Amritsar News: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ।
Trending Photos
Amritsar News: ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ, ਯਾਨੀ ਹੁਣ ਉਨ੍ਹਾਂ ਨੂੰ 28 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਫਰੀਦਕੋਟ ਤੋਂ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਅੰਮ੍ਰਿਤਪਾਲ ਦਾ ਸਾਥੀ ਦੱਸਿਆ ਜਾ ਰਿਹਾ ਹੈ, ਜਿਸਦਾ ਨਾਮ ਅਮਨਦੀਪ ਉਰਫ਼ ਅਮਨਾ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਇਹ ਵਿਅਕਤੀ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਵਿੱਚ ਵੀ ਸ਼ਾਮਲ ਸੀ ਅਤੇ ਲੰਬੇ ਸਮੇਂ ਤੋਂ ਫਰਾਰ ਸੀ, ਪੁਲਿਸ ਨੇ ਉਸਦਾ 3 ਦਿਨਾਂ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ।