Deepika Luthra: ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ।
Trending Photos
Amritsar News: ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਮਿਲੀਆਂ ਧਮਕੀਆਂ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਜਾਂਚ ਨੂੰ ਤੇਜ਼ ਕਰਦਿਆਂ ਲੁਧਿਆਣਾ ਤੋਂ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨ ਦੀ ਪਛਾਣ 18 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਮਹਿਰੋ ਨਾਲ ਸੰਪਰਕ ਵਿੱਚ ਸੀ।
ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਨੌਜਵਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਇੱਕ ਦਿਨ ਦਾ ਰਿਮਾਂਡ ਮਿਲਿਆ ਹੈ। ਪੁਲਿਸ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕਰੇਗੀ ਅਤੇ ਸੰਭਾਵਨਾ ਹੈ ਕਿ ਹੋਰ ਅਹੰਮ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਇਸ ਤੋਂ ਪਹਿਲਾਂ ਵੀ ਪਟਿਆਲਾ ਤੋਂ ਇੱਕ ਨੌਜਵਾਨ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਨਿਰੰਤਰ ਜਾਰੀ ਹੈ।