Amritsar News: ਪੁਲਿਸ ਨੇ ਸਾਰੇ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ 30 ਮਈ ਤੱਕ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
Trending Photos
Amritsar News(ਭਰਤ ਸ਼ਰਮਾ): ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਟੀਮ ਨੇ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਚਾਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਹਰਦੀਪ ਸਿੰਘ (ਅੰਮ੍ਰਿਤਸਰ), ਅਜੇ ਪਾਲ ਸਿੰਘ (ਸਰਾਏ ਅਮਾਨਤ ਖਾਂ), ਮਿਲਾਪ ਸਿੰਘ (ਹਰੀਕੇ) ਅਤੇ ਸੋਨੂ (ਕੈਨੇਡਾ ਨਿਵਾਸੀ) ਵਜੋਂ ਹੋਈ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ, ਕੈਨੇਡਾ 'ਚ ਰਹਿ ਰਹੇ ਸੋਨੂ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਤਸਕਰਾਂ ਨੂੰ ਨਿਰਦੇਸ਼ ਦਿੰਦੇ ਹੋਏ ਇਹ ਗਤੀਵਿਧੀਆਂ ਚਲਾ ਰਿਹਾ ਸੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਅਧਾਰ ਉੱਤੇ ਹਰੀਕੇ ਦੇ ਮਿਲਾਪ ਸਿੰਘ ਨੂੰ ਵੀ ਗ੍ਰਿਫਤਾਰ ਕਰਕੇ ਉਸ ਕੋਲੋਂ 42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਸਾਰੇ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ 30 ਮਈ ਤੱਕ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਇੰਦਰਦੀਪ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਹ ਕਾਰਵਾਈ ਪੰਜਾਬ 'ਚ ਨਸ਼ਾ ਵਿਰੁੱਧ ਚੱਲ ਰਹੀ ਮੁਹਿੰਮ ਲਈ ਇੱਕ ਹੋਰ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ।