ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਗੇ ਮੁਸ਼ਕਿਲਾਂ ਦਾ ਪਹਾੜ!
Advertisement
Article Detail0/zeephh/zeephh2717773

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਗੇ ਮੁਸ਼ਕਿਲਾਂ ਦਾ ਪਹਾੜ!

Sukhbir Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ ਇਕ ਵਿਸ਼ਾਲ ਰੈਲੀ ਅਤੇ ਰੋਡ ਸ਼ੋਅ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਕੇ ਵਿਰੋਧੀਆਂ ਨੂੰ ਇਕ ਇਸ਼ਾਰਾ ਜ਼ਰੂਰ ਦੇ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅੱਗੇ ਮੁਸ਼ਕਿਲਾਂ ਦਾ ਪਹਾੜ!

Sukhbir Badal News(ਕਮਲਦੀਪ ਸਿੰਘ): 12 ਅਪ੍ਰੈਲ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਜੋਂ ਸੁਖਬੀਰ ਸਿੰਘ ਬਾਦਲ ਦੀ ਚੋਣ ਸਰਬਸੰਮਤੀ ਨਾਲ ਕਰ ਲਈ ਗਈ ਹੈ ਪਰ ਅਜੇ ਵੀ ਸਿਆਸੀ ਗੁਲਿਆਰਿਆਂ ਦੇ ਵਿੱਚ ਚਰਚਾਵਾਂ ਲਗਾਤਾਰ ਜਾਰੀ ਹਨ ਕੀ ਸ਼੍ਰੋਮਣੀ ਅਕਾਲੀ ਦਲ ਕਿਸ ਤਰੀਕੇ ਕਾਮਯਾਬ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਤਲਵੰਡੀ ਸਾਬੋ ਵਿਖੇ ਇਕ ਵਿਸ਼ਾਲ ਰੈਲੀ ਅਤੇ ਰੋਡ ਸ਼ੋਅ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਕੇ ਵਿਰੋਧੀਆਂ ਨੂੰ ਇਕ ਇਸ਼ਾਰਾ ਜ਼ਰੂਰ ਦੇ ਦਿੱਤਾ ਹੈ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਵਿਰੋਧੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਖਾਸ ਤੌਰ ਤੇ ਪੰਜ ਮੈਂਬਰੀ ਕਮੇਟੀ ਅਤੇ ਬਾਗੀ ਆਗੂਆਂ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ। ਕਿ ਸੁਖਬੀਰ ਸਿੰਘ ਬਾਦਲ ਇਕ ਧੜੇ ਦੇ ਪ੍ਰਧਾਨ ਹਨ ਨਾ ਕੀ ਸ਼੍ਰੋਮਣੀ ਅਕਾਲੀ ਦਲ ਦੇ, ਆਗੂਆਂ ਦਾ ਕਹਿਣਾ ਹੈ ਕੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਅਜੇ ਚੱਲ ਰਹੀ ਹੈ।

ਇਸੇ ਚੱਲ ਰਹੇ ਵਿਵਾਦ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਜ਼ਰੂਰ ਉਲਝਿਆ ਹੋਇਆ ਜਾਪ ਰਿਹਾ ਹੈ। ਕਿ ਉਸ ਨੇ ਪੰਜ ਮੈਂਬਰੀ ਕਮੇਟੀ ਦੇ ਨਾਲ ਚੱਲਣਾ ਹੈ ਜਾਂ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ। ਜੇਕਰ ਵੱਡੀ ਗਿਣਤੀ ਵਿੱਚ ਵਰਕਰ ਸੁਖਬੀਰ ਸਿੰਘ ਬਾਦਲ ਨਾਲ ਜੁੜਦਾ ਹੈ ਤਾਂ ਸੁਖਬੀਰ ਸਿੰਘ ਬਾਦਲ ਜਾਂ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਜ਼ਰੂਰ ਫਾਇਦਾ ਹੋਵੇਗਾ ਪਰ ਜੇਕਰ ਵਰਕਰ ਪੰਜ ਮੈਂਬਰੀ ਕਮੇਟੀ ਦੇ ਨਾਲ ਚੱਲਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਜਾਂ ਸੁਖਬੀਰ ਸਿੰਘ ਬਾਦਲ ਹੋਰਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਨੇ ਕਿਉਂਕਿ ਕਿਤੇ ਨਾ ਕਿਤੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਵਰਕਰ ਜੋ ਪੰਜ ਮੈਂਬਰੀ ਕਮੇਟੀ ਦੇ ਨਾਲ ਚੱਲੇਗਾ ਇਹ ਸਿੱਧੇ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਦੇ ਵੋਟ ਬੈਂਕ ਤੇ ਇੱਕ ਵੱਡਾ ਡੈਂਟ ਪਾਉਂਦਾ ਹੋਇਆ ਦਿਖਾਈ ਦਵੇਗਾ।

ਦੂਸਰੇ ਪਾਸੇ ਪੰਜ ਮੈਂਬਰੀ ਕਮੇਟੀ ਦੇ ਨਾਲ ਚੱਲਣ ਵਾਲੇ ਆਗੂਆਂ ਵੱਲੋਂ ਲਗਾਤਾਰ ਬਿਆਨ ਦਿੱਤੇ ਜਾ ਰਹੇ ਨੇ ਕਿ ਜੋ ਭਰਤੀ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਕੀਤੀ ਗਈ ਹੈ। ਉਹ ਸਿੱਧੇ ਤੌਰ ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਇਹ ਭਰਤੀ ਤੱਥਾਂ ਦੇ ਉੱਪਰ ਅਧਾਰਿਤ ਨਹੀਂ ਹੈ ਅਤੇ ਇਸ ਦੀ ਅਸੀਂ ਕਾਨੂੰਨੀ ਲੜਾਈ ਲੜਾਂਗੇ ਜੇਕਰ ਇਸ ਤਰੀਕੇ ਪੰਜ ਮੈਂਬਰੀ ਕਮੇਟੀ ਦੇ ਨਾਲ ਚੱਲਣ ਵਾਲੇ ਆਗੂ ਕਾਨੂੰਨੀ ਲੜਾਈ ਲੜਦੇ ਹਨ ਤਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਦੀਆਂ ਕਨੂੰਨੀ ਮੁਸ਼ਕਿਲਾਂ ਵੱਧ ਸਕਦੀਆਂ ਹਨ।

TAGS

Trending news

;