Batala News: ਹਾਈ ਕੋਰਟ ਦੇ ਹੁਕਮਾਂ ਉਤੇ ਸਿਵਲ ਪ੍ਰਸ਼ਾਸਨ ਨੇ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵੱਡੀ ਕਾਰਵਾਈ ਕੀਤੀ ਗਈ।
Trending Photos
Batala News: ਹਾਈ ਕੋਰਟ ਦੇ ਹੁਕਮਾਂ ਉਤੇ ਸਿਵਲ ਪ੍ਰਸ਼ਾਸਨ ਨੇ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵੱਡੀ ਕਾਰਵਾਈ ਕਰਦਿਆਂ ਬਟਾਲਾ ਦੇ ਧਰਮਪੁਰਾ ਸਥਿਤ ਸਤਿਗੁਰੂ ਕਬੀਰ ਭਵਨ ਤੇ ਨਿਹੰਗ ਸਿੰਘਾਂ ਵੱਲੋਂ ਬਣਾਏ ਗਏ ਗੁਰਦੁਆਰਾ ਸਾਹਿਬ ਉਤੇ ਵੱਡੀ ਕਾਰਵਾਈ ਕਰਦਿਆਂ ਦੋਹਾਂ ਧਾਰਮਿਕ ਸਥਾਨਾਂ ਨੂੰ ਉਥੋਂ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਿਹੰਗ ਸਿੰਘਾਂ ਦੇ ਵਿਰੋਧ ਦੇ ਕਾਰਨ ਅਧੂਰੀ ਕਾਰਵਾਈ ਹੀ ਹੋ ਸਕੀ ਹੈ।
ਸਿਵਲ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਉਕਤ ਜਗ੍ਹਾ ਉਤੇ ਉਸਾਰੇ ਗਏ ਸਤਿਗੁਰੂ ਕਬੀਰ ਭਵਨ ਨੂੰ ਢਾਹ ਕੇ ਭਵਨ ਵਿੱਚ ਰੱਖੀ ਸਤਿਗੁਰੂ ਕਬੀਰ ਸਾਹਿਬ ਜੀ ਦੀ ਪਾਵਨ ਮੂਰਤੀ ਨੂੰ ਉਥੋਂ ਉਠਾ ਕੇ ਲੈ ਗਏ ਹਨ। ਉਧਰ ਪ੍ਰਸ਼ਾਸਨ ਦੀ ਕਾਰਵਾਈ ਦੀ ਭਿਣਕ ਪੈਂਦਿਆਂ ਹੀ ਬੀਤੀ ਰਾਤ ਤੋਂ ਹੀ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਪਹੁੰਚ ਗਏ ਅਤੇ ਨਿਹੰਗ ਸਿੰਘਾਂ ਦੇ ਵਿਰੋਧ ਕਾਰਨ ਸਿਵਲ ਪ੍ਰਸ਼ਾਸਨ ਉਥੇ ਉਸਾਰੇ ਗਏ ਗੁਰਦੁਆਰਾ ਸਾਹਿਬ ਨੂੰ ਹਟਾਉਣ ਲਈ ਕਾਰਵਾਈ ਕਾਮਯਾਬ ਨਹੀਂ ਹੋ ਸਕੇ।
ਗੁਰੂ ਨਾਨਕ ਦਲ ਮੜੀਆਂਵਾਲ ਦੇ ਸੇਵਾਦਾਰ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ 1967 ਵਿੱਚ ਨਗਰ ਸੁਧਾਰ ਟਰੱਸਟ ਨੇ ਇਹ ਜਗ੍ਹਾ ਧਾਰਮਿਕ ਸਥਾਨਾਂ ਲਈ ਛੱਡੀ ਸੀ ਪਰ ਹੁਣ ਮੌਜੂਦਾ ਸਰਕਾਰ ਇਸ ਜਗ੍ਹਾ ਨੂੰ ਕਮਰਸ਼ੀਅਲ ਉਸਾਰੀ ਕਰਕੇ ਵੇਚਣਾ ਚਾਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੰਗਤ ਦੀ ਭਾਵਨਾ ਨੂੰ ਰੱਖਦੇ ਆ ਇੱਥੇ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀਆਂ ਦਾ ਪ੍ਰਕਾਸ਼ ਹੈ ਤੇ ਸਵੇਰੇ ਸ਼ਾਮ ਗੁਰਮਤਿ ਮਰਿਆਦਾ ਅਨੁਸਾਰ ਮਰਿਆਦਾ ਨਿਭਾਈ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਵਿਆਹ ਪੁਰਬ ਦੇ ਸਬੰਧ ਵਿੱਚ ਇਸ ਜਗ੍ਹਾ ਉਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇੱਥੇ ਮਹਾਰਾਜ ਜੀ ਦਾ ਦਰਬਾਰ ਸੱਜਿਆ ਹੈ ਅਤੇ ਸਜਿਆ ਹੀ ਰਹੇਗਾ। ਮੌਕੇ ਦੇ ਗਵਾਹਾਂ ਅਨੁਸਾਰ ਰਾਤ ਇਸ ਜਗ੍ਹਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਸੀ।
ਕਾਰਵਾਈ ਮੌਕੇ ਏਡੀਸੀ ਗੁਰਦਾਸਪੁਰ, ਐਸਡੀਐਮ ਬਟਾਲਾ, ਐਸਪੀ ਅਤੇ ਹੋਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਹਾਜ਼ਰ ਸਨ। ਮੌਕੇ ਉਤੇ ਮੌਜੂਦ ਕਿਸੇ ਵੀ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਨੇ ਇਸ ਬਾਰੇ ਕੋਈ ਵੀ ਗੱਲ ਕਰਨ ਤੋਂ ਪਾਸਾ ਵੱਟੀ ਰੱਖਿਆ।