ਗੈਰ ਕਾਨੂੰਨੀ ਨਸ਼ਾ ਛੁੜਾਊ ਕੇਂਦਰ 'ਤੇ ਸਿਹਤ ਵਿਭਾਗ ਅਤੇ ਪੁਲਿਸ ਦਾ ਛਾਪਾ, 39 ਨੌਜਵਾਨਾਂ ਨੂੰ ਰੈਸਕਿਊ ਕੀਤਾ
Advertisement
Article Detail0/zeephh/zeephh2859725

ਗੈਰ ਕਾਨੂੰਨੀ ਨਸ਼ਾ ਛੁੜਾਊ ਕੇਂਦਰ 'ਤੇ ਸਿਹਤ ਵਿਭਾਗ ਅਤੇ ਪੁਲਿਸ ਦਾ ਛਾਪਾ, 39 ਨੌਜਵਾਨਾਂ ਨੂੰ ਰੈਸਕਿਊ ਕੀਤਾ

 ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਗੰਗਾ ਵਿੱਚ ਇੱਕ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁੜਾਊ ਕੇਂਦਰ 'ਤੇ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਇਸ ਨਸ਼ਾ ਕੇਂਦਰ ਵਿੱਚ 29 ਨੌਜਵਾਨ ਭਰਤੀ ਸਨ ਜੋ ਕਿ ਮੁਕਤਸਰ ਅਤੇ ਫਾਜ਼ਿਲ

ਗੈਰ ਕਾਨੂੰਨੀ ਨਸ਼ਾ ਛੁੜਾਊ ਕੇਂਦਰ 'ਤੇ ਸਿਹਤ ਵਿਭਾਗ ਅਤੇ ਪੁਲਿਸ ਦਾ ਛਾਪਾ, 39 ਨੌਜਵਾਨਾਂ ਨੂੰ ਰੈਸਕਿਊ ਕੀਤਾ

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਗੰਗਾ ਵਿੱਚ ਇੱਕ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਛੁੜਾਊ ਕੇਂਦਰ 'ਤੇ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਇਸ ਨਸ਼ਾ ਕੇਂਦਰ ਵਿੱਚ 29 ਨੌਜਵਾਨ ਭਰਤੀ ਸਨ ਜੋ ਕਿ ਮੁਕਤਸਰ ਅਤੇ ਫਾਜ਼ਿਲਕਾ ਜਿਲਿਆਂ ਤੋਂ ਇੱਥੇ ਆਏ ਹੋਏ ਸਨ।

ਸਾਰੇ ਨੌਜਵਾਨਾਂ ਨੂੰ ਤੁਰੰਤ ਬਠਿੰਡਾ ਦੇ ਸਰਕਾਰੀ ਮੁੜ ਵਸੇਬਾ ਸੈਂਟਰ 'ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਕੇਂਦਰ ਦੇ ਦੋ ਚਾਲਕਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮੌਕੇ 'ਤੇ ਪੁੱਜੀ ਟੀਮ ਵਿੱਚ ਐਸਐਮਓ ਅਰੁਣ ਬਾਂਸਲ, ਨੈਬ ਤਹਿਸੀਲਦਾਰ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੇਂਦਰ ਵਿੱਚ ਕੋਈ ਵੀ ਅਧਿਕਾਰਤ ਦਵਾਈ ਜਾਂ ਮੈਡੀਕਲ ਸਹੂਲਤ ਮੌਜੂਦ ਨਹੀਂ ਸੀ।

ਡੀਐਸਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ "ਸਾਨੂੰ ਇਕ ਸੂਚਨਾ ਮਿਲੀ ਸੀ ਕਿ ਪਿੰਡ ਗੰਗਾ ਦੇ ਖੇਤਾਂ 'ਚ ਇੱਕ ਅਨਅਧਿਕਾਰਤ ਨਸ਼ਾ ਛੁੜਾਊ ਕੇਂਦਰ ਚੱਲ ਰਿਹਾ ਹੈ। ਅਸੀਂ ਸਿਹਤ ਵਿਭਾਗ ਨਾਲ ਮਿਲ ਕੇ ਛਾਪਾ ਮਾਰਿਆ। ਇੱਥੇ ਸਾਨੂੰ 29 ਨੌਜਵਾਨ ਮਿਲੇ ਜਿਨ੍ਹਾਂ ਨੂੰ ਮੁੜ ਵਸੇਬਾ ਸੈਂਟਰ ਭੇਜ ਦਿੱਤਾ ਗਿਆ ਹੈ। ਦੋ ਚਾਲਕਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਚੱਲ ਰਹੀ ਹੈ।”

 

Trending news

;