ਦਿਨ-ਦਿਹਾੜੇ ਹਲਕਾ ਜੰਡਿਆਲਾ ਗੁਰੂ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ; ਦੋ ਸ਼ੂਟਰ ਗ੍ਰਿਫਤਾਰ
Advertisement
Article Detail0/zeephh/zeephh2772914

ਦਿਨ-ਦਿਹਾੜੇ ਹਲਕਾ ਜੰਡਿਆਲਾ ਗੁਰੂ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ; ਦੋ ਸ਼ੂਟਰ ਗ੍ਰਿਫਤਾਰ

Jandiala Guru Murder: ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਦੋ ਨੰਬਰ ਵਾਰਡ ਕੌਂਸਲਰ ਦੇ ਸ਼ਰੇਆਮ ਦਿਨ ਦਿਹਾੜੇ ਮਾਰੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। 

ਦਿਨ-ਦਿਹਾੜੇ ਹਲਕਾ ਜੰਡਿਆਲਾ ਗੁਰੂ ਦੇ ਕੌਂਸਲਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ; ਦੋ ਸ਼ੂਟਰ ਗ੍ਰਿਫਤਾਰ

Jandiala Guru Murder:  ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਦੋ ਨੰਬਰ ਵਾਰਡ ਕੌਂਸਲਰ ਦੇ ਸ਼ਰੇਆਮ ਦਿਨ ਦਿਹਾੜੇ ਮਾਰੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਇਤਿਹਾਸਿਕ ਨਗਰ ਛੇਹਰਟਾ ਵਿੱਚ ਦਿਨ ਦਿਹਾੜੇ ਘਟਨਾ ਵਾਪਰੀ। ਮੋਟਰਸਾਈਕਲ ਉਤੇ ਸਵਾਰ ਹੋ ਕੇ ਆਏ ਦੋ ਹਮਲਾਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾਈਆਂ।

ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ lਤੇ ਹਸਪਤਾਲ ਪਹੁੰਚ ਕੇ ਕੌਂਸਲਰ ਦੀ ਮੌਤ ਹੋ ਗਈ। ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਦੋ ਹਮਲਾਵਰ, ਇੱਕ ਨੇ ਮੋਟਰਸਾਈਕਲ ਸਟਾਰਟ  ਰੱਖਿਆ ਤੇ ਦੂਸਰੇ ਨੇ ਤਾਬੜ ਤੋੜ ਗੋਲੀਆਂ ਚਲਾਈਆਂ। ਕੌਂਸਲਰ ਦਾ ਨਾਮ ਹਰਜਿੰਦਰ ਸਿੰਘ ਬਾਹਮਣ ਦੱਸਿਆ ਜਾ ਰਿਹਾ ਹੈ।

ਉੱਥੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ ਹੈ। ਬਾਅਦ ਵਿੱਚ ਉਨ੍ਹਾਂ ਦੀ ਮੌਤੋ ਹੋ ਗਈ। ਦੁਪਹਿਰ ਨੂੰ ਉਹ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਛੇਹਰਟਾ ਗੁਰਦੁਆਰਾ ਸਾਹਿਬ ਪਹੁੰਚਿਆ ਸੀ। ਉੱਥੇ ਕੁਝ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਭੱਜ ਗਏ। ਛੇਹਰਟਾ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਤਿੰਨ ਸ਼ੱਕੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।

fallback

ਪੁਲਿਸ ਜਾਂਚ ਵਿੱਚ ਜੁਟੀ
ਛੇਹਰਟਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੀਸੀਟੀਵੀ ਸਾਹਮਣੇ ਆਇਆ ਹੈ, ਪਰ ਮੁਲਜ਼ਮਾਂ ਦੇ ਚਿਹਰੇ ਇਸ ਵਿੱਚ ਢੱਕੇ ਹੋਏ ਹਨ।

ਇਸ ਘਟਨਾ ਤੋਂ ਬਾਅਦ ਸਿਆਸਤ ਗਰਮਾਈ
ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਰਾਜਨੀਤੀ ਵੀ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਕੁਝ ਦਿਨ ਪਹਿਲਾਂ ਉਸਦੇ ਘਰ 'ਤੇ ਗੋਲੀਬਾਰੀ ਹੋਈ ਸੀ ਅਤੇ ਉਸਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਉਸਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ, ਪਰ ਕੋਈ ਕਾਰਵਾਈ ਨਹੀਂ ਹੋਈ ਅਤੇ ਅੱਜ ਉਸਦਾ ਕਤਲ ਕਰ ਦਿੱਤਾ ਗਿਆ।

 

 

Trending news

;