਨੀ ਲਈ 2 ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਸਨ ਪਰ ਦੇਰ ਸ਼ਾਮ ਉਕਤ ਕਥਿਤ ਮੁਲਜ਼ਮ ਜਗਸੀਰ ਸਿੰਘ ਹਸਪਤਾਲ ਦੇ ਆਰਥੋ ਵਿਭਾਗ ਵਿਚੋਂ ਪੁਲਿਸ ਮੁਲਾਜ਼ਮਾਂ ਨੂੰ ਚਕਮਾਂ ਦੇ ਕੇ ਫਰਾਰ ਹੋ ਗਿਆ, ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਉਧਰ ਦੂਸਰੇ ਪਾਸੇ ਇਸ ਮਾਮਲੇ ਵਿਚ ਪੀੜਤ ਪਰਿਵਾਰ ਜਿਨ੍ਹਾਂ ਦੇ ਘਰ ਉਤੇ ਹਮਲਾ ਹੋਇਆ ਸੀ ਵੀ ਮੀਡੀਆ ਸਾਹਮਣੇ ਆਇਆ ਅਤੇ ਉਨ੍ਹਾਂ ਵੱਲੋਂ ਖੁਦ ਨੂੰ ਅਸੁਰੱਖਿਅਤ ਮਹਿਸੂਸ ਕੀਤਾ ਜਾ ਰਿਹਾ। ਪੀੜਤ ਪਰਿਵਾਰ ਦੇ ਨੌਜਵਾਨ ਜੀਵਨ ਸਿੰਘ ਨੇ ਕਿਹਾ ਕਿ ਜਿਹੜੇ ਬੰਦੇ ਉਤੇ 2 ਮੁਕੱਦਮੇ ਦਰਜ ਸਨ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਦੀ ਭੰਨਤੋੜ ਕੀਤੀ, ਉਸ ਦੇ ਪਿਤਾ ਦੇ ਗੰਭੀਰ ਸੱਟਾਂ ਮਾਰੀਆਂ।
ਇਹ ਵੀ ਪੜ੍ਹੋ : JD Vance: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਪਰਿਵਾਰ ਸਮੇਤ ਭਾਰਤ ਪੁੱਜੇ; ਪੀਐਮ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ
ਹਸਪਤਾਲ ਵਿਚ ਡਾਕਟਰਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ ਕੀਤੀ ਉਹ ਬੰਦਾ ਪੁਲਿਸ ਦੀ ਨਿਗਰਾਨੀ ਹੇਠੋਂ ਹੁਣ ਫਰਾਰ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਡਰ ਹੈ ਕਿ ਕੀਤੇ ਇਹ ਬੰਦਾ ਉਨ੍ਹਾਂ ਦੇ ਘਰ ਉਤੇ ਦੁਬਾਰਾ ਹਮਲਾ ਨਾ ਕਰ ਦੇਵੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਫੜ੍ਹਿਆ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਕੀਤੀ ਜਾਵੇ। ਫਰੀਦਕੋਟ ਪੁਲਿਸ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : Jalandhar Accident: ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਮੌਤ ਹੋਣ ਉਤੇ ਪਰਿਵਾਰ ਦਾ ਬੁਰਾ ਹਾਲ