Ludhiana West Bypoll: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ; ਜਾਣੋ ਕੌਣ ਹਨ ਜੀਵਨ ਗੁਪਤਾ
Advertisement
Article Detail0/zeephh/zeephh2780658

Ludhiana West Bypoll: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ; ਜਾਣੋ ਕੌਣ ਹਨ ਜੀਵਨ ਗੁਪਤਾ

Ludhiana West Bypoll: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

Ludhiana West Bypoll: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ; ਜਾਣੋ ਕੌਣ ਹਨ ਜੀਵਨ ਗੁਪਤਾ

Ludhiana West Bypoll: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਹੈ। ਜੀਵਨ ਗੁਪਤਾ ਦੋ ਵਾਰ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਰਹਿ ਚੁੱਕੇ ਹਨ। ਕਾਰ ਅਸੈਸਰੀਜ਼ ਕਾਰੋਬਾਰੀ ਅਤੇ ਡੀਲਰ ਹਨ।

ਜੀਵਨ ਗੁਪਤਾ, ਜੋ ਪਹਿਲਾਂ ਲੁਧਿਆਣਾ ਵਿੱਚ ਰਾਜਨੀਤੀ ਵਿੱਚ ਸਰਗਰਮ ਰਹੇ ਹਨ, ਨੂੰ ਭਾਜਪਾ ਨੇ ਇਸ ਮਹੱਤਵਪੂਰਨ ਸੀਟ 'ਤੇ ਮੁਕਾਬਲੇ ਲਈ ਚੁਣਿਆ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਗੁਪਤਾ ਦੀ ਸਥਾਨਕ ਪਕੜ ਅਤੇ ਤਜਰਬੇ ਨਾਲ ਉਹ ਇਸ ਚੋਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ।

ਲੁਧਿਆਣਾ ਦੇ ਹਲਕਾ ਪੱਛਮੀ ਦੀ ਉਪ ਚੋਣ ਲਈ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾ ਚੁੱਕਾ ਹੈ। ਜਿੱਥੇ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਪਣਾ ਉਮੀਦਵਾਰ ਪਹਿਲਾਂ ਹੀ ਐਲਾਨ ਚੁੱਕੇ ਸੀ ਹੁਣ ਭਾਰਤੀ ਜਨਤਾ ਪਾਰਟੀ ਨੇ ਜੀਵਨ ਗੁਪਤਾ ਨੂੰ ਹਲਕਾ ਪੱਛਮੀ ਦੇ ਵਿੱਚ ਆਪਣਾ ਉਮੀਦਵਾਰ ਬਣਾਇਆ ਜਿੱਥੇ ਕਿ ਉਹਨਾਂ ਨੂੰ ਉਮੀਦਵਾਰ ਬਣਾਉਣ ਉਤੇ ਉਨ੍ਹਾਂ ਦੀ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਿਵਾਰਿਕ ਮੈਂਬਰਾਂ ਵਿੱਚ ਕਾਫੀ ਖੁਸ਼ੀ ਦਿਖਾਈ ਦਿੱਤੀ।

ਉਨ੍ਹਾਂ ਦੀ ਮਾਤਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਉਹ ਇੰਚਾਰ ਕਰ ਰਿਹਾ ਸੀ ਉਹਨਾਂ ਦੇ ਬੇਟੇ ਨੂੰ ਭਾਜਪਾ ਆਪਣਾ ਉਮੀਦਵਾਰ ਬਣਾਵੇਗੀ ਅਤੇ ਉਹਨਾਂ ਦੀ ਪਤਨੀ ਅਤੇ ਪਰਿਵਾਰਿਕ ਮੈਂਬਰ ਕਾਫੀ ਖੁਸ਼ ਦਿਖਾਈ ਦਿੱਤੇ। ਜੀਵਨ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਉਹਨਾਂ ਨੂੰ ਜੋ ਉਮੀਦਵਾਰ ਬਣਾਇਆ ਹੈ ਵੱਡੀ ਗੱਲ ਹੈ ਅਤੇ ਉਹਨਾਂ ਦੇ ਸਾਰੇ ਵਰਕਰ ਉਹਨਾਂ ਦੇ ਹੱਕ ਦੇ ਵਿੱਚ ਆਉਣਗੇ ਅਤੇ ਵੱਡੀ ਜਿੱਤ ਉਨ੍ਹਾਂ ਦੀ ਹੋਵੇਗੀ।

ਇਸ ਚੋਣ ਵਿੱਚ ਭਾਜਪਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨਾਲ ਹੈ। ਚੋਣ ਜ਼ਾਬਤਾ ਪਹਿਲਾਂ ਹੀ ਲਾਗੂ ਹੋ ਚੁੱਕਾ ਹੈ, ਅਤੇ ਨਾਮਜ਼ਦਗੀਆਂ 2 ਜੂਨ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : ਰਮਨ ਅਰੋੜਾ ਦੇ ਕਰੀਬੀ ਮਹੇਸ਼ ਮਖੀਜਾ ਦਾ ਵਿਜੀਲੈਂਸ ਨੂੰ 4 ਦਿਨ ਦਾ ਰਿਮਾਂਡ ਮਿਲਿਆ

ਜ਼ਿਕਰਯੋਗ ਹੈ ਕਿ ਬਾਕੀ ਤਿੰਨੋ ਪਾਰਟੀ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰ ਚੁੱਕੇ ਹਨ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਜ਼ਿਮਨੀ ਚੋਣ 19 ਜੂਨ 2025 ਨੂੰ ਹੋਵੇਗੀ, ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਟੈਂਕੀ 'ਤੇ ਚੜੇ ਬੇਰੋਜ਼ਗਾਰ ਟੀਚਰਾਂ ਨੇ ਭਰੋਸਾ ਮਿਲਣ 'ਤੇ ਕੀਤਾ ਧਰਨਾ ਖਤਮ

Trending news

;