Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਤੇ ਐਨਐਸਏ ਵਿੱਚ 1 ਸਾਲ ਦਾ ਹੋਰ ਵਾਧਾ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Trending Photos
Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਤੇ ਲਗਾਏ ਗਏ ਐਨਐਸਏ ਨੂੰ ਇੱਕ ਸਾਲ ਲਈ ਹੋਰ ਵਧਾਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸੂਚਨਾ ਮਿਲੀ ਸੀ ਕਿ ਪੰਜਾਬ ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ 'ਤੇ ਪੰਜਾਬ ਵਾਪਸ ਲਿਆਉਣ ਲਈ ਡਿਬਰੂਗੜ੍ਹ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ।
ਕੀ ਹੈ ਦ ਟਰਾਂਸਫਰ ਆਫ ਪ੍ਰਿਜ਼ਨਰਜ਼ ਸੋਧ ਬਿੱਲ ?
ਪੰਜਾਬ ਸਰਕਾਰ ਨੇ ਮਾਰਚ ਮਹੀਨੇ ਦ ਟਰਾਂਸਫਰ ਆਫ ਪ੍ਰਿਜ਼ਨਰਜ਼ ਸੋਧ ਬਿੱਲ 2025 ਪਾਸ ਕੀਤਾ ਸੀ, ਜਿਸ ਵਿਚ ਵਿਚਾਰ ਅਧੀਨ ਕੈਦੀਆਂ ਨੂੰ ਹੋਰ ਸੂਬਿਆਂ ਦੀਆਂ ਜੇਲ੍ਹਾਂ 'ਚ ਰੱਖਣ ਦੀ ਵਿਵਸਥਾ ਕੀਤੀ ਗਈ ਸੀ। ਹਾਲਾਂਕਿ, ਇਸ ਬਿੱਲ 'ਤੇ ਅਜੇ ਤਕ ਰਾਸ਼ਟਰਪਤੀ ਨੇ ਹਸਤਾਖਰ ਨਹੀਂ ਕੀਤੇ ਹਨ, ਜਿਸ ਕਾਰਨ ਇਹ ਇਕ ਅੜਿੱਕਾ ਬਣ ਸਕਦਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਚੁੱਕਾ ਹੈ। ਅੰਮ੍ਰਿਤਪਾਲ ਸਿੰਘ ਦੇ ਖਾਸਮ ਖਾਸ ਸਾਥੀ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਸ ਬਲ ਨਾਲ ਵੀਰਵਾਰ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ। ਦੱਸ ਦਈਏ ਕਿ ਥਾਣਾ ਅਜਨਾਲਾ 2023 ਫਰਵਰੀ ’ਚ ਕੀਤੇ ਗਏ ਹਮਲੇ ਸੰਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Papalpreet Singh: ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਭੀੜ ਨੇ 23 ਫਰਵਰੀ 2023 ਨੂੰ ਅਜਨਾਲਾ ਥਾਣੇ ਉਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿੱਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਨਾਲ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੀ ਲਿਆਂਦੀ ਹੋਈ ਸੀ। ਇਸ ਘਟਨਾ ਵਿੱਚ ਪੁਲੀਸ ਅਧਿਕਾਰੀ ਅਤੇ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਵਿੱਚ 14 ਅੱਤਵਾਦੀ ਹਮਲਿਆਂ ਦਾ ਦੋਸ਼ੀ ਗੈਂਗਸਟਰ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫ਼ਤਾਰ