ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ
Advertisement
Article Detail0/zeephh/zeephh2774369

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Amritsar News: ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਕੈਨੇਡਾ-ਅਧਾਰਤ ਵਿਅਕਤੀ ਸੋਨੂੰ ਦੇ ਆਪਣੇ ਪੰਜਾਬ-ਅਧਾਰਤ ਸਾਥੀਆਂ ਦੀ ਮਦਦ ਨਾਲ ਨਸ਼ਾ ਤਸਕਰੀ ਰੈਕੇਟ ਚਲਾਉਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

Amritsar News: 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਆ 2.5 ਕਿਲੋ ਹੈਰੋਇਨ ਅਤੇ 42 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਸਰਾਏ ਅਮਾਨਤ ਖਾਨ ਦੇ ਵਸਨੀਕ ਅਜੈਪਾਲ ਸਿੰਘ ਉਰਫ਼ ਅਜੈ; ਅੰਮ੍ਰਿਤਸਰ ਦੇ ਭਗਤਾਂਵਾਲਾ ਦੇ ਵਸਨੀਕ ਹਰਦੀਪ ਸਿੰਘ ਅਤੇ ਤਰਨਤਾਰਨ ਦੇ ਅਲੀਪੁਰ ਦੇ ਵਸਨੀਕ ਮਿਲਾਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਤਸਕਰੀ ਦੇ ਕੰਮਾਂ ਵਿੱਚ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ02ਸੀਵਾਈ6917) ਅਤੇ ਚਿੱਟੇ ਰੰਗ ਦੀ ਟੋਇਟਾ ਫਾਰਚੂਨਰ ਕਾਰ (ਐਚਆਰ 26ਡੀਵਾਈ5140) ਨੂੰ ਵੀ ਜ਼ਬਤ ਕੀਤਾ ਹੈ।

ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸਦੇ ਦੋ ਸਾਥੀਆਂ ਅਜੈਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ ਅਤੇ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਉਹ ਲਿੰਕ ਰੋਡ ਤੋਂ ਆਪਣੇ ਮੋਟਰਸਾਈਕਲ 'ਤੇ ਅੱਡਾ ਖਾਸਾ ਤੋਂ ਖੁਰਮਣੀਆਂ ਆ ਰਹੇ ਹਨ। ਇਸ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕਰਨ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਡਰੱਗ ਮਨੀ ਆਪਣੇ ਇੱਕ ਹੋਰ ਸਾਥੀ ਮਿਲਾਪ ਸਿੰਘ ਨੂੰ ਸੌਂਪਣ ਦੇ ਖੁਲਾਸੇ 'ਤੇ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ-ਬਠਿੰਡਾ ਹਾਈਵੇਅ ਤੋਂ ਪਿੰਡ ਅਲੀਪੁਰ ਨੇੜੇ ਗ੍ਰਿਫ਼ਤਾਰ ਕੀਤਾ ਅਤੇ ਉਸ ਤੋਂ 42 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕਰਨ ਤੋਂ ਇਲਾਵਾ ਉਸਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੰਗਠਿਤ ਨੈੱਟਵਰਕ ਦਾ ਹਿੱਸਾ ਸਨ ਜੋ ਆਪਣੇ ਹੈਂਡਲਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸਥਾਨਕ ਪਾਰਟੀਆਂ ਨੂੰ ਸਪਲਾਈ ਕਰਦੇ ਸਨ ਅਤੇ ਇਸ ਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਥਾਣਾ ਐਸਐਸਓਸੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25, 27-ਏ, ਅਤੇ 29 ਤਹਿਤ ਐਫਆਈਆਰ ਨੰਬਰ 31 ਮਿਤੀ 26.05.2025 ਦਰਜ ਕੀਤੀ ਗਈ ਹੈ।

Trending news

;